23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਬੇਰੁਜ਼ਗਾਰੀ ਦੀ ਮਾਰ-ਗਰੁੱਪ ਡੀ ਦੀਆਂ ਕਰੀਬ 331 ਅਸਾਮੀਆਂ ਲਈ 1.25 ਲੱਖ ਉਮੀਦਵਾਰ ਦੇਣਗੇ 5 ਅਪ੍ਰੈਲ ਨੂੰ ਪ੍ਰੀਖਿਆ <br/>

ਅਜੀਤ ਡੈਸਕ 01-04-2026
ਨੂਰਪੁਰ ਬੇਦੀ, 31 ਮਾਰਚ (ਹਰਦੀਪ ਸਿੰਘ ਢੀਂਡਸਾ)-ਪੰਜਾਬ ਵਿਚ ਬੇਰੁਜ਼ਗਾਰੀ ਦੀ ਮਾਰ ਇੰਨੀ ਜ਼ਿਆਦਾ ਹੈ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਹਾਸਲ ਕਰਨ ਲਈ ਵੱਡੀ ਜੱਦੋ-ਜਹਿਦ ਕਰਨੀ ਪੈ ਰਹੀ ਹੈ | ਹਾਲਾਂਕਿ ਪੰਜਾਬ ਸਰਕਾਰ ਵਲੋਂ ਬੀਤੇ ਕਰੀਬ 4 ਸਾਲਾਂ ਵਿਚ ਵੱਡੇ ਪੱਧਰ 'ਤੇ ਸਰਕਾਰੀ ਨੌਕਰੀਆਂ ਵਿਚ ਭਰਤੀ ਕੀਤੀ ਗਈ ਹੈ, ਪਰ ਇਸ ਦੇ ਬਾਵਜੂਦ ਵੀ ਸੂਬੇ ਵਿਚ ਬੇਰੁਜ਼ਗਾਰੀ ਵਿਰਾਟ ਰੂਪ ਧਾਰਨ ਕਰ ਚੁੱਕੀ ਹੈ, ਜਿਸ ਦੀ ਤਾਜ਼ਾ ਮਿਸਾਲ ਪੰਜਾਬ ਵਿਚ ਗਰੁੱਪ ਡੀ ਦੀ ਭਰਤੀ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਗਿਣਤੀ ਤੋਂ ਦੇਖੀ ਜਾ ਸਕਦੀ ਹੈ | ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵਲੋਂ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿਚ ਗਰੁੱਪ-ਡੀ ਦੀਆਂ ਕਰੀਬ 331 ਅਸਾਮੀਆਂ ਦੀ ਭਰਤੀ ਲਈ ਇਸ਼ਤਿਹਾਰ ਨੰਬਰ 8 ਜਾਰੀ ਕੀਤਾ ਗਿਆ ਸੀ | ਜਿਸ ਲਈ ਪੰਜਾਬ ਤੇ ਗੁਆਂਢੀ ਰਾਜਾਂ ਦੇ ਕਰੀਬ 1.25 ਲੱਖ ਉਮੀਦਵਾਰਾਂ ਵਲੋਂ ਅਪਲਾਈ ਕੀਤਾ ਗਿਆ ਹੈ | ਗਰੁੱਪ ਡੀ ਦੀਆਂ ਅਸਾਮੀਆਂ ਲਈ ਮੁੱਢਲੀ ਯੋਗਤਾ ਬੇਸ਼ੱਕ ਦਸਵੀਂ ਹੈ, ਪਰ ਮਿਲੀ ਜਾਣਕਾਰੀ ਅਨੁਸਾਰ ਸਰਕਾਰੀ ਨੌਕਰੀ ਹੋਣ ਕਾਰਨ ਇਸ ਅਸਾਮੀ ਲਈ ਪੋਸਟ ਗਰੈਜੂਏਟ ਤੇ ਹੋਰ ਉੱਚ ਡਿੱਗਰੀਆਂ ਪ੍ਰਾਪਤ ਨੌਜਵਾਨਾਂ ਵਲੋਂ ਵੀ ਅਪਲਾਈ ਕੀਤਾ ਗਿਆ ਹੈ | ਇਹ ਲਿਖਤੀ ਪ੍ਰੀਖਿਆ 5 ਅਪ੍ਰੈਲ ਨੂੰ ਲਈ ਜਾ ਰਹੀ ਹੈ | ਜਾਣਕਾਰੀ ਅਨੁਸਾਰ ਪੀ.ਐਸ.ਐਸ.ਐਸ. ਬੋਰਡ ਵਲੋਂ ਇਹ ਪ੍ਰੀਖਿਆ ਲੈਣ ਦੀ ਜ਼ਿੰਮੇਵਾਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਨੂੰ ਦਿੱਤੀ ਗਈ ਹੈ | ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵਲੋਂ ਪ੍ਰਕਾਸ਼ਿਤ ਗਰੁੱਪ ਡੀ ਦੀਆਂ ਅਸਾਮੀਆਂ ਦੀ ਭਰਤੀ ਲਈ ਪੰਜਾਬ ਦੇ 20 ਜ਼ਿਲਿ੍ਹਆਂ ਵਿਚ 342 ਪ੍ਰੀਖਿਆ ਕੇਂਦਰ ਬਣਾਏ ਗਏ ਹਨ | ਸਭ ਤੋਂ ਅਧਿਕ 29 ਪ੍ਰੀਖਿਆ ਕੇਂਦਰ ਬਠਿੰਡਾ ਜ਼ਿਲ੍ਹੇ ਵਿਚ ਬਣਾਏ ਗਏ ਹਨ ਜਦਕਿ ਜਲੰਧਰ ਜ਼ਿਲ੍ਹੇ ਵਿਚ 26, ਮਾਨਸਾ ਜ਼ਿਲ੍ਹੇ ਵਿਚ 25, ਪਟਿਆਲਾ ਵਿਚ 23, ਲੁਧਿਆਣਾ ਵਿਚ 22, ਮੁਕਤਸਰ ਅਤੇ ਸੰਗਰੂਰ ਵਿਚ 21-21, ਰੂਪਨਗਰ ਵਿਚ 20, ਨਵਾਂਸ਼ਹਿਰ ਵਿਚ 18, ਫ਼ਰੀਦਕੋਟ ਵਿਚ 17, ਬਰਨਾਲਾ ਵਿਚ 16, ਅੰਮਿ੍ਤਸਰ ਵਿਚ 15, ਹੁਸ਼ਿਆਰਪੁਰ ਤੇ ਮੋਗਾ ਜ਼ਿਲ੍ਹੇ ਵਿਚ 13-13, ਅਬੋਹਰ ਤੇ ਫ਼ਿਰੋਜ਼ਪੁਰ ਵਿਚ 12-12, ਫ਼ਾਜ਼ਿਲਕਾ, ਫ਼ਤਿਹਗੜ੍ਹ ਤੇ ਮਲੇਰਕੋਟਲਾ ਜ਼ਿਲ੍ਹੇ ਵਿਚ 10-10 ਅਤੇ ਮੁਹਾਲੀ ਜ਼ਿਲ੍ਹੇ ਵਿਚ 9 ਪ੍ਰੀਖਿਆ ਕੇਂਦਰ ਬਣਾਏ ਗਏ ਹਨ | ਪੰਜਾਬ ਦੇ ਗੁਰਦਾਸਪੁਰ, ਤਰਨਤਾਰਨ ਅਤੇ ਪਠਾਨਕੋਟ ਜ਼ਿਲ੍ਹੇ ਵਿਚ ਕੋਈ ਵੀ ਪ੍ਰੀਖਿਆ ਕੇਂਦਰ ਨਹੀਂ ਬਣਾਇਆ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਇਸ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪ੍ਰੀਖਿਆ ਕੇਂਦਰਾਂ ਵਿਚ ਬਾਇਓ ਮੈਟਿ੍ਕ ਹਾਜ਼ਰੀ ਤੇ ਜੈਮਰ ਵੀ ਲਗਾਏ ਜਾਣਗੇ |

ਪਿਛਲੀ ਖ਼ਬਰ ਲਾਲ ਦੁਆਰਾ ਮੰਦਰ ਵਿਖੇ ਇਕ ਸ਼ਾਮ ਸੰਕੀਰਤਨ ਦੌਰਾਨ ਸ਼ਰਧਾਲੂਆਂ ਨੇ ਗੁਣਗਾਨ ਕੀਤਾ <br/> ਅਗਲੀ ਖ਼ਬਰ ਭਿੰਡੀ ਸੈਦਾਂ ਥਾਣਾ ਧਮਾਕਾ ਮਾਮਲੇ ਦੀ ਪੁਲਿਸ ਵਲੋਂ ਦੂਜੇ ਦਿਨ ਵੀ ਜਾਂਚ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।