09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ-ਡਾ. ਬਲਜੀਤ ਕੌਰ

ਅਜੀਤ ਡੈਸਕ 11-04-2026
ਚੰਡੀਗੜ੍ਹ, 10 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਲੋੜਵੰਦ ਅਤੇ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੀ ਭਲਾਈ ਲਈ ਇਕ ਹੋਰ ਮਨੁੱਖਤਾ-ਪੂਰਣ ਅਤੇ ਬਾਲ ਹਿਤੈਸ਼ੀ ਕਦਮ ਚੁੱਕਿਆ ਗਿਆ ਹੈ | ਬੱਚਿਆਂ ਲਈ ਗੱਲਬਾਤ ਦੀ ਸਹੂਲਤ ਯਕੀਨੀ ਬਣਾਉਣ ਅਤੇ ਭਾਸ਼ਾ ਸਬੰਧੀ ਮੁਸ਼ਕਲਾਂ ਨੂੰ ਦੂਰ ਕਰਨ ਲਈ 42 ਸਪੈਸ਼ਲ ਐਜੂਕੇਟਰ, 01 ਸਾਈਨ ਲੈਂਗਵੇਜ ਇੰਟਰਪ੍ਰੇਟਰ ਅਤੇ 48 ਅਨੁਵਾਦਕ ਪੈਨਲ 'ਤੇ ਸ਼ਾਮਲ ਕੀਤੇ ਗਏ ਹਨ | ਇਸ ਸਬੰਧੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਨੂੰ ਅਕਸਰ ਆਪਣੀਆਂ ਭਾਵਨਾਵਾਂ ਅਤੇ ਸਮੱਸਿਆਵਾਂ ਬਿਆਨ ਕਰਨ ਵਿਚ ਮੁਸ਼ਕਲ ਆਉਂਦੀ ਹੈ, ਜਿਸ ਕਾਰਨ ਉਨ੍ਹਾਂ ਦੀ ਸੰਭਾਲ ਅਤੇ ਪੁਨਰਵਾਸ ਦੀ ਪ੍ਰਕਿਰਿਆ ਪ੍ਰਭਾਵਿਤ ਹੁੰਦੀ ਹੈ | ਹੁਣ ਇਹ ਮਾਹਿਰ ਬੱਚਿਆਂ ਅਤੇ ਚਾਈਲਡ ਭਲਾਈ ਅਥਾਰਟੀਆਂ ਵਿਚਕਾਰ ਸੰਚਾਰ ਨੂੰ ਆਸਾਨ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ | ਉਨ੍ਹਾਂ ਨੇ ਕਿਹਾ ਕਿ ਇਹ ਸਪੈਸ਼ਲ ਐਜੂਕੇਟਰ, ਸਾਈਨ ਲੈਂਗਵੇਜ ਇੰਟਰਪ੍ਰੇਟਰ ਅਤੇ ਅਨੁਵਾਦਕ ਬੱਚਿਆਂ ਲਈ ਅਨੁਕੂਲ ਵਾਤਾਵਰਨ ਤਿਆਰ ਕਰਨ, ਉਨ੍ਹਾਂ ਦੀ ਕੌਂਸਲਿੰਗ ਕਰਨ, ਪੁਨਰਵਾਸ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਜਾਂ ਸਰਪ੍ਰਸਤਾਂ ਨਾਲ ਮੁੜ ਜੋੜਨ ਵਿਚ ਸਹਾਇਤਾ ਪ੍ਰਦਾਨ ਕਰਨਗੇ |
ਪਿਛਲੀ ਖ਼ਬਰ ਵਰਦੇਵ ਸਿੰਘ ਨੋਨੀ ਮਾਨ ਦੀ ਹਾਈ ਕੋਰਟ ਤੋਂ ਜ਼ਮਾਨਤ ਮਨਜ਼ੂਰ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਕੋਟਧਰਮੂ ਤੋਂ 2 ਕਰੋੜ ਦੀ ਫਿਰੌਤੀ ਮੰਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।