23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਗੜ੍ਹਸ਼ੰਕਰ ਨੇੜੇ ਨੂਰਪੁਰ ਜੱਟਾਂ ਵਿਖੇ ਡਾ. ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼

ਅਜੀਤ ਡੈਸਕ 01-04-2026
ਗੜ੍ਹਸ਼ੰਕਰ, 31 ਮਾਰਚ (ਧਾਲੀਵਾਲ)-ਗੜ੍ਹਸ਼ੰਕਰ ਨੇੜੇ ਬਿਸਤ ਦੁਆਬ ਨਹਿਰ 'ਤੇ ਆਦਮਪੁਰ ਨੂੰ ਜਾਣ ਵਾਲੀ ਸੜਕ 'ਤੇ ਪੈਂਦੇ ਪਿੰਡ ਨੂਰਪੁਰ ਜੱਟਾਂ ਵਿਖੇ ਪਿੰਡ ਤੋਂ ਬਾਹਰਵਾਰ ਨਹਿਰ 'ਤੇ ਸਥਿਤ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਲੰਘੀ ਰਾਤ ਤੋੜਨ ਦੀ ਕੋਸ਼ਿਸ਼ ਕੀਤੀ ਗਈ | ਅਣਪਛਾਤੇ ਅਨਸਰਾਂ ਵਲੋਂ ਬੁੱਤ ਦੁਆਲੇ ਲਗਾਏ ਸ਼ੀਸ਼ੇ (ਟਫ਼ਨ) ਦੇ ਇਕ ਹਿੱਸੇ ਨੂੰ ਤੋੜਦੇ ਹੋਏ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ | ਬੁੱਤ ਨੂੰ ਨੁਕਸਾਨ ਪਹੁੰਚਾਏ ਜਾਣ ਮੌਕੇ ਦੀ ਬਣੀ ਵੀਡੀਓ ਜਾਰੀ ਕਰਕੇ ਵਿਦੇਸ਼ ਰਹਿੰਦੇ ਗੁਰਪਤਵੰਤ ਸਿੰਘ ਪੰਨੂ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ | ਉਨ੍ਹਾਂ ਵੀਡੀਓ ਰਾਹੀਂ 14 ਅਪ੍ਰੈਲ ਤੋਂ 28 ਅਪ੍ਰੈਲ ਤਕ ਅਜਿਹੀਆਂ ਘਟਨਾਵਾਂ ਨੂੰ ਵੀ ਅੰਜ਼ਾਮ ਦੇਣ ਦੀ ਗੱਲ ਕੀਤੀ ਹੈ | ਇਸ ਘਟਨਾ ਦਾ ਪਤਾ ਲੱਗਣ ਤੋਂ ਬਾਅਦ ਡੀ.ਐੱਸ.ਪੀ. ਗੜ੍ਹਸ਼ੰਕਰ ਦਲਜੀਤ ਸਿੰਘ ਖੱਖ ਵਲੋਂ ਸਮੇਤ ਪੁਲਿਸ ਪਾਰਟੀ ਮੌਕੇ ਦਾ ਜਾਇਜ਼ਾ ਲੈਂਦਿਆਂ ਦੋਸ਼ੀਆਂ ਨੂੰ ਜਲਦ ਗਿ੍ਫਤਾਰ ਕਰਨ ਦੀ ਗੱਲ ਕਹੀ ਗਈ ਹੈ | ਘਟਨਾ ਦਾ ਪਤਾ ਲੱਗਣ 'ਤੇ ਬਸਪਾ ਪੰਜਾਬ ਦੇ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਵੱਡੀ ਗਿਣਤੀ 'ਚ ਬਸਪਾ ਵਰਕਰਾਂ ਸਮੇਤ ਮੌਕੇ 'ਤੇ ਪਹੁੰਚੇ | ਬਸਪਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ 72 ਘੰਟਿਆਂ ਵਿਚ ਦੋਸ਼ੀਆਂ ਨੂੰ ਗਿ੍ਫਤਾਰ ਨਾ ਕੀਤਾ ਜਾਂ ਬਸਪਾ ਵੱਡੇ ਪੱਧਰ 'ਤੇ ਸੰਘਰਸ਼ ਕਰੇਗੀ ਤੇ ਪੱਕਾ ਧਰਨਾ ਲਗਾਇਆ ਜਾਵੇਗਾ | ਉਨ੍ਹਾਂ ਬਾਬਾ ਸਾਹਿਬ ਦੇ ਸਨਮਾਨ ਵਿਚ 18 ਅਪ੍ਰੈਲ ਨੂੰ ਪਿੰਡ ਨੂਰਪੁਰ ਜੱਟਾਂ ਵਿਖੇ ਮਹਾਂ ਰੈਲੀ ਕਰਨ ਦਾ ਐਲਾਨ ਕੀਤਾ |
ਪਿਛਲੀ ਖ਼ਬਰ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਵਲੋਂ ਸਾਲਾਨਾ ਨਤੀਜੇ ਐਲਾਨੇ ਅਗਲੀ ਖ਼ਬਰ ਗੋਇੰਦਵਾਲ ਸਾਹਿਬ ਦੇ ਸਨਅਤਕਾਰਾਂ ਵਲੋਂ ਰਮਨਦੀਪ ਸਿੰਘ ਭਰੋਵਾਲ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।