04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਈ.ਡੀ. ਦੀ ਅਦਾਲਤ ਨੇ ਏ. ਜੇ. ਐਲ. ਮਾਮਲੇ 'ਚ ਸੁਣਾਇਆ ਅਹਿਮ ਫ਼ੈਸਲਾ <br/>

ਅਜੀਤ ਡੈਸਕ 04-04-2026
ਪੰਚਕੂਲਾ, 3 ਅਪ੍ਰੈਲ (ਕਪਿਲ)-ਪੰਚਕੂਲਾ ਸਥਿਤ ਈ.ਡੀ. ਦੀ ਅਦਾਲਤ ਵਲੋਂ ਏ. ਜੇ. ਐਲ. ਮਾਮਲੇ 'ਚ ਅਹਿਮ ਫ਼ੈਸਲਾ ਸੁਣਾਉਂਦੇ ਹੋਏ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਮੋਤੀ ਲਾਲ ਵੋਹਰਾ ਨੂੰ ਦੋਸ਼ਾਂ ਤੋਂ ਬਰੀ ਕਰ ਦਿੱਤਾ ਗਿਆ | ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਬਚਾਅ ਪੱਖ ਦੇ ਵਕੀਲ ਐਸ. ਪੀ. ਐਸ. ਪਰਮਾਰ ਨੇ ਦੱਸਿਆ ਕਿ ਏ. ਜੇ. ਐਲ. ਮਾਮਲੇ 'ਚ ਈ. ਡੀ. ਦੀ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਮੋਤੀਲਾਲ ਵੋਹਰਾ ਨੂੰ ਦੋਸ਼-ਮੁਕਤ ਕਰ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਏ. ਜੇ. ਐਲ. ਮਾਮਲੇ ਦੀ ਸੀ. ਬੀ. ਆਈ. ਜਾਂਚ ਦੌਰਾਨ ਵੀ ਹੁੱਡਾ ਅਤੇ ਵੋਹਰਾ ਨੂੰ ਦੋਸ਼ ਮੁਕਤ ਕੀਤਾ ਜਾ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਏ. ਜੇ. ਐਲ. ਮਾਮਲੇ 'ਚ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਪਾਰਟੀ ਬਣਾਇਆ ਗਿਆ ਸੀ ਅਤੇ ਇਸ ਮਾਮਲੇ ਨੂੰ ਲੈ ਕੇ 25 ਫਰਵਰੀ ਨੂੰ ਹਾਈ ਕੋਰਟ 'ਚ ਲੱਗੀ ਅਰਜ਼ੀ ਡਿਸਚਾਰਜ ਹੋ ਗਈ ਸੀ, ਜਿਸ ਤੋਂ ਬਾਅਦ ਅਸੀਂ ਪੰਚਕੂਲਾ ਸਥਿਤ ਈ. ਡੀ. ਦੀ ਅਦਾਲਤ 'ਚ ਅਰਜ਼ੀ ਦਾਇਰ ਕੀਤੀ ਸੀ ਅਤੇ ਹੁਣ ਈ. ਡੀ. ਦੀ ਅਦਾਲਤ ਨੇ ਉਨ੍ਹਾਂ ਨੂੰ ਡਿਸਚਾਰਜ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਹੁਣ ਇਹ ਮਾਮਲਾ ਪੂਰੀ ਤਰ੍ਹਾਂ ਖ਼ਤਮ ਹੋ ਚੁੱਕਾ ਹੈ |

ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ 1300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦ... ਅਗਲੀ ਖ਼ਬਰ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਲੋਂ ਤਲਵੰਡੀ ਸਾਬੋ ਵਿਖੇ ਕੀਤੀ ਜਾਣ ਵਾਲੀ ਪੰਥਕ ਕਾਨਫਰੰਸ ਇਤਿਹਾਸਕ ਹੋਵੇਗੀ-ਲਵਲੀ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।