ਚੰਡੀਗੜ੍ਹ, 31 ਮਾਰਚ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਕਰਨ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਨੂੰ ਤੁਰੰਤ ਕਾਰਵਾਈ ਲਈ ਕਿਹਾ ਹੈ | ਭਾਜਪਾ ਸੂਬਾ ਪ੍ਰਧਾਨ ਨੇ ਪੰਜਾਬ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਅਜਿਹੀਆਂ ਵੰਡ ਪਾਊ ਤਾਕਤਾਂ ਤੋਂ ਸੁਚੇਤ ਰਹਿਣ |