ਅੰਮਿ੍ਤਸਰ, 30 ਮਾਰਚ (ਜਸਵੰਤ ਸਿੰਘ ਜੱਸ)-ਹਰਿਆਣਾ ਪੁਲਿਸ ਵਲੋਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਤੇ ਅੰਤਿ੍ੰਗ ਕਮੇਟੀ ਮੈਂਬਰ ਬਲਦੇਵ ਸਿੰਘ ਕਾਇਮਪੁਰ ਸਮੇਤ ਹੋਰਨਾਂ 'ਤੇ ਪਰਚਾ ਦਰਜ ਕੀਤੇ ਜਾਣ ਦੀ ਸਖ਼ਤ ਨਿੰਦਾ ਕਰਦਿਆਂ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਰਿਆਣਾ ਪੁਲਿਸ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਮੀਰੀ ਪੀਰੀ ਮੈਡੀਕਲ ਕਾਲਜ ਸ਼ਾਹਬਾਦ ਮਾਰਕੰਡਾ 'ਤੇ ਕਥਿਤ ਤੌਰ 'ਤੇ ਜ਼ਬਰੀ ਕਬਜ਼ਾ ਕਰਨ ਆਏ ਬਲਜੀਤ ਸਿੰਘ ਦਾਦੂਵਾਲ ਤੇ ਉਸ ਦੇ ਸਾਥੀਆਂ ਨੂੰ ਗਿ੍ਫਤਾਰ ਕਰਨ ਦੀ ਥਾਂ ਸੰਸਥਾ ਦੇ ਨੁਮਾਇੰਦਿਆਂ 'ਤੇ ਪਰਚਾ ਦਰਜ ਕਰਕੇ ਦੋਸ਼ੀਆਂ ਦੇ ਹੱਕ ਵਿਚ ਭੁਗਤ ਰਹੀ ਹੈ | ਉਨ੍ਹਾਂ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ 'ਤੇ ਦਰਜ ਕੀਤੀ ਐੱਫ. ਆਈ. ਆਰ. ਤੁਰੰਤ ਰੱਦ ਕੀਤੀ ਜਾਵੇ ਤੇ ਜ਼ਬਰੀ ਕਬਜ਼ਾ ਕਰਨ ਦੀ ਹਰਕਤ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਯਕੀਨੀ ਬਣਾਈ ਜਾਵੇ |