29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ 'ਤੇ ਪੁੱਜਾ-ਚੀਮਾ <br/>

ਅਜੀਤ ਡੈਸਕ 08-04-2026
ਚੰਡੀਗੜ੍ਹ, 7 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡ. ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਆਬਕਾਰੀ ਤੇ ਕਰ ਵਿਭਾਗ ਨੇ ਵਿੱਤੀ ਸਾਲ 2025-26 ਲਈ ਠੋਸ ਆਬਕਾਰੀ ਨੀਤੀ ਦੇ ਉਪਾਵਾਂ ਤੇ ਕੁਸ਼ਲ ਪ੍ਰਸ਼ਾਸਕੀ ਕਾਰਜਪ੍ਰਣਾਲੀ ਦੀ ਸਫਲਤਾ ਨੂੰ ਦਰਸਾਉਂਦਾ ਮਾਲੀਆ ਉਗਰਾਹੀ ਵਿਚ ਇੱਕ ਅਹਿਮ ਮੀਲ ਪੱਥਰ ਹਾਸਲ ਕੀਤਾ ਹੈ | ਉਨ੍ਹਾਂ ਕਿਹਾ ਕਿ 11,200 ਕਰੋੜ ਰੁਪਏ ਦੇ ਸੋਧੇ ਹੋਏ ਆਬਕਾਰੀ ਮਾਲੀਆ ਟੀਚੇ ਦੇ ਮੁਕਾਬਲੇ, ਵਿਭਾਗ ਨੇ 31 ਮਾਰਚ, 2026 ਤੱਕ ਸਫਲਤਾਪੂਰਵਕ 11,782 ਕਰੋੜ ਰੁਪਏ ਪ੍ਰਾਪਤ ਕੀਤੇ ਹਨ, ਜੋ ਕਿ ਟੀਚੇ ਤੋਂ 582 ਕਰੋੜ ਰੁਪਏ ਵੱਧ ਹਨ | ਵਿਆਪਕ ਵਿੱਤੀ ਪ੍ਰਾਪਤੀਆਂ ਸਾਂਝੀਆਂ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਸਫਲਤਾ ਦਾ ਸਿਹਰਾ ਸਿੱਧੇ ਤੌਰ 'ਤੇ ਸੂਬਾ ਸਰਕਾਰ ਦੇ ਸਰਗਰਮ ਸ਼ਾਸਨ ਤੇ ਵਪਾਰ ਪੱਖੀ ਨੀਤੀਆਂ ਨੂੰ ਦਿੱਤਾ | ਇਤਿਹਾਸਕ ਪ੍ਰਾਪਤੀ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿਚ ਆਬਕਾਰੀ ਮਾਲੀਆ ਲਗਭਗ ਦੁੱਗਣਾ ਹੋ ਗਿਆ ਹੈ, ਜੋਕਿ 6,254.84 ਕਰੋੜ ਰੁਪਏ ਤੋਂ ਵੱਧ ਕੇ 11,782 ਕਰੋੜ ਰੁਪਏ ਹੋ ਗਿਆ ਹੈ ਅਤੇ 2026-27 ਲਈ 12,800 ਕਰੋੜ ਰੁਪਏ ਦਾ ਨਵਾਂ ਟੀਚਾ ਮਿੱਥਿਆ ਗਿਆ ਹੈ | ਇਹ ਪ੍ਰਾਪਤੀ ਪਾਰਦਰਸ਼ਤਾ ਤੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਂਦੇ ਹੋਏ ਮਾਲੀਏ ਨੂੰ ਵੱਧ ਤੋਂ ਵੱਧ ਕਰਨ ਪ੍ਰਤੀ ਵਿਭਾਗ ਦੀ ਦਿ੍ੜ ਵਚਨਬੱਧਤਾ ਨੂੰ ਰੇਖਾਂਕਿਤ ਕਰਦੀ ਹੈ | ਆਗਾਮੀ ਵਿੱਤੀ ਸਾਲ ਦੀ ਰੂਪ-ਰੇਖਾ ਦਾ ਵੇਰਵਾ ਦਿੰਦਿਆਂ ਵਿੱਤ ਮੰਤਰੀ ਚੀਮਾ ਨੇ ਰਣਨੀਤਕ ਵਿੱਤੀ ਟੀਚਿਆਂ ਬਾਰੇ ਚਾਨਣਾ ਪਾਇਆ | ਉਨ੍ਹਾਂ ਕਿਹਾ, ਵਿੱਤੀ ਸਾਲ 2026-27 ਲਈ, ਆਬਕਾਰੀ ਨੀਤੀ 10,520 ਕਰੋੜ ਰੁਪਏ ਦੇ ਅਨੁਮਾਨਿਤ ਲਾਇਸੈਂਸ ਫੀਸ ਟੀਚੇ ਨਾਲ ਤਿਆਰ ਕੀਤੀ ਗਈ ਹੈ, ਜਦੋਂ ਕਿ 2025-26 ਵਿੱਚ ਇਹ 9,877 ਕਰੋੜ ਰੁਪਏ ਸੀ |

ਪਿਛਲੀ ਖ਼ਬਰ ਐਸ.ਬੀ.ਆਈ. ਲਾਈਫ਼ ਨੇ ਨਵੀਂ ਬ੍ਰਾਂਡ ਮੁਹਿੰਮ ਸ਼ੁਰੂ ਕੀਤੀ ਅਗਲੀ ਖ਼ਬਰ ਪ੍ਰਧਾਨ ਕਨ੍ਹੱਈਆ ਗੁਪਤਾ ਬਾਂਕਾ ਜਗਰਾਉਂ ਆੜ੍ਹਤੀਆ ਐਸੋਸੀਏਸ਼ਨ ਦੇ ਤੀਜੀ ਵਾਰ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।