ਚੰਡੀਗੜ੍ਹ, 31 ਮਾਰਚ (ਵਿਕਰਮਜੀਤ ਸਿੰਘ ਮਾਨ)-ਕਾਂਗਰਸ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਤਿੰਨ ਕਾਂਗਰਸੀ ਬਲਾਕ ਪ੍ਰਧਾਨਾਂ ਦੇ ਬੇਰਹਿਮੀ ਨਾਲ ਕਤਲ ਦੀ ਸਖ਼ਤ ਨਿੰਦਾ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਤਿੰਨਾਂ ਆਗੂਆਂ ਦੇ ਕਾਤਲਾਂ ਨੂੰ ਸਜ਼ਾ ਦੇਣ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ | ਧਾਲੀਵਾਲ ਨੇ ਕਿਹਾ ਕਿ ਅੰਮਿ੍ਤਸਰ ਵਿਚ ਇਕੋ ਦਿਨ ਵਿਚ ਦੋ ਕਤਲ ਅਤੇ ਇਕ ਧਮਾਕਾ ਹੋਇਆ | ਸਰਕਾਰ ਪੰਜਾਬ ਵਿਚ ਵਿਗੜਦੀ ਕਾਨੂੰਨ ਵਿਵਸਥਾ ਪ੍ਰਤੀ ਗੰਭੀਰ ਨਹੀਂ ਹੈ |