08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ <br/>

ਅਜੀਤ ਡੈਸਕ 10-04-2026
ਚੰਡੀਗੜ੍ਹ, 9 ਅਪ੍ਰੈਲ (ਅਜੀਤ ਬਿਊਰੋ)- ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਵਿਦਿਆਰਥੀਆਂ ਦੀ ਉੱਚ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਇਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ | ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਵਿੱਤੀ ਸਾਲ 2025-26 ਦੌਰਾਨ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਅਧੀਨ ਪੰਜਾਬ ਸਰਕਾਰ ਦੇ ਹਿੱਸੇ ਵਜੋਂ 245 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ | ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਤਹਿਤ 2 ਲੱਖ 45 ਹਜ਼ਾਰ ਤੋਂ ਵੱਧ ਯੋਗ ਵਿਦਿਆਰਥੀਆਂ ਦਾ ਡਾਟਾ ਪ੍ਰਾਪਤ ਹੋਇਆ ਹੈ, ਜਿਨ੍ਹਾਂ ਨੂੰ ਇਸ ਰਕਮ ਨਾਲ ਸਿੱਧਾ ਲਾਭ ਮਿਲੇਗਾ | ਉਨ੍ਹਾਂ ਕਿਹਾ ਕਿ ਇਹ ਸਕਾਲਰਸ਼ਿਪ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ ਅਤੇ ਇਸ ਨਾਲ ਹਜ਼ਾਰਾਂ ਪਰਿਵਾਰਾਂ 'ਤੇ ਪੜ੍ਹਾਈ ਦਾ ਵਿੱਤੀ ਬੋਝ ਘਟਿਆ ਹੈ |

ਪਿਛਲੀ ਖ਼ਬਰ ਇਕੋ ਦਿਨ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਦੋ ਨੌਜਵਾਨਾਂ ਦੀ ਮੌਤ ਅਗਲੀ ਖ਼ਬਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025 <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।