11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਰਾਜਾ ਵੜਿੰਗ ਵਲੋਂ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਮੰਗ

ਅਜੀਤ ਡੈਸਕ 05-04-2026

ਚੰਡੀਗੜ੍ਹ, 4 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੇਸ਼ ਭਰ ਵਿਚ ਪ੍ਰਸਤਾਵਿਤ ਸੰਸਦੀ ਹਲਕਿਆਂ ਦੀ ਹੱਦਬੰਦੀ ਨੂੰ ਲੈ ਕੇ ਪੰਜਾਬ ਵਿਚ ਸਾਰੀਆਂ ਸਿਆਸੀ ਪਾਰਟੀਆਂ ਵਿਚਕਾਰ ਸਹਿਮਤੀ ਬਣਾਉਣ ਦੀ ਮੰਗ ਕੀਤੀ ਹੈ | ਅੱਜ ਇੱਥੇ ਗੱਲਬਾਤ ਕਰਦਿਆਂ ਵੜਿੰਗ ਨੇ ਕਿਹਾ ਕਿ ਕੇਂਦਰ ਸਰਕਾਰ ਨੇ 16, 17 ਅਤੇ 18 ਅਪ੍ਰੈਲ ਨੂੰ ਸੰਸਦ ਦਾ ਵਿਸ਼ੇਸ਼ ਸੈਸ਼ਨ ਸੱਦਿਆ ਹੈ | ਉਨ੍ਹਾਂ ਕਿਹਾ ਕਿ ਹਾਲਾਂਕਿ ਅਧਿਕਾਰਕ ਏਜੰਡਾ ਅÏਰਤਾਂ ਲਈ ਰਾਖਵੇਂਕਰਨ ਬਿੱਲ ਵਿਚ ਸੋਧ ਕਰਨਾ ਹੈ, ਲੇਕਿਨ ਇਹ ਵੀ ਖ਼ਬਰਾਂ ਹਨ ਕਿ ਸਰਕਾਰ ਦੇਸ਼ ਭਰ ਵਿਚ ਵਿਧਾਨ ਸਭਾ ਅਤੇ ਸੰਸਦੀ ਹਲਕਿਆਂ ਦੀ ਹੱਦਬੰਦੀ ਸਬੰਧੀ ਬਿੱਲ ਵੀ ਪਾਸ ਕਰ ਸਕਦੀ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਸਮੇਤ ਕਈ ਹੋਰ ਸੂਬੇ ਇਸ ਕਦਮ ਨਾਲ ਨੁਕਸਾਨ ਵਿਚ ਰਹਿਣਗੇ |

ਪਿਛਲੀ ਖ਼ਬਰ 'ਆਪ' ਸਰਕਾਰ ਨੇ ਓ.ਟੀ.ਐਸ. 2025 ਦੀ ਆਖ਼ਰੀ ਮਿਤੀ ਵਧਾ ਕੇ 31 ਮਈ ਕੀਤੀ-ਚੀਮਾ ਅਗਲੀ ਖ਼ਬਰ ਮੁੰਬਈ ਵਿਖੇ ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ (ਐਨ.ਐਮ.ਏ.ਸੀ.ਸੀ.) ਦੀ ਤੀਜੀ ਵਰ੍ਹੇਗੰਢ ਦੇ ਮੌਕੇ 'ਤੇ ਇਕ ਸਮਾਗਮ ਦÏ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।