29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਕੰਗਣਾ ਦੀ ਮਾਣਹਾਨੀ ਮਾਮਲੇ 'ਚ ਸੁਣਵਾਈ ਟਲੀ, ਅਗਲੀ ਪੇਸ਼ੀ 28 ਨੂੰ

ਅਜੀਤ ਡੈਸਕ 08-04-2026
ਬਠਿੰਡਾ, 7 ਅਪ੍ਰੈਲ (ਸੱਤਪਾਲ ਸਿੰਘ ਸਿਵੀਆਂ)-ਕਿਸਾਨ ਔਰਤਾਂ ਪ੍ਰਤੀ ਵਿਵਾਦਤ ਟਿੱਪਣੀ ਕਰਨ ਦੇ ਮਾਮਲੇ 'ਚ ਮਾਣਹਾਨੀ ਮੁਕੱਦਮੇ ਦਾ ਸਾਹਮਣਾ ਕਰ ਰਹੀ ਬਾਲੀਵੁੱਡ ਫ਼ਿਲਮ ਅਦਾਕਾਰਾ ਤੇ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ਦੇ ਮਾਮਲੇ ਦੀ ਅੱਜ ਬਠਿੰਡਾ ਅਦਾਲਤ ਵਿਚ ਸੁਣਵਾਈ ਨਹੀਂ ਹੋ ਸਕੀ | ਇਸ ਮਾਮਲੇ ਦੀ ਅਗਲੀ ਸੁਣਵਾਈ 28 ਅਪ੍ਰੈਲ ਨੂੰ ਰੱਖੀ ਗਈ ਹੈ | ਸੰਸਦ ਮੈਂਬਰ ਕੰਗਣਾ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਉਣ ਵਾਲੀ ਕਿਸਾਨ ਮਾਤਾ ਮਹਿੰਦਰ ਕੌਰ ਵਾਸੀ ਬਹਾਦਰਗੜ੍ਹ ਜੰਡੀਆਂ (ਬਠਿੰਡਾ) ਦੇ ਵਕੀਲ ਰਘਵੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਅੱਜ ਮਾਣਹਾਨੀ ਮਾਮਲੇ ਦੀ ਬਠਿੰਡਾ ਅਦਾਲਤ 'ਚ ਸੁਣਵਾਈ ਸੀ, ਪਰ ਅਚਾਨਕ ਸਬੰਧਿਤ ਜੱਜ ਨੂੰ ਛੁੱਟੀ 'ਤੇ ਜਾਣਾ ਪੈ ਗਿਆ, ਜਿਸ ਕਾਰਨ ਅੱਜ ਮਾਮਲੇ ਦੀ ਕੋਈ ਸੁਣਵਾਈ ਨਹੀਂ ਹੋ ਸਕੀ ਤੇ ਅਦਾਲਤ ਵਲੋਂ ਇਸ ਮਾਮਲੇ ਦੀ ਅਗਲੀ ਤਾਰੀਖ 28 ਅਪ੍ਰੈਲ 'ਤੇ ਰੱਖ ਦਿੱਤੀ ਗਈ ਹੈ |

ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਸਜਾਏ ਸੁੰਦਰ ਜਲੌਅ <br/> ਅਗਲੀ ਖ਼ਬਰ ਪਿੰਡ ਮਲਕ ਦਾ ਇਕ ਹੋਰ ਨੌਜਵਾਨ ਚੜਿ੍ਹਆ ਚਿੱਟੇ ਦੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।