ਚੰਡੀਗੜ੍ਹ, 31 ਮਾਰਚ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਵਿਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ | ਉਨ੍ਹਾਂ ਕਿਹਾ ਕਿ ਸੂਬੇ ਵਿਚ ਅਰਾਜਕਤਾ ਦਾ ਮਾਹੌਲ ਬਣ ਗਿਆ ਹੈ | ਚੁੱਘ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਬਹੁਤ ਹੀ ਦੁਖਦਾਈ ਤੇ ਮੰਦਭਾਗੀ ਹੈ | ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ |