04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਲੋਂ ਤਲਵੰਡੀ ਸਾਬੋ ਵਿਖੇ ਕੀਤੀ ਜਾਣ ਵਾਲੀ ਪੰਥਕ ਕਾਨਫਰੰਸ ਇਤਿਹਾਸਕ ਹੋਵੇਗੀ-ਲਵਲੀ <br/>

ਅਜੀਤ ਡੈਸਕ 04-04-2026
ਲੁਧਿਆਣਾ, 3 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਅਕਾਲੀ ਦਲ 'ਵਾਰਸ ਪੰਜਾਬ ਦੇ' ਦੀ ਕਾਰਜਕਾਰੀ ਕਮੇਟੀ ਦੇ ਮੈਂਬਰ ਸੀਨੀਅਰ ਆਗੂ ਰਾਜੀਵ ਕੁਮਾਰ ਲਵਲੀ ਨੇ ਕਿਹਾ ਕਿ 14 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਤਲਵੰਡੀ ਸਾਬੋ ਵਿਖੇ ਇਕ ਵਿਸ਼ਾਲ ਪੰਥਕ ਕਾਨਫਰੰਸ ਕੀਤੀ ਜਾ ਰਹੀ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਾਮਿਲ ਹੋਣਗੇ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਪਿੰਡਾਂ ਅਤੇ ਕਸਬਿਆਂ ਵਿਚ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਇਸ ਕਾਨਫਰੰਸ ਵਿਚ ਵੱਡੀ ਗਿਣਤੀ ਵਿਚ ਨੌਜਵਾਨ ਵੀ ਸ਼ਮੂਲੀਅਤ ਕਰਨਗੇ ਅਤੇ ਕਾਨਫਰੰਸ ਨੂੰ ਲੈ ਕੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਹੈ | ਕਾਨਫਰੰਸ ਲਈ ਤਿਆਰੀ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਇਕ-ਦੋ ਦਿਨਾਂ ਵਿਚ ਤਿਆਰੀਆਂ ਮੁਕੰਮਲ ਕਰ ਲਈਆਂ ਜਾਣਗੀਆਂ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਹਿੱਤਾਂ ਦੀ ਖਾਤਰ ਇਸ ਰੈਲੀ ਵਿਚ ਜਰੂਰ ਸ਼ਾਮਿਲ ਹੋਣ |

ਪਿਛਲੀ ਖ਼ਬਰ ਈ.ਡੀ. ਦੀ ਅਦਾਲਤ ਨੇ ਏ. ਜੇ. ਐਲ. ਮਾਮਲੇ 'ਚ ਸੁਣਾਇਆ ਅਹਿਮ ਫ਼ੈਸਲਾ <br/> ਅਗਲੀ ਖ਼ਬਰ ਸ਼ੋ੍ਰਮਣੀ ਕਮੇਟੀ ਨੇ ਵੱਖ-ਵੱਖ ਸਿੱਖ ਸੰਸਥਾਵਾਂ, ਟਕਸਾਲਾਂ ਤੇ ਸਿੱਖ ਵਿਦਵਾਨਾਂ ਨੂੰ 6 ਦੀ 'ਪੰਥਕ ਇਕੱਤਰਤਾ' ਲਈ ਭੇਜੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।