11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

'ਆਪ' ਸਰਕਾਰ ਨੇ ਓ.ਟੀ.ਐਸ. 2025 ਦੀ ਆਖ਼ਰੀ ਮਿਤੀ ਵਧਾ ਕੇ 31 ਮਈ ਕੀਤੀ-ਚੀਮਾ

ਅਜੀਤ ਡੈਸਕ 05-04-2026

ਚੰਡੀਗੜ੍ਹ, 4 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਸੂਬੇ ਦੇ ਖ਼ਜ਼ਾਨਾ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਭਵਨ ਵਿਖੇ ਕਿਹਾ ਕਿ ਸਰਕਾਰ ਨੇ 'ਬਕਾਇਆ ਰਾਸ਼ੀ ਦੀ ਵਸੂਲੀ ਲਈ ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ (ਓ.ਟੀ.ਐਸ.), 2025' ਵਿਚ ਦੋ ਮਹੀਨੇ ਦੇ ਵਾਧੇ ਦਾ ਅਧਿਕਾਰਤ ਐਲਾਨ ਕੀਤਾ ਹੈ | ਪਹਿਲਾਂ ਇਸਦੀ ਆਖ਼ਰੀ ਮਿਤੀ 31 ਮਾਰਚ 2026 ਤੈਅ ਕੀਤੀ ਗਈ ਸੀ, ਪਰ ਹੁਣ ਅਰਜ਼ੀਆਂ ਜਮ੍ਹਾਂ ਕਰਨ ਦੀ ਆਖ਼ਰੀ ਮਿਤੀ ਵਧਾ ਕੇ 31 ਮਈ 2026 ਕਰ ਦਿੱਤੀ ਗਈ ਹੈ | ਉਨ੍ਹਾਂ ਅੱਗੇ ਚਿਤਾਵਨੀ ਦਿੱਤੀ ਕਿ ਕਰ ਵਿਭਾਗ ਨੇ ਪਹਿਲਾਂ ਹੀ ਟੈਕਸ ਡਿਫਾਲਟਰਾਂ ਨਾਲ ਸਬੰਧਿਤ 8,000 ਜਾਇਦਾਦਾਂ ਦੀ ਪਛਾਣ ਕਰ ਲਈ ਹੈ, ਜੇਕਰ ਉਹ ਇਸ ਆਖ਼ਰੀ ਮੌਕੇ ਦਾ ਤੁਰੰਤ ਲਾਭ ਨਹੀਂ ਲੈਂਦੇ ਤਾਂ ਜਲਦੀ ਹੀ ਇਨ੍ਹਾਂ ਦੀ ਨਿਲਾਮੀ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਹ ਵਾਧਾ ਯੋਗ ਟੈਕਸ ਦਾਤਿਆਂ ਨੂੰ ਆਪਣੇ ਬਕਾਏ ਨਿਪਟਾਉਣ ਅਤੇ ਵੱਡੀ ਵਿੱਤੀ ਰਾਹਤ ਪ੍ਰਾਪਤ ਕਰਨ ਦਾ ਇਕ ਅਹਿਮ ਅਤੇ ਆਖ਼ਰੀ ਮੌਕਾ ਪ੍ਰਦਾਨ ਕਰੇਗਾ | ਚੀਮਾ ਨੇ ਕਿਹਾ ਕਿ ਹੁਣ ਤੱਕ, ਕਰ ਵਿਭਾਗ ਨੂੰ ਸਫਲਤਾਪੂਰਵਕ 9,151 ਅਰਜ਼ੀਆਂ ਪ੍ਰਾਪਤ ਹੋਈਆਂ ਹਨ | ਇਸ ਉਤਸ਼ਾਹਪੂਰਨ ਸ਼ਮੂਲੀਅਤ ਸਦਕਾ 134.21 ਕਰੋੜ ਰੁਪਏ ਦੇ ਕੁੱਲ ਮਾਲੀਏ ਦੀ ਵਸੂਲੀ ਹੋਈ ਹੈ, ਜੋ ਕਿ ਮੌਜੂਦਾ ਸਰਕਾਰ ਵਿਚ ਟੈਕਸ ਦਾਤਿਆਂ ਦੇ ਵਿਸ਼ਵਾਸ ਅਤੇ ਨਿਰੰਤਰ ਮਾਲੀਆ ਜੁਟਾਉਣ ਦਾ ਪ੍ਰਤੀਕ ਹੈ | ਇਸ ਤੋਂ ਇਲਾਵਾ ਸੂਬਾ ਸਰਕਾਰ ਵਲੋਂ 446.17 ਕਰੋੜ ਰੁਪਏ ਦੀ ਪ੍ਰਭਾਵਸ਼ਾਲੀ ਛੋਟ ਦੇਣ ਸਦਕਾ ਕਾਰੋਬਾਰੀਆਂ ਨੂੰ ਇਸ ਪਹਿਲਕਦਮੀ ਦਾ ਬਹੁਤ ਫ਼ਾਇਦਾ ਹੋਇਆ ਹੈ |

ਪਿਛਲੀ ਖ਼ਬਰ ਪਾਕਿ ਦੇ ਖ਼ੈਬਰ ਪਖਤੂਨਖਵਾ 'ਚ ਆਤਮਘਾਤੀ ਹਮਲਾ, 5 ਮਰੇ 13 ਜ਼ਖ਼ਮੀ ਅਗਲੀ ਖ਼ਬਰ ਰਾਜਾ ਵੜਿੰਗ ਵਲੋਂ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।