03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਪਾਕਿ 'ਚ ਖ਼ਾਲਸਾ ਸਾਜਨਾ ਦਿਵਸ ਮੌਕੇ ਦੁਨੀਆ ਭਰ ਤੋਂ ਪਹੁੰਚਣਗੇ 26 ਹਜ਼ਾਰ ਸ਼ਰਧਾਲੂ

ਅਜੀਤ ਡੈਸਕ 05-04-2026

ਅੰਮਿ੍ਤਸਰ, 4 ਅਪ੍ਰੈਲ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੇ ਗ੍ਰਹਿ ਵਿਭਾਗ ਮੰਤਰਾਲੇ ਵਲੋਂ ਵਿਸਾਖੀ ਦੇ ਪ੍ਰਬੰਧਾਂ ਬਾਰੇ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਾਰਤੀ ਯਾਤਰੂਆਂ ਦੀ ਸੁਰੱਖਿਆ ਲਈ ਪਹਿਲਾਂ ਦੇ ਮੁਕਾਬਲੇ ਇਸ ਵਾਰ ਵਧੇਰੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ | ਇਸ ਬਾਰੇ ਅਧਿਕਾਰੀਆਂ ਦੀ ਹੋਈ ਉੱਚ ਪੱਧਰੀ ਬੈਠਕ 'ਚ ਬ੍ਰੀਫਿੰਗ ਦੌਰਾਨ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਵਧੀਕ ਸਕੱਤਰ (ਸ਼ਰਾਈਨਜ਼) ਨਾਸਿਰ ਮੁਸ਼ਤਾਕ ਨੇ ਦੱਸਿਆ ਕਿ ਵਿਸਾਖੀ ਮੇਲਾ 10 ਅਪ੍ਰੈਲ ਤੋਂ 19 ਅਪ੍ਰੈਲ ਤੱਕ ਮਨਾਇਆ ਜਾਵੇਗਾ, ਜਿਸ 'ਚ ਦੁਨੀਆ ਭਰ ਤੋਂ ਲਗਭਗ 26 ਹਜ਼ਾਰ ਪਾਕਿਸਤਾਨੀ, ਭਾਰਤੀ ਤੇ ਹੋਰਨਾ ਮੁਲਕਾਂ ਦੇ ਸ਼ਰਧਾਲੂ ਸ਼ਾਮਿਲ ਹੋਣਗੇ | ਉਨ੍ਹਾਂ ਨੇ ਕਿਹਾ ਕਿ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਦੇ ਵਿਸ਼ੇਸ਼ ਇੰਤਜ਼ਾਮ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਪਾਕਿ 'ਚ ਵਧੀਆ ਰਿਹਾਇਸ਼, ਭੋਜਨ, ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ | ਉਨ੍ਹਾਂ ਇਹ ਵੀ ਕਿਹਾ ਕਿ 327ਵੇਂ ਖ਼ਾਲਸਾ ਸਾਜਣਾ ਦਿਵਸ ਮੌਕੇ ਪਾਕਿ ਵਿਦੇਸ਼ ਮੰਤਰਾਲੇ ਵਲੋਂ ਭਾਰਤੀ ਸਿੱਖ ਸ਼ਰਧਾਲੂਆਂ ਲਈ 10 ਦਿਨਾਂ ਦਾ ਵੀਜ਼ਾ ਜਾਰੀ ਕੀਤਾ ਜਾ ਰਿਹਾ ਹੈ ਤੇ ਭਾਰਤ ਤੋਂ 3000 ਸ਼ਰਧਾਲੂਆਂ ਦੇ ਪਾਕਿ ਪਹੁੰਚਣ ਦੀ ਸੰਭਾਵਨਾ ਹੈ | ਨਾਸਿਰ ਮੁਸ਼ਤਾਕ ਨੇ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਦੇ ਅੰਦਰੂਨੀ ਸੁਰੱਖਿਆ-3 ਦੇ ਸੈਕਸ਼ਨ ਅਫ਼ਸਰ ਮੋਹਸਿਨ ਅਮੀਨ ਵਲੋਂ ਜਾਰੀ ਪੱਤਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਭਾਰਤੀ ਸ਼ਰਧਾਲੂਆਂ ਦੀ ਸੁਰੱਖਿਆ ਲਈ ਸੰਵੇਦਨਸ਼ੀਲ ਥਾਵਾਂ 'ਤੇ ਵਾਕ-ਥਰੂ ਗੇਟ, ਸੀ. ਸੀ. ਟੀ. ਵੀ. ਕੈਮਰੇ ਅਤੇ ਸਰਚ ਲਾਈਟਾਂ ਦੀ ਸਥਾਪਨਾ ਜਲਦੀ ਪੂਰੀ ਕੀਤੀ ਜਾਵੇ | ਹਰ ਗੁਰਦੁਆਰਾ ਸਾਹਿਬ 'ਚ ਦਾਖ਼ਲੇ ਤੋਂ ਪਹਿਲਾਂ ਯਾਤਰੂਆਂ ਦੇ ਸਾਮਾਨ ਦੀ ਬਰੀਕੀ ਨਾਲ ਸਕੈਨਰਾਂ ਰਾਹੀਂ ਜਾਂਚ ਕੀਤੀ ਜਾਵੇਗੀ | ਬੈਠਕ 'ਚ ਪਾਕਿਸਤਾਨ ਰੇਂਜਰਜ਼, ਪੁਲਿਸ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਪ੍ਰਤੀਨਿਧੀ ਸ਼ਾਮਿਲ ਹੋਏ |

ਪਿਛਲੀ ਖ਼ਬਰ ਪਾਕਿ ਵਲੋਂ ਸੁਰੱਖਿਅਤ ਐਲਾਨੀ ਰਾਜ ਕਪੂਰ ਦੀ ਜੱਦੀ ਹਵੇਲੀ ਦਾ ਇਕ ਹਿੱਸਾ ਭੂਚਾਲ ਤੇ ਮੀਂਹ ਨਾਲ ਡਿੱਗਾ ਅਗਲੀ ਖ਼ਬਰ ਦਿੱਲੀ ਦੇ ਰਾਮ ਲੀਲ੍ਹਾ ਮੈਦਾਨ ਵਿਖੇ ਅਧਿਆਪਕਾਂ ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।