ਨਵੀਂ ਦਿੱਲੀ, 30 ਮਾਰਚ (ਉਪਮਾ ਡਾਗਾ ਪਾਰਥ)-ਕਾਂਗਰਸ ਜਨਰਲ ਸਕੱਤਰ ਪਿ੍ਅੰਕਾ ਗਾਂਧੀ ਨੇ ਪੱਛਮੀ ਏਸ਼ੀਆ 'ਚ ਜਾਰੀ ਸੰਘਰਸ਼ 'ਤੇ ਸੰਸਦ 'ਚ ਬਹਿਸ ਦੀ ਮੰਗ ਕਰਦਿਆਂ ਕਿਹਾ ਕਿ ਇਸਦਾ ਅਸਰ ਪੂਰੇ ਦੇਸ਼ 'ਤੇ ਪੈ ਰਿਹਾ ਹੈ | ਪਿ੍ਅੰਕਾ ਗਾਂਧੀ ਨੇ ਸੰਸਦ ਦੇ ਬਾਹਰ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਜੰਗ ਜਿਹੇ ਗੰਭੀਰ ਮੁੱਦੇ 'ਤੇ ਸਿਆਸਤ ਨਹੀਂ ਹੋਣੀ ਚਾਹੀਦੀ | ਉਨ੍ਹਾਂ ਸਰਕਾਰ ਨੂੰ ਆਪਣੀਆਂ ਤਿਆਰੀਆਂ ਸਪੱਸ਼ਟ ਕਰਨ ਅਤੇ ਅੱਗੇ ਦੀ ਰਣਨੀਤੀ 'ਤੇ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ | ਕਾਂਗਰਸੀ ਸੰਸਦ ਮੈਂਬਰ ਨੇ ਕਿਹਾ ਕਿ ਅਸੀਂ ਚਰਚਾ ਦੀ ਮੰਗ ਕਰ ਰਹੇ ਹਾਂ ਕਿਉਂਕਿ ਪੂਰਾ ਦੇਸ਼ ਸੰਕਟ 'ਚ ਹੈ | ਗੈਸ ਸਿਲੰਡਰਾਂ ਦੀਆਂ ਕੀਮਤਾਂ ਵਧ ਰਹੀਆਂ ਹਨ ਅਤੇ ਚੁਣੌਤੀਆਂ ਲਗਾਤਾਰ ਵਧ ਰਹੀਆਂ ਹਨ | ਉਨ੍ਹਾਂ ਕਿਹਾ ਕਿ ਅਸੀਂ ਸਭ ਇਸ ਮਸਲੇ 'ਤੇ ਇਕ ਹਾਂ ਪਰ ਜੰਗ ਨਾਲ ਜੋ ਵੀ ਸਮੱਸਿਆਵਾਂ ਹੋ ਰਹੀਆਂ ਹਨ ਉਨ੍ਹਾਂ ਦਾ ਹੱਲ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਅੱਜ ਗੈਸ ਸਿਲੰਡਰ ਏਨਾ ਮਹਿੰਗਾ ਹੋ ਗਿਆ ਹੈ ਕਿ ਕੋਈ ਖ਼ਰੀਦ ਨਹੀਂ ਪਾ ਰਿਹਾ | ਪੈਟਰੋਲ-ਡੀਜ਼ਲ-ਤੇਲ 'ਚ ਕਮੀ ਬਾਰੇ ਸਰਕਾਰ ਦੀ ਕੀ ਯੋਜਨਾ ਹੈ? ਇਸ 'ਤੇ ਚੰਗੀ ਤਰ੍ਹਾਂ ਚਰਚਾ ਹੋਣੀ ਚਾਹੀਦੀ ਹੈ |
ਪਿ੍ਅੰਕਾ ਗਾਂਧੀ ਨੇ ਪੱਛਮੀ ਏਸ਼ੀਆ ਸੰਘਰਸ਼ 'ਤੇ ਸੰਸਦ 'ਚ ਬਹਿਸ ਦੀ ਕੀਤੀ ਮੰਗ <br/>
ਅਜੀਤ ਡੈਸਕ
31-03-2026