01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

3704 ਅਧਿਆਪਕ ਯੂਨੀਅਨ ਪੰਜਾਬ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ <br/>

ਅਜੀਤ ਡੈਸਕ 04-04-2026
ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 3 ਅਪ੍ਰੈਲ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-3704 ਅਧਿਆਪਕ ਯੂਨੀਅਨ ਪੰਜਾਬ ਦੇ ਆਗੂਆਂ ਦੀ ਆਪਣੀਆਂ ਮੰਗਾਂ ਅਤੇ ਮਸਲਿਆਂ ਦੇ ਹੱਲ ਲਈ ਜਥੇਬੰਦੀ ਦੇ ਸੂਬਾਈ ਆਗੂ ਸੁਖਪ੍ਰੀਤ ਸਿੰਘ ਦੀ ਅਗਵਾਈ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਹੋਈ | ਮੀਟਿੰਗ ਵਿਚ ਛੇਵੇਂ ਪੰਜਾਬ ਪੇਅ ਸਕੇਲ ਲਾਗੂ ਕਰਨ ਲਈ ਵਿੱਤ ਮੰਤਰੀ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਚੋਣ ਮਨੋਰਥ ਪੱਤਰ ਅਤੇ ਵਾਅਦਿਆਂ ਤੋਂ ਯਾਦ ਕਰਵਾਇਆ ਗਿਆ | ਇਸ ਸਮੇਂ ਵਿੱਤ ਵਿਭਾਗ ਵਲੋਂ ਜਾਰੀ ਕੀਤੀਆਂ ਗਈਆਂ ਬੀਤੀ 5 ਜਨਵਰੀ ਦੀਆਂ ਹਦਾਇਤਾਂ ਅਨੁਸਾਰ ਜੋ ਤਨਖ਼ਾਹ ਜਾਰੀ ਕਰਨ ਦਾ ਪੱਤਰ ਜਾਰੀ ਹੋਇਆ ਹੈ, ਉਸ ਦੇ ਵੈਟ ਕਰਵਾਉਣ ਲਈ ਸਕੂਲਾਂ/ਅਧਿਕਾਰੀਆਂ ਵਲੋਂ ਕੀਤੀ ਜਾ ਰਹੀ ਖੱਜਲ-ਖੁਆਰੀ ਅਤੇ ਹੋਰ ਵੀ ਆ ਰਹੀਆਂ ਸਮੱਸਿਆਵਾਂ ਵਿੱਤ ਮੰਤਰੀ ਦੇ ਧਿਆਨ ਵਿਚ ਲਿਆਂਦੀਆਂ ਗਈਆਂ | ਵਿੱਤ ਮੰਤਰੀ ਨੇ ਜਥੇਬੰਦੀ ਦੇ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਹੁਣ ਕਿਸੇ ਨੂੰ ਵੀ ਫਾਈਲਾਂ ਵੈਟ ਕਰਵਾਉਣ ਵਿਚ ਕਿਸੇ ਵੀ ਖੱਜਲ ਖ਼ੁਆਰੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਇਹ ਕੰਮ ਸਕੂਲ ਮੁਖੀਆਂ/ਕਲਰਕਾਂ ਦਾ ਹੈ ਨਾ ਕਿ ਕਰਮਚਾਰੀਆਂ ਦਾ | ਚੀਮਾ ਨੇ ਕਿਹਾ ਕਿ ਇਕ ਹਫ਼ਤੇ ਦੇ ਅੰਦਰ ਪਟੀਸ਼ਨਰਾਂ ਦੀਆਂ ਫਾਈਲਾਂ ਵੈਟ ਹੋ ਜਾਣਗੀਆਂ | ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਨੂੰ ਸੌਖਾ ਕਰਨ ਲਈ ਪੰਜਾਬ ਵਿਚ ਮੌਜੂਦ ਹੋਰਨਾਂ ਵਿਭਾਗਾਂ ਦੇ ਵੈਟ ਅਧਿਕਾਰੀਆਂ ਨੂੰ ਵੀ ਇਸ ਮਕਸਦ ਲਈ ਮੀਟਿੰਗ ਜ਼ਰੀਏ ਹਦਾਇਤਾਂ ਜਾਰੀ ਕਰਕੇ ਜਲਦ ਤੋਂ ਜਲਦ ਫਾਈਲਾਂ ਵੈਟ ਕਰਵਾ ਕੇ ਬਣਦਾ ਬਕਾਇਆ ਅਤੇ ਤਨਖ਼ਾਹਾਂ ਜਾਰੀ ਕਰਵਾ ਦਿੱਤੀਆਂ ਜਾਣਗੀਆਂ | ਇਸ ਮੌਕੇ ਯੂਨੀਅਨ ਦੇ ਆਗੂ ਜਸਵਿੰਦਰ ਸਿੰਘ ਅਤੇ ਸੰਜੀਵ ਕੁਮਾਰ ਮੌਜੂਦ ਸਨ |

ਪਿਛਲੀ ਖ਼ਬਰ ਸੰਤ ਭੂਰੀ ਵਾਲਿਆਂ ਵਲੋਂ ਸੰਗਤਾਂ ਨੂੰ ਗੁਰਦੁਆਰਾ ਬਾਲ ਲੀਲ੍ਹਾ ਮੈਣੀ ਸੰਗਤ (ਪਟਨਾ ਸਾਹਿਬ) ਵਿਖੇ ਲੰਗਰ ਲਈ ਕਣਕ ਭੇਜਣ ਦ... ਅਗਲੀ ਖ਼ਬਰ ਉਦਘਾਟਨ ਪੱਥਰਾਂ 'ਤੇ ਨਾਵਾਂ ਨੂੰ ਲੈ ਕੇ ਅਸ਼ਵਨੀ ਸ਼ਰਮਾ ਨੇ ਚੁੱਕੇ ਸਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।