20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਅਸਾਮ ਦੀ ਅਣਖ ਅਤੇ ਸੁਰੱਖਿਆ ਨਾਲ ਜੁੜਿਆ ਹੈ ਘੁਸਪੈਠ ਦਾ ਮੁੱਦਾ-ਮੋਦੀ

ਅਜੀਤ ਡੈਸਕ 31-03-2026
ਨਵੀਂ ਦਿੱਲੀ, 30 ਮਾਰਚ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਸਾਮ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੇ ਬੂਥ ਪੱਧਰ ਵਰਕਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸਾਮ ਦੀ ਅਣਖ ਅਤੇ ਸੁਰੱਖਿਆ ਨਾਲ ਜੁੜਿਆ ਹੈ ਘੁਸਪੈਠ ਦਾ ਮੁੱਦਾ | ਉਨ੍ਹਾਂ ਕਿਹਾ ਕਿ ਅਸਾਮ ਨੇ ਲੰਬੇ ਸਮੇਂ ਤੱਕ ਅਸਥਿਰਤਾ ਦਾ ਦੌਰ ਵੇਖਿਆ ਹੈ, ਪਰ ਪਿਛਲੇ ਇਕ ਦਹਾਕੇ 'ਚ ਚੀਜ਼ਾਂ ਬਦਲੀਆਂ ਹਨ | ਮੋਦੀ ਨੇ ਬੂਥ ਵਰਕਰਾਂ ਨੂੰ ਕਿਹਾ ਕਿ ਪਹਿਲੀ ਵਾਰ ਵੋਟ ਪਾਉਣ ਵਾਲਿਆਂ ਨੂੰ ਅਸਾਮ 'ਚ ਪਿਛਲੀ ਕਾਂਗਰਸ ਸਰਕਾਰਾਂ ਦਾ ਦੌਰ ਯਾਦ ਦਿਵਾਉਣ ਦੀ ਲੋੜ ਹੈ | ਉਨ੍ਹਾਂ ਇਹ ਵੀ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਆਰਟੀਫਿਸ਼ਿਅਲ ਇੰਟੈਲੀਜੈਂਸ ਨਾਲ ਬਣੀਆਂ ਵੀਡੀਓਜ਼ ਦੇ ਪ੍ਰਤੀ ਲੋਕਾਂ ਨੂੰ ਸੁਚੇਤ ਕਰਨ ਦੀ ਲੋੜ ਹੈ | ਮੋਦੀ ਨੇ ਭਾਜਪਾ ਵਰਕਰਾਂ ਨੂੰ ਪੱਛਮੀ ਬੰਗਾਲ ਦੇ ਚਾਹ ਦੇ ਬਾਗਾਂ ਦੇ ਮਜ਼ਦੂਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਉਣ ਨੂੰ ਕਿਹਾ | ਉਨ੍ਹਾਂ ਕਿਹਾ ਕਿ ਜੇਕਰ ਕੋਈ ਪੱਛਮੀ ਬੰਗਾਲ ਅਤੇ ਭਾਜਪਾ ਸ਼ਾਸਿਤ ਰਾਜਾਂ 'ਚ ਚਾਹ ਦੇ ਬਾਗਾਂ ਦੇ ਮਜ਼ਦੂਰਾਂ ਦੀ ਤੁਲਨਾ ਕਰੇ ਤਾਂ ਉਸ ਨੂੰ ਡਬਲ ਇੰਜਣ ਸਰਕਾਰ ਦੀ ਅਹਿਮੀਅਤ ਪਤਾ ਲੱਗ ਜਾਏਗੀ | ਪ੍ਰਧਾਨ ਮੰਤਰੀ ਨੇ ਵਰਕਰਾਂ ਨੂੰ ਬੂਥ ਪੱਧਰ 'ਤੇ ਰਿਕਾਰਡ ਬਣਾਉਣ ਅਤੇ ਜਿੱਤ ਦੇ ਪਿਛਲੇ ਰਿਕਾਰਡ ਤੋੜਨ ਲਈ ਉਤਸ਼ਾਹਿਤ ਕੀਤਾ | ਜ਼ਿਕਰਯੋਗ ਹੈ ਕਿ ਅਸਾਮ ਵਿਧਾਨ ਸਭਾ ਦੀਆਂ 126 ਸੀਟਾਂ ਲਈ 9 ਅਪ੍ਰੈਲ ਨੂੰ ਚੋਣਾਂ ਹੋਣਗੀਆਂ ਜਦਕਿ ਵੋਟਾਂ ਦੀ ਗਿਣਤੀ 4 ਮਈ ਨੂੰ ਹੋਵੇਗੀ |

ਪਿਛਲੀ ਖ਼ਬਰ ਲੋਕ ਸਭਾ 'ਚ ਪਾਸ ਹੋਇਆ ਦਿਵਾਲੀਆ ਅਤੇ ਦਿਵਾਲੀਆਪਨ ਕੋਡ (ਸੋਧ) ਬਿੱਲ <br/> ਅਗਲੀ ਖ਼ਬਰ ਰਣਬੀਰ ਸਿੰਘ ਦੋਲੋਨੰਗਲ ਵਲੋਂ ਜਗੀਰ ਸਿੰਘ ਸਫਰੀ ਨਾਲ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।