ਜਲੰਧਰ, 31 ਮਾਰਚ (ਚੰਦੀਪ ਭੱਲਾ)-ਭਾਰਤ ਦੇ ਚੋਣ ਕਮਿਸ਼ਨਰ ਡਾ. ਐੱਸ.ਐੱਸ. ਸੰਧੂ ਵਲੋਂ ਅੱਜ ਜਲੰਧਰ ਵਿਖੇ ਪ੍ਰੀ ਐੱਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ¢ ਇਸ ਮੌਕੇ ਉਨ੍ਹਾਂ ਨਾਲ ਮੁੱਖ ਚੋਣ ਅਧਿਕਾਰੀ, ਪੰਜਾਬ ਅਨਿੰਦਿੱਤਾ ਮਿੱਤਰਾ ਵੀ ਮੌਜੂਦ ਸਨ ¢ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਅਤੇ ਦੋਵਾਂ ਜ਼ਿਲਿ੍ਹਆਂ ਦੇ ਈ.ਆਰ.ਓਜ਼ ਦੇ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੋਣ ਕਮਿਸ਼ਨਰ ਨੇ ਕਿਹਾ ਕਿ ਵੋਟਰ ਸੂਚੀਆਂ ਨੂੰ ਸ਼ੁੱਧ ਤੇ ਤਰੁੱਟੀ ਰਹਿਤ ਬਣਾਉਣ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਜੰਗੀ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ ¢ ਉਨ੍ਹਾਂ ਜਲੰਧਰ ਤੇ ਕਪੂਰਥਲਾ ਜ਼ਿਲਿ੍ਹਆਂ ਵਿਚ ਚੱਲ ਰਹੀ ਪ੍ਰੀ ਐੱਸ.ਆਈ.ਆਰ. ਮੈਪਿੰਗ ਦਾ ਜਾਇਜ਼ਾ ਲੈਂਦਿਆਂ ਇਸ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ¢ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਰੋਜ਼ਾਨਾ ਦੇ ਆਧਾਰ 'ਤੇ ਪ੍ਰੀ ਐੱਸ.ਆਈ.ਆਰ. ਮੈਪਿੰਗ ਦੀ ਸਮੀਖਿਆ ਕੀਤੀ ਜਾਵੇ ਤਾਂ ਜੋ ਕਿਸੇ ਵੀ ਕਿਸਮ ਦੀ ਦੇਰੀ ਜਾਂ ਕਮੀ ਨੂੰ ਤੁਰੰਤ ਦੂਰ ਕੀਤਾ ਜਾ ਸਕੇ ¢ ਉਨ੍ਹਾਂ ਘੱਟ ਮੈਪਿੰਗ ਵਾਲੇ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਤਵੱਜੋਂ ਦੇਣ ਦੀ ਹਦਾਇਤ ਵੀ ਕੀਤੀ ¢ ਉਨ੍ਹਾਂ ਵਿਧਾਨ ਸਭਾ ਹਲਕਾ ਵਾਰ ਪ੍ਰੀ ਐੱਸ.ਆਈ.ਆਰ. ਮੈਪਿੰਗ ਦੀ ਸਮੀਖਿਆ ਕਰਦਿਆਂ ਮੈਪਿੰਗ ਨਾਲ ਜੁੜੀਆਂ ਚੁਣੌਤੀਆਂ ਤੇ ਉਨ੍ਹਾਂ ਹੱਲਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ¢ ਉਨ੍ਹਾਂ ਈ.ਆਰ.ਓਜ਼ ਨੂੰ ਹਦਾਇਤ ਕੀਤੀ ਕਿ ਇਸ ਮਹੱਤਵਪੂਰਨ ਕੰਮ ਨੂੰ ਤਰਜੀਹ ਦੇ ਆਧਾਰ 'ਤੇ ਮੁਕੰਮਲ ਕੀਤਾ ਜਾਵੇ ¢ ਇਸ ਤੋਂ ਇਲਾਵਾ ਅਜਿਹੇ ਬੀ.ਐਲ.ਓਜ਼, ਜਿਨ੍ਹਾਂ ਦੀ ਕਾਰਗੁਜ਼ਾਰੀ ਘੱਟ ਹੈ, ਨਾਲ ਰਾਬਤਾ ਕਰਕੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਮੈਪਿੰਗ ਵਿਚ ਤੇਜ਼ੀ ਲਿਆਉਂਦਿਆਂ ਨਿਰਧਾਰਤ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ ¢ ਚੋਣ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਨੂੰ ਆਪਣੇ ਹੌਸਲੇ, ਹਿੰਮਤ ਤੇ ਉੱਦਮੀ ਸੋਚ ਲਈ ਜਾਣਿਆ ਜਾਂਦਾ ਹੈ ¢ ਉਨ੍ਹਾਂ ਆਸ ਪ੍ਰਗਟ ਕੀਤੀ ਕਿ ਪ੍ਰੀ ਐੱਸ.ਆਈ.ਆਰ. ਮੈਪਿੰਗ ਦੇ ਕੰਮ ਵਿਚ ਵੀ ਸੂਬਾ ਮੋਹਰੀ ਬਣ ਕੇ ਉੱਭਰੇਗਾ¢ ਮੁੱਖ ਚੋਣ ਅਧਿਕਾਰੀ, ਪੰਜਾਬ ਅਨਿੰਦਿੱਤਾ ਮਿੱਤਰਾ ਨੇ ਜਾਣੂ ਕਰਵਾਇਆ ਕਿ ਸੂਬੇ ਵਿਚ ਪ੍ਰੀ ਐੱਸ.ਆਈ.ਆਰ. ਗਤੀਵਿਧੀ ਤਹਿਤ ਕੁੱਲ ਵੋਟਰਾਂ ਵਿਚੋਂ 72.26 ਫ਼ੀਸਦੀ ਦੀ ਸਫਲਤਾਪੂਰਵਕ ਮੈਪਿੰਗ ਕੀਤੀ ਜਾ ਚੁੱਕੀ ਹੈ ¢ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਪ੍ਰੀ ਐੱਸ.ਆਈ.ਆਰ. ਮੈਪਿੰਗ ਦੀ ਨਿਯਮਤ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਵੀ ਪੋਲਿੰਗ ਬੂਥ ਵਾਈਜ਼ ਨਿਗਰਾਨੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ¢ ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਤੋਂ ਇਲਾਵਾ ਜਲੰਧਰ ਅਤੇ ਕਪੂਰਥਲਾ ਜ਼ਿਲਿ੍ਹਆਂ ਦੇ ਈ.ਆਰ.ਓਜ਼ ਮੌਜੂਦ ਸਨ¢