20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਮਜੀਠੀਆ ਨੇ ਸਰਕਾਰ ਤੋਂ ਤੁਰੰਤ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ

ਅਜੀਤ ਡੈਸਕ 07-04-2026

ਚੰਡੀਗੜ੍ਹ, 6 ਅਪ੍ਰੈਲ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ 'ਚ ਹਾਲ ਹੀ ਵਿਚ ਹੋਈ ਗੜੇਮਾਰੀ ਕਾਰਨ ਕਿਸਾਨਾਂ ਨੂੰ ਹੋਏ ਭਾਰੀ ਨੁਕਸਾਨ 'ਤੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰਦਿਆਂ ਸੂਬੇ ਦੀ 'ਆਪ' ਸਰਕਾਰ ਤੋਂ ਤੁਰੰਤ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਗੜੇਮਾਰੀ ਨਾਲ ਕਿਸਾਨਾਂ ਦੀ ਕਮਰ ਟੁੱਟੀ, ਪਰ ਸਰਕਾਰ ਦੀ ਨੀਂਦ ਨਹੀਂ ਟੁੱਟ ਰਹੀ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਰਵੇਖਣ ਬਾਅਦ ਵਿਚ, ਫ਼ਸਲਾਂ ਦੇ ਨੁਕਸਾਨ ਦਾ ਮੁਆਵਜਾ ਪਹਿਲਾਂ ਦੇਣ, ਵਾਲਾ ਵਾਅਦਾ ਯਾਦ ਕਰਵਾਉਂਦਿਆਂ ਕਿਹਾ ਕਿ ਆਉਂਦੇ ਵਿਧਾਨ ਸਭਾ ਇਜਲਾਸ ਵਿਚ ਫ਼ਸਲਾਂ ਦੇ ਨਾਲ ਫਲ, ਫੁਲ, ਸਬਜੀਆਂ ਦੇ ਨੁਕਸਾਨ ਲਈ ਕਾਨੂੰਨ ਬਣਾਕੇ ਸਰਕਾਰ ਕਿਸਾਨਾਂ ਨੂੰ ਮੁਆਵਜਾ ਦੇਵੇ |

ਪਿਛਲੀ ਖ਼ਬਰ ਪੋਸਟ ਮੈਟਿ੍ਕ ਸਕਾਲਰਸ਼ਿਪ ਘੁਟਾਲੇ 'ਤੇ ਹਾਈ ਕੋਰਟ ਵਲੋਂ ਮੁੱਖ ਸਕੱਤਰ ਨੂੰ ਹਲਫਨਾਮਾ ਦਾਖ਼ਲ ਕਰਨ ਦੇ ਹੁਕਮ ਅਗਲੀ ਖ਼ਬਰ ਹਾਈ ਕੋਰਟ ਵਲੋਂ ਨਾਰਕੋ-ਟੈਰਰ ਫੰਡਿੰਗ ਮਾਮਲੇ 'ਚ ਮੁਲਜ਼ਮ ਦੀ ਜ਼ਮਾਨਤ ਪਟੀਸ਼ਨ ਖ਼ਾਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।