29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਜਸਨੂਰ ਸਿੰਘ ਸੀ.ਡੀ.ਐਸ. ਮੈਰਿਟ ਸੂਚੀ ਵਿਚ ਪੂਰੇ ਭਾਰਤ 'ਚੋਂ ਅੱਵਲ

ਅਜੀਤ ਡੈਸਕ 08-04-2026
ਚੰਡੀਗੜ੍ਹ, 7 ਅਪ੍ਰੈਲ (ਅਜੀਤ ਬਿਊਰੋ)-ਰੱਖਿਆ ਬਲਾਂ ਲਈ ਤਿਆਰੀ ਸਬੰਧੀ ਸਿੱਖਿਆ ਵਿਚ ਪੰਜਾਬ ਦੇ ਵਧਦੇ ਦਬਦਬੇ ਦੀ ਸ਼ਾਨਦਾਰ ਤਸਵੀਰ ਪੇਸ਼ ਕਰਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨੇ ਇੱਕ ਵਾਰ ਫਿਰ ਕੌਮੀ ਪੱਧਰ ਮੀਲ ਪੱਥਰ ਸਥਾਪਤ ਕੀਤਾ ਹੈ | ਇਸ ਇੰਸਟੀਚਿਊਟ ਦੇ 10ਵੇਂ ਕੋਰਸ ਦੇ ਕੈਡਿਟ ਜਸਨੂਰ ਸਿੰਘ ਨੇ ਕੰਬਾਈਨਡ ਡਿਫੈਂਸ ਸਰਵਿਸਿਜ਼ (ਸੀ.ਡੀ.ਐਸ.) ਏਅਰ ਫੋਰਸ ਸੂਚੀ ਵਿਚ ਆਲ ਇੰਡੀਆ ਰੈਂਕ ਵਿਚ ਸਿਖਰਲਾ ਸਥਾਨ ਹਾਸਲ ਕੀਤਾ ਹੈ | ਪਠਾਨਕੋਟ ਦੇ ਇੱਕ ਕਾਰੋਬਾਰੀ ਦਾ ਪੁੱਤਰ, ਜਸਨੂਰ ਸਿੰਘ ਹੁਣ ਪ੍ਰੀ-ਫਲਾਇੰਗ ਸਿਖਲਾਈ ਕੋਰਸ ਲਈ ਹੈਦਰਾਬਾਦ ਵਿਚ ਏਅਰ ਫੋਰਸ ਅਕੈਡਮੀ ਜਾਵੇਗਾ | ਜਸਨੂਰ ਦੀ ਇਸ ਪ੍ਰਾਪਤੀ ਨਾਲ ਸੰਸਥਾ ਨੇ ਦੇਸ਼ ਭਰ ਵਿਚ ਪੰਜਵੀਂ ਵਾਰ ਸਿਖਰਲਾ ਰੈਂਕ ਪ੍ਰਾਪਤ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਅਤੇ ਪਿਛਲੇ ਦੋ ਸਾਲਾਂ ਵਿਚ ਸੰਸਥਾ ਦਾ ਇਹ ਤੀਜਾ ਸਨਮਾਨ ਹੈ, ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਦੇ ਸੁਪਨੇ ਸਾਕਾਰ ਕਰਨ ਲਈ ਕੀਤੇ ਜਾ ਰਹੇ ਠੋਸ ਯਤਨਾਂ ਦਾ ਪ੍ਰਤੱਖ ਪ੍ਰਮਾਣ ਹੈ | ਇਸ ਤੋਂ ਇਲਾਵਾ ਰੋਪੜ ਤੋਂ ਕੈਡਿਟ ਸੁਖਰਾਜ ਸਿੰਘ ਹੀਰਾ ਨੇ ਚੌਥਾ ਆਲ ਇੰਡੀਆ ਰੈਂਕ ਪ੍ਰਾਪਤ ਕੀਤਾ ਹੈ ਅਤੇ ਸੁਖਰਾਜ ਹੁਣ ਜੂਨ 2026 ਵਿਚ ਸ਼ੁਰੂ ਹੋਣ ਵਾਲੇ 161ਵੇਂ ਕੋਰਸ ਲਈ ਇੰਡੀਅਨ ਮਿਲਟਰੀ ਅਕੈਡਮੀ (ਆਈਐਮਏ), ਦੇਹਰਾਦੂਨ ਵਿਚ ਸ਼ਾਮਿਲ ਹੋਵੇਗਾ | ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਨ੍ਹਾਂ ਦੋਵਾਂ ਕੈਡਿਟਾਂ ਨੂੰ ਦਿਲੋਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਇਹ ਭਾਰਤ ਦੇ ਰੱਖਿਆ ਬਲਾਂ ਦੇ ਭਵਿੱਖੀ ਅਧਿਕਾਰੀ ਬਣਨ ਲਈ ਉਨ੍ਹਾਂ ਦੇ ਸਫ਼ਰ ਦਾ ਆਗਾਜ਼ ਹੈ | ਇੰਸਟੀਟਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ. ਚੌਹਾਨ, ਵੀ.ਐਸ.ਐਮ., ਨੇ ਕੈਡਿਟ ਜਸਨੂਰ ਅਤੇ ਸੁਖਰਾਜ ਨੂੰ ਸੰਸਥਾ ਤੇ ਪੰਜਾਬ ਦਾ ਮਾਣ ਵਧਾਉਣ ਲਈ ਵਧਾਈ ਦਿੱਤੀ ਅਤੇ ਕਿਹਾ,''ਅਸੀਂ ਐਨਡੀਏ-156 ਕੋਰਸ ਦੀ ਮੈਰਿਟ ਸੂਚੀ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਾਂ, ਜਿਸ ਤੋਂ ਸਾਨੂੰ ਇੱਕ ਹੋਰ ਸ਼ਾਨਦਾਰ ਪ੍ਰਦਰਸ਼ਨ ਦੀ ਉਮੀਦ ਹੈ |
ਪਿਛਲੀ ਖ਼ਬਰ ਬਾਜਵਾ ਦੇ 'ਸਿਉਂਕ' ਵਾਲੇ ਬਿਆਨ 'ਤੇ ਅਮਨ ਅਰੋੜਾ ਦਾ ਤਿੱਖਾ ਪਲਟਵਾਰ ਅਗਲੀ ਖ਼ਬਰ ਐਸ.ਬੀ.ਆਈ. ਲਾਈਫ਼ ਨੇ ਨਵੀਂ ਬ੍ਰਾਂਡ ਮੁਹਿੰਮ ਸ਼ੁਰੂ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।