23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਡੀ.ਐਮ. ਰੰਧਾਵਾ ਦੇ ਘਰ ਦੀ ਬੱਤੀ ਕੱਟਣ ਵਾਲੇ 2 ਮੁਲਜ਼ਮ ਕਾਬੂ

ਅਜੀਤ ਡੈਸਕ 01-04-2026
ਅੰਮਿ੍ਤਸਰ, 31 ਮਾਰਚ (ਰੇਸ਼ਮ ਸਿੰਘ)-ਵੇਅਰ ਹਾਊਸ ਦੇ ਜ਼ਿਲ੍ਹਾ ਮੈਨੇਜਰ (ਡੀ. ਐੱਮ.) ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਤੋਂ ਬਾਅਦ ਉਸਦੇ ਘਰ ਦੀਆਂ ਤਾਰਾਂ ਕੱਟਣ ਦੇ ਮਾਮਲੇ 'ਚ ਪੁਲਿਸ ਵਲੋਂ 2 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ | ਗਿ੍ਫਤਾਰ ਕੀਤੇ ਮੁਲਜ਼ਮਾਂ ਦੀ ਸ਼ਨਾਖਤ ਲਵਪ੍ਰੀਤ ਸਿੰਘ ਤੇ ਬਖਸ਼ੀਸ ਸਿੰਘ ਦੋਵੇਂ ਵਾਸੀ ਫ਼ੈਜਪੁਰਾ ਫਤਿਹਗੜ੍ਹ ਚੂੜੀਆਂ ਰੋਡ ਅੰਮਿ੍ਤਸਰ ਵਜੋਂ ਹੋਈ ਹੈ | ਮਿਲੇ ਵੇਰਵਿਆਂ ਅਨੁਸਾਰ ਇਨ੍ਹਾਂ ਪਹਿਲਾਂ ਵੀ ਕਾਫੀ ਘਰਾਂ ਦੀਆਂ ਤਾਰਾਂ ਚੋਰੀ ਕੀਤੀਆਂ ਸਨ ਤੇ ਇਨ੍ਹਾਂ ਦਾ ਮਕਸਦ ਕੇਵਲ ਤਾਰਾਂ ਕੱਟ ਕੇ ਚੋਰੀ ਕਰਨਾ ਹੀ ਸੀ | ਇਹ ਤਾਰਾਂ 'ਚੋਂ ਧਾਤੂ ਕੱਢ ਕੇ ਵੇਚ ਦਿੰਦੇ ਸਨ | ਇਸ ਸੰਬੰਧੀ ਥਾਣਾ ਰਣਜੀਤ ਐਵੀਨਿਊ ਦੇ ਮੁਖੀ ਇੰਸ: ਰੋਬਿਨ ਹੰਸ ਨੇ ਦੱਸਿਆ ਕਿ ਇਸ ਸੰਬੰਧੀ ਚੋਰੀ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮੁਲਜ਼ਮਾਂ ਦਾ ਪਤਾ ਲਗਿਆ ਹੈ ਕਿ ਇਨ੍ਹਾਂ ਪਹਿਲਾਂ ਵੀ ਕਾਫੀ ਘਰਾਂ ਦੀਆਂ ਤਾਰਾਂ ਕੱਟੀਆਂ ਸਨ | ਇਸ ਸੰਬੰਧੀ ਮੁਲਜ਼ਮਾਂ ਦੀ ਪੁਲਿਸ ਰਿਮਾਂਡ 'ਤੇ ਪੁਛਗਿੱਛ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਸੂਬੇ 'ਚ ਸਰਕਾਰੀ ਰਸਤਿਆਂ 'ਤੇ ਕੀਤੇ ਕਬਜ਼ੇ ਛੁਡਵਾਏਗੀ 'ਆਪ' ਸਰਕਾਰ ਅਗਲੀ ਖ਼ਬਰ ਵਰਦਾਨ ਆਯੁਰਵੈਦਿਕ ਦੇ ਐਮ.ਡੀ. ਸੁਭਾਸ਼ ਗੋਇਲ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।