23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਰਾਣਾ ਸੋਢੀ ਦੀ ਅਗਵਾਈ ਹੇਠ ਵਫਦ ਨੇ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੂੰ ਦਿੱਤਾ ਮੰਗ ਪੱਤਰ

ਅਜੀਤ ਡੈਸਕ 01-04-2026
ਫਿਰੋਜ਼ਪੁਰ, 31 ਮਾਰਚ (ਸੁਖਵਿੰਦਰ ਸਿੰਘ)- ਪਜਾਬ ਦੇ ਸੀਨੀਅਰ ਭਾਜਪਾ ਨੇਤਾ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਹੇਠ ਇੱਕ ਵਫਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਵੱਖ-ਵੱਖ ਅਹਿਮ ਮੁੱਦਿਆਂ ਸਬੰਧੀ ਇਕ ਮੰਗ ਪੱਤਰ ਦਿੱਤਾ | ਇਸ ਮੌਕੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਵੀ ਮੌਜੂਦ ਸਨ | ਦੋਹਾਂ ਸੀਨੀਅਰ ਨੇਤਾਵਾਂ ਨੇ ਵਫਦ ਨੂੰ ਭਰੋਸਾ ਦਿੱਤਾ ਕਿ ਉਠਾਏ ਗਏ ਮੁੱਦਿਆਂ 'ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਸਰਹੱਦੀ ਇਲਾਕਿਆਂ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾਵੇਗੀ | ਨਿਤਿਨ ਨਬੀਨ ਨੇ ਜਲਦ ਹੀ ਪੰਜਾਬ ਦੌਰੇ ਦਾ ਵੀ ਭਰੋਸਾ ਦਿਵਾਇਆ | ਵਫਦ ਵਿਚ ਅਨੀਸ਼ ਸਿਡਾਨਾ (ਅਰੋੜਾ ਖੱਤਰੀ ਭਾਈਚਾਰਾ), ਹੰਸਾ ਸਿੰਘ ਕਾਮਰੇਡ (ਰਾਇ ਸਿੱਖ ਭਾਈਚਾਰਾ), ਪੂਰਨ ਚੰਦ (2022 ਵਿਧਾਨ ਸਭਾ ਚੋਣ ਉਮੀਦਵਾਰ), ਬਾਬਾ ਬਲਵਿੰਦਰ ਸਿੰਘ (ਜਿਲ੍ਹਾ ਪਰਿਸ਼ਦ ਚੋਣ ਉਮੀਦਵਾਰ), ਦਵਿੰਦਰ ਸਿੰਘ ਜੰਗ (ਸਾਬਕਾ ਜਿਲਾ ਪਰਿਸ਼ਦ ਮੈਂਬਰ) ਅਤੇ ਪੁਰਸ਼ੋਤਮ ਕੁਮਾਰ (ਓ.ਬੀ.ਸੀ. ਆਗੂ) ਸ਼ਾਮਿਲ ਸਨ | ਰਾਣਾ ਗੁਰਮੀਤ ਸਿੰਘ ਸੋਢੀ ਨੇ ਪੰਜਾਬ ਦੀ ਰਣਨੀਤਿਕ ਮਹੱਤਤਾ 'ਤੇ ਰੌਸ਼ਨੀ ਪਾਉਂਦਿਆਂ ਕਿਹਾ ਕਿ ਪੰਜਾਬ ਸਿਰਫ਼ ਇਕ ਸਰਹੱਦੀ ਰਾਜ ਨਹੀਂ, ਸਗੋਂ ਦੇਸ਼ ਦੀ ਰਾਸ਼ਟਰੀ ਸੁਰੱਖਿਆ ਅਤੇ ਖਾਦ ਸੁਰੱਖਿਆ ਦਾ ਅਹਿਮ ਆਧਾਰ ਵੀ ਹੈ | ਮੈਮੋਰੈਂਡਮ ਵਿਚ ਖਾਸ ਤੌਰ 'ਤੇ ਕਿਸਾਨਾਂ, ਬੁਨਿਆਦੀ ਢਾਂਚੇ ਅਤੇ ਰੋਜ਼ਗਾਰ ਨਾਲ ਜੁੜੇ ਮੁੱਦੇ ਉਠਾਏ ਗਏ | ਸੜਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਫਿਰੋਜ਼ਪੁਰ-ਫਾਜ਼ਿਲਕਾ ਸੜਕ ਨੂੰ ਚਾਰ ਲੇਨ ਕਰਕੇ ਨੈਸ਼ਨਲ ਹਾਈਵੇ ਐਲਾਨ ਕਰਨ ਦੀ ਮੰਗ ਕੀਤੀ | ਸਰਹੱਦੀ ਇਲਾਕਿਆਂ ਵਿਚ ਹਰ ਸਾਲ ਆਉਣ ਵਾਲੀ ਹੜ ਦੀ ਸਮੱਸਿਆ ਨੂੰ ਦੇਖਦੇ ਹੋਏ ਮਜ਼ਬੂਤ ਬੰਨ੍ਹਾਂ ਤੇ ਸੁਰੱਖਿਆ ਢਾਂਚੇ ਦੇ ਨਿਰਮਾਣ 'ਤੇ ਵੀ ਜ਼ੋਰ ਦਿੱਤਾ ਗਿਆ | ਵਫਦ ਨੇ ਫਾਜ਼ਿਲਕਾ ਤੋਂ ਸ੍ਰੀ ਮੁਕਤਸਰ ਸਾਹਿਬ ਰਾਹੀਂ ਬਠਿੰਡਾ ਅਤੇ ਨਵੀਂ ਦਿੱਲੀ ਤੱਕ ਵੰਦੇ ਭਾਰਤ ਐਕਸਪ੍ਰੈਸ ਟ੍ਰੇਨ ਚਲਾਉਣ ਦੀ ਮੰਗ ਵੀ ਕੀਤੀ ਗਈ | ਅਖੀਰ ਵਿਚ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਦੇਸ਼ ਦੇ ਅਨਾਜ ਭੰਡਾਰ ਵਿਚ ਅਹਿਮ ਯੋਗਦਾਨ ਪਾਉਂਦਾ ਹੈ, ਇਸ ਲਈ ਸਰਹੱਦੀ ਇਲਾਕਿਆਂ ਦਾ ਵਿਕਾਸ ਸਿਰਫ਼ ਖੇਤਰੀ ਮੁੱਦਾ ਨਹੀਂ, ਸਗੋਂ ਰਾਸ਼ਟਰੀ ਲੋੜ ਹੈ | ਮੈਮੋਰੈਂਡਮ ਰਾਹੀਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਇਨ੍ਹਾਂ ਮੰਗਾਂ 'ਤੇ ਜਲਦੀ ਕਾਰਵਾਈ ਕੀਤੀ ਜਾਵੇ |
ਪਿਛਲੀ ਖ਼ਬਰ ਪਾਕਿ 'ਚ ਹਮਲਾਵਰਾਂ ਨੇ ਧਮਾਕਾ ਕਰਕੇ ਗੈਸ ਪਾਈਪਲਾਈਨ ਉਡਾਈ ਅਗਲੀ ਖ਼ਬਰ ਹਿਮਾਚਲ ਦੇ ਮੁੱਖ ਮੰਤਰੀ ਵਲੋਂ ਟੈਕਸ ਵਾਧਾ ਵਾਪਸ ਕਰਨਾ ਸ਼ਲਾਘਾਯੋਗ-ਰਾਜਾ ਵੜਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।