ਚੰਡੀਗੜ੍ਹ, 31 ਮਾਰਚ (ਵਿਕਰਮਜੀਤ ਸਿੰਘ ਮਾਨ)-ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਵਿਚ ਬੇਮੌਸਮੀ ਬਾਰਿਸ਼ ਅਤੇ ਗੜ੍ਹੇਮਾਰੀ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਨੂੰ ਬਚਾਉਣ ਲਈ ਤੁਰੰਤ ਜ਼ਰੂਰੀ ਕਦਮ ਚੁੱਕਣੇ ਚਾਹੀਦੇ ਹਨ | ਕਿਸਾਨ ਪਹਿਲਾਂ ਹੀ ਕੁਦਰਤੀ ਆਫ਼ਤਾਂ ਅਤੇ ਹੜ੍ਹਾਂ ਕਾਰਨ ਲੰਬੇ ਸਮੇਂ ਤੋਂ ਪੀੜਤ ਹਨ | ਅਜਿਹੀ ਸਥਿਤੀ ਵਿਚ, ਸਰਕਾਰ ਨੂੰ ਇਨ੍ਹਾਂ ਕਿਸਾਨਾਂ ਦਾ ਸਮਰਥਨ ਕਰਨਾ ਚਾਹੀਦਾ ਹੈ ਤੇ ਉਨ੍ਹਾਂ ਨੂੰ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ |