01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

'ਆਪ' ਆਗੂਆਂ ਵਲੋਂ ਸੰਸਦ ਵਿਚ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਰਾਘਵ ਚੱਢਾ ਦੀ ਕੀਤੀ ਨਿਖੇਧੀ

ਅਜੀਤ ਡੈਸਕ 05-04-2026

ਚੰਡੀਗੜ੍ਹ, 4 ਅਪ੍ਰੈਲ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ 'ਆਪ' ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ 'ਤੇ ਸੰਸਦ ਵਿਚ ਪੰਜਾਬ ਦੇ ਅਹਿਮ ਮੁੱਦੇ ਉਠਾਉਣ ਵਿਚ ਅਸਫਲ ਰਹਿਣ 'ਤੇ ਤਿੱਖਾ ਹਮਲਾ ਕੀਤਾ | ਆਗੂਆਂ ਨੇ ਕਿਹਾ ਕਿ ਵਾਰ-ਵਾਰ ਰਾਬਤਾ ਕਰਨ ਦੇ ਬਾਵਜੂਦ 8,500 ਕਰੋੜ ਰੁਪਏ ਦੇ ਆਰ. ਡੀ. ਐਫ. ਬਕਾਏ, 60,000 ਕਰੋੜ ਰੁਪਏ ਦੇ ਜੀ.ਐਸ.ਟੀ. ਨੁਕਸਾਨ ਅਤੇ 1,600 ਕਰੋੜ ਰੁਪਏ ਦੀ ਹੜ੍ਹ ਰਾਹਤ ਵਰਗੇ ਗੰਭੀਰ ਮੁੱਦਿਆਂ ਨੂੰ ਨਹੀਂ ਚੁੱਕਿਆ ਗਿਆ | ਇਸ ਚੁੱਪ ਨੂੰ ਪੰਜਾਬ ਦੇ ਲੋਕਾਂ ਤੇ ਫ਼ਤਵੇ ਨਾਲ ਵਿਸ਼ਵਾਸਘਾਤ ਕਰਾਰ ਦਿੱਤਾ | ਸੰਸਦੀ ਨੁਮਾਇੰਦਗੀ 'ਤੇ ਚਿੰਤਾ ਜ਼ਾਹਿਰ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਘਵ ਚੱਢਾ ਨੂੰ ਪੰਜਾਬ ਦੇ ਵਿਧਾਇਕਾਂ ਨੇ ਇਸ ਉਮੀਦ ਨਾਲ ਰਾਜ ਸਭਾ ਲਈ ਚੁਣਿਆ ਸੀ ਕਿ ਉਹ ਰਾਸ਼ਟਰੀ ਪੱਧਰ 'ਤੇ ਸੂਬੇ ਦੇ ਸਰੋਕਾਰਾਂ ਦੀ ਜ਼ੋਰਦਾਰ ਨੁਮਾਇੰਦਗੀ ਕਰਨਗੇ | ਹਾਲਾਂਕਿ, ਉਨ੍ਹਾਂ ਨੇ ਪੰਜਾਬ ਨਾਲ ਸਬੰਧਿਤ ਇਕ ਵੀ ਸੰਵੇਦਨਸ਼ੀਲ ਮੁੱਦਾ ਉਠਾਉਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕੀਤਾ | ਇਸ ਦੌਰਾਨ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ, ਕਿ ਰਾਘਵ ਚੱਢਾ ਨੂੰ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਵਲੋਂ ਉਨ੍ਹਾਂ ਨੂੰ ਸਿਆਸੀ ਤੌਰ 'ਤੇ ਉੱਚਾ ਚੁੱਕਣ ਵਿਚ ਨਿਭਾਈ ਗਈ ਭੂਮਿਕਾ ਨੂੰ ਯਾਦ ਰੱਖਣਾ ਚਾਹੀਦਾ ਹੈ | ਦੂਜੇ ਪਾਸੇ 'ਆਪ' ਦੇ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਦੁਰਦਸ਼ਾ 'ਤੇ ਰਾਘਵ ਚੱਢਾ ਦੀ ਚੁੱਪ ਕਾਰਨ ਡੂੰਘੀ ਨਿਰਾਸ਼ਾ ਹੈ |

ਪਿਛਲੀ ਖ਼ਬਰ ਏ.ਐਂਡਐਮ. ਇੰਸਟੀਚਿਊਟ ਵਿਖੇ ਹਨੂਮਾਨ ਜੈਅੰਤੀ ਸ਼ਰਧਾ ਨਾਲ ਮਨਾਈ ਅਗਲੀ ਖ਼ਬਰ ਭੱਠਲ ਬੀਜ ਫਾਰਮ 'ਤੇ ਝੋਨੇ ਦੇ ਸੁਪਰੀਮ 110 ਬੀਜ ਦੀ ਭਾਰੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।