11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸੁਸਤ ਚਾਲ ਚਲ ਰਹੀ ਸ਼ੇਰ-ਏ-ਪੰਜਾਬ ਦੇ ਬੁੱਤ ਨੂੰ ਡਿੱਗਣ ਤੋਂ ਬਚਾਉਣ ਲਈ ਸ਼ੁਰੂ ਕੀਤੀ ਕਾਰਵਾਈ

ਅਜੀਤ ਡੈਸਕ 05-04-2026

ਅੰਮਿ੍ਤਸਰ, 4 ਅਪ੍ਰੈਲ (ਸੁਰਿੰਦਰ ਕੋਛੜ)-ਮਹਾਰਾਜਾ ਰਣਜੀਤ ਸਿੰਘ ਵਲੋਂ ਅੰਮਿ੍ਤਸਰ ਵਿਖੇ ਗੁਰੂ ਰਾਮਦਾਸ ਜੀ ਦੇ ਨਾਂਅ 'ਤੇ 84 ਏਕੜ ਭੂਮੀ 'ਚ ਲਗਾਏ ਗਏ ਰਾਮ ਬਾਗ ਵਿਚ 41 ਸਾਲ ਪਹਿਲਾਂ ਸਥਾਪਤ ਕੀਤੇ ਸ਼ੇਰ-ਏ-ਪੰਜਾਬ ਦੇ ਵਿਸ਼ਾਲ ਬੁੱਤ ਦੇ ਹੇਠਾਂ ਤੋਂ ਜ਼ਮੀਨ ਧਸਣ ਦਾ ਮਾਮਲਾ 'ਅਜੀਤ' ਵਲੋਂ ਪ੍ਰਮੁੱਖਤਾ ਨਾਲ ਸਾਹਮਣੇ ਲਿਆਉਣ ਤੋਂ ਬਾਅਦ ਭਾਵੇਂ ਕਿ ਲੰਬੀ ਉਡੀਕ ਦੇ ਬਾਅਦ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਜਾ ਚੁੱਕਿਆ ਹੈ, ਪਰ ਉਸਾਰੀ ਦੀ ਹਲਕੀ ਰਫ਼ਤਾਰ ਦੇ ਚੱਲਦਿਆਂ ਉਕਤ ਬੁੱਤ ਦੇ ਡਿੱਗਣ ਦਾ ਖ਼ਤਰਾ ਅਜੇ ਵੀ ਬਣਿਆ ਹੋਇਆ ਹੈ | ਦੱਸਣਯੋਗ ਹੈ ਕਿ ਆਪਣੀ ਪਿਆਰੀ ਘੋੜੀ ਲੇਲੀ 'ਤੇ ਬੈਠੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਵਿਸ਼ਾਲ ਬੁੱਤ ਸਥਾਨਕ ਮਜੀਠਾ ਰੋਡ ਚੌਕ 'ਚ ਉੱਚੀ ਜਗ੍ਹਾ 'ਤੇ ਸਥਾਪਤ ਕੀਤਾ ਗਿਆ ਹੈ | ਬੁੱਤ ਸਥਾਪਤ ਕੀਤੇ ਜਾਣ ਤੋਂ ਪਹਿਲਾਂ ਇਸ ਸਥਾਨ 'ਤੇ ਮਿੱਟੀ ਦੀ ਉੱਚੀ ਪਹਾੜੀ ਹੋਇਆ ਕਰਦੀ ਸੀ ਅਤੇ ਇਸ ਦੇ ਨਾਲ ਹੀ ਪਾਣੀ ਦਾ ਸੂਆ ਵੀ ਹੋਇਆ ਕਰਦਾ ਸੀ | ਸਮਾਜਿਕ ਕਾਰਕੁਨ ਇੰਜ. ਪਵਨਦੀਪ ਸ਼ਰਮਾ ਅਤੇ ਇੰਟੈਕ (ਇੰਡੀਅਨ ਨੈਸ਼ਨਲ ਟਰੱਸਟ ਫ਼ਾਰ ਆਰਟ ਕਲਚਰ ਐਂਡ ਹੈਰੀਟੇਜ) ਅੰਮਿ੍ਤਸਰ ਦੇ ਕਨਵੀਨਰ ਗਗਨਦੀਪ ਸਿੰਘ ਵਿਰਕ ਨੇ ਕਿਹਾ ਹੈ ਕਿ ਮਹਾਰਾਜਾ ਦੇ ਬੁੱਤ ਅਤੇ ਇਸ ਦੇ ਥੜ੍ਹੇ ਦੀ ਸ਼ੁਰੂ ਕੀਤੀ ਨਵਉਸਾਰੀ ਤੇ ਮੁਰੰਮਤ ਵਲ ਕੇਂਦਰ ਸਰਕਾਰ ਦੇ ਪੁਰਾਤਤਵ ਵਿਭਾਗ, ਸੂਬਾ ਸਰਕਾਰ ਦੇ ਸੈਰ-ਸਪਾਟਾ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ ਹੈ |

ਪਿਛਲੀ ਖ਼ਬਰ ਏ. ਐਸ. ਗਰੁੱਪ ਆਫ ਇੰਸਟੀਚਿਊਸ਼ਨਜ਼, ਖੰਨਾ ਦੇ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜੇ <br/> ਅਗਲੀ ਖ਼ਬਰ ਪਾਕਿ ਦੇ ਖ਼ੈਬਰ ਪਖਤੂਨਖਵਾ 'ਚ ਆਤਮਘਾਤੀ ਹਮਲਾ, 5 ਮਰੇ 13 ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।