23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਵਰਦਾਨ ਆਯੁਰਵੈਦਿਕ ਦੇ ਐਮ.ਡੀ. ਸੁਭਾਸ਼ ਗੋਇਲ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ

ਅਜੀਤ ਡੈਸਕ 01-04-2026
ਚੰਡੀਗੜ੍ਹ, 31 ਮਾਰਚ (ਅ.ਬ.)-ਵਰਦਾਨ ਆਯੁਰਵੈਦਿਕ ਦੇ ਐਮ.ਡੀ. ਸੁਭਾਸ਼ ਗੋਇਲ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ ਗਈ | ਇਸ ਦੌਰਾਨ ਦੋਵਾਂ ਵਲੋਂ ਵੱਖ-ਵੱਖ ਵਿਸ਼ਿਆਂ 'ਤੇ ਗੱਲਬਾਤ ਕੀਤੀ ਗਈ | ਮੁਲਾਕਾਤ ਦੌਰਾਨ ਸੁਭਾਸ਼ ਗੋਇਲ ਨੂੰ ਉਨ੍ਹਾਂ ਦੇ ਸ਼ਲਾਘਾਯੋਗ ਕਾਰਜ਼ਾਂ ਅਤੇ ਆਯੁਰਵੇਦ ਦੇ ਖੇਤਰ 'ਚ ਪਾਏ ਯੋਗਦਾਨ ਲਈ ਮੁੱਖ ਮੰਤਰੀ ਵਲੋਂ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਆਯੁਰਵੇਦ ਦੇ ਮਹੱਤਵ, ਕੁਦਰਤੀ ਇਲਾਜ ਅਤੇ ਇਸ ਨੂੰ ਹਰੇਕ ਸ਼ਹਿਰੀ ਤੱਕ ਪਹੁੰਚਾਉਣ ਦੇ ਤਰੀਕਿਆਂ 'ਤੇ ਵੀ ਚਰਚਾ ਕੀਤੀ ਗਈ | ਇਸ ਮੌਕੇ ਸੁਭਾਸ਼ ਗੋਇਲ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਮੁਲਾਕਾਤ ਉਨ੍ਹਾਂ ਲਈ ਪ੍ਰੇਰਨਾਦਾਇਕ ਰਹੀ | ਇਸ ਮੌਕੇ ਉਨ੍ਹਾਂ ਅੱਗੇ ਵੀ ਆਯੁਰਵੇਦ ਦੇ ਪ੍ਰਚਾਰ-ਪ੍ਰਸਾਰ ਲਈ ਕੰਮ ਕਰਦੇ ਰਹਿਣ ਦਾ ਸੰਕਲਪ ਵੀ ਲਿਆ | ਇਸ ਮੁਲਾਕਾਤ ਦਾ ਉਦੇਸ਼ ਸਮਾਜ 'ਚ ਕੁਦਰਤੀ ਅਤੇ ਸੁਰੱਖਿਅਤ ਇਲਾਜ ਪ੍ਰਤੀ ਜਾਗਰੂਕਤਾ ਨੂੰ ਵਧਾਉਣਾ ਹੈ |
ਪਿਛਲੀ ਖ਼ਬਰ ਡੀ.ਐਮ. ਰੰਧਾਵਾ ਦੇ ਘਰ ਦੀ ਬੱਤੀ ਕੱਟਣ ਵਾਲੇ 2 ਮੁਲਜ਼ਮ ਕਾਬੂ ਅਗਲੀ ਖ਼ਬਰ ਭਾਰਤ ਦੇ ਚੋਣ ਕਮਿਸ਼ਨਰ ਨੇ ਪ੍ਰੀ ਐੱਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।