20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਡੱਚ ਪ੍ਰਧਾਨ ਮੰਤਰੀ ਨਾਲ ਫ਼ੋਨ 'ਤੇ ਗੱਲਬਾਤ ਦੌਰਾਨ ਮੋਦੀ ਵਲੋਂ ਸ਼ਾਂਤੀ ਦੀ ਜਲਦ ਬਹਾਲੀ ਦੀ ਲੋੜ 'ਤੇ ਜ਼ੋਰ

ਅਜੀਤ ਡੈਸਕ 31-03-2026

ਨਵੀਂ ਦਿੱਲੀ, 30 ਮਾਰਚ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਡੱਚ ਹਮਰੁਤਬਾ ਰੌਬ ਜੇਟਨ ਨਾਲ ਗੱਲ ਕੀਤੀ, ਜਿਸ ਵਿੱਚ ਸੈਮੀਕੰਡਕਟਰਾਂ, ਗ੍ਰੀਨ ਹਾਈਡ੍ਰੋਜਨ, ਵਪਾਰ ਤੇ ਰੱਖਿਆ ਦੇ ਖੇਤਰਾਂ ਸਮੇਤ ਭਾਰਤ-ਨੀਦਰਲੈਂਡ ਰਣਨੀਤਕ ਭਾਈਵਾਲੀ ਨੂੰ ਵਧਾਉਣ 'ਤੇ ਧਿਆਨ ਕੇਂਦਰਿਤ ਕੀਤਾ ਗਿਆ | ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਵੀ ਵਿਚਾਰ ਵਟਾਂਦਰਾ ਕੀਤਾ, ਜਿਸ 'ਚ ਪ੍ਰਧਾਨ ਮੰਤਰੀ ਮੋਦੀ ਨੇ ਖੇਤਰ 'ਚ ਸ਼ਾਂਤੀ ਤੇ ਸਥਿਰਤਾ ਦੀ ਜਲਦੀ ਬਹਾਲੀ ਦੀ ਲੋੜ 'ਤੇ ਜ਼ੋਰ ਦਿੱਤਾ | ਇਕ ਸੋਸ਼ਲ ਮੀਡੀਆ ਪੋਸਟ 'ਚ ਮੋਦੀ ਨੇ ਕਿਹਾ ਕਿ ਉਨ੍ਹਾਂ ਤੇ ਜੇਟਨ ਨੇ ਭਾਰਤ-ਨੀਦਰਲੈਂਡ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ 'ਤੇ ਚਰਚਾ ਕੀਤੀ | ਉਨ੍ਹਾਂ ਕਿਹਾ ਕਿ ਸੈਮੀਕੰਡਕਟਰਾਂ, ਮੈਗਾ ਜਲ ਪ੍ਰਾਜੈਕਟਾਂ, ਗ੍ਰੀਨ ਹਾਈਡ੍ਰੋਜਨ ਤੇ ਪ੍ਰਤਿਭਾ ਗਤੀਸ਼ੀਲਤਾ ਵਰਗੇ ਖੇਤਰਾਂ 'ਚ ਸਾਡੀ ਭਾਈਵਾਲੀ ਦੀ ਸੰਭਾਵਨਾ ਨੂੰ ਉਜਾਗਰ ਕੀਤਾ |

ਪਿਛਲੀ ਖ਼ਬਰ ਲੇਬਰ ਕੋਡਾਂ ਦੇ ਵਿਰੋਧ 'ਚ ਰੋਸ ਮੁਜ਼ਾਹਰਾ ਭਲਕੇ <br/> ਅਗਲੀ ਖ਼ਬਰ ਭਾਜਪਾ ਸੰਸਦ ਮੈਂਬਰ ਨੇ ਰਾਜ ਸਭਾ 'ਚ ਚੁੱਕਿਆ ਮੁਸਲਿਮ ਭਾਈਚਾਰੇ ਨੂੰ ਓ.ਬੀ.ਸੀ. ਰਾਖਵੇਂਕਰਨ ਤੋਂ ਬਾਹਰ ਕਰਨ ਦਾ ਮੁੱਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।