08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਪੰਜਾਬ ਸਰਕਾਰ ਦੁਨੀਆ ਭਰ 'ਚੋਂ ਦੋਸ਼ੀਆਂ ਨੂੰ ਲੱਭਣ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ-ਮੁੱਖ ਮੰਤਰੀ <br/>

ਅਜੀਤ ਡੈਸਕ 11-04-2026
ਚੰਡੀਗੜ੍ਹ, 10 ਅਪ੍ਰੈਲ (ਅਜੀਤ ਬਿਊਰੋ)- ਭਗਵੰਤ ਮਾਨ ਸਰਕਾਰ ਨੇ ਅਪਰਾਧ ਵਿਰੁੱਧ ਇੱਕ ਸਪੱਸ਼ਟ ਅਤੇ ਬੇਮਿਸਾਲ ਸੁਨੇਹਾ ਦਿੱਤਾ ਹੈ | ਸਰਕਾਰ ਨੇ ਕਮਲ ਕੌਰ ਹੱਤਿਆ ਮਾਮਲੇ ਦੇ ਮੁੱਖ ਮੁਲਜ਼ਮ ਅੰਮਿ੍ਤਪਾਲ ਸਿੰਘ ਮਹਿਰੋਂ ਨੂੰ ਯੂ.ਏ.ਈ. ਤੋਂ ਵਾਪਸ ਲਿਆ ਕੇ ਆਪਣੀ ਪਹੁੰਚ ਅਤੇ ਦਿ੍ੜ ਇਰਾਦੇ ਦਾ ਸਬੂਤ ਦਿੱਤਾ ਹੈ | ਇਸ ਦੇ ਨਾਲ ਹੀ ਵਿਦੇਸ਼ਾਂ ਤੋਂ ਚੱਲ ਰਹੇ ਗੈਂਗਸਟਰ ਨੈੱਟਵਰਕਾਂ 'ਤੇ ਸਿਕੰਜਾ ਹੋਰ ਕੱਸ ਦਿੱਤਾ ਗਿਆ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਹ ਗੈਂਗਸਟਰ ਉੱਤਰ ਪ੍ਰਦੇਸ਼ ਅਤੇ ਬਿਹਾਰ ਵਰਗੇ ਰਾਜਾਂ ਵਿਚ ਸ਼ੂਟਰਾਂ ਨੂੰ ਫੰਡ ਮੁਹੱਈਆ ਕਰਵਾ ਰਹੇ ਹਨ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿਚ ਅਜਿਹੇ ਕਈ ਕਰਿੰਦਿਆਂ ਨੂੰ ਪਹਿਲਾਂ ਹੀ ਗਿ੍ਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ 'ਆਪ' ਸਰਕਾਰ ਦੁਨੀਆ ਭਰ ਦੇ ਦੋਸ਼ੀਆਂ ਨੂੰ ਲੱਭਣ ਅਤੇ ਉਨ੍ਹਾਂ ਦੀ ਹਵਾਲਗੀ ਲਈ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਨਿਰੰਤਰ ਤਾਲਮੇਲ ਕਰ ਰਹੀ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਬਿਲਕੁਲ ਆਮ ਵਾਂਗ ਹੈ | ਇਸ ਦੌਰਾਨ 'ਆਪ' ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਕਮਲ ਕੌਰ ਹੱਤਿਆ ਮਾਮਲੇ ਵਿਚ ਮੁੱਖ ਮੁਲਜ਼ਮ ਅੰਮਿ੍ਤਪਾਲ ਸਿੰਘ ਮਹਿਰੋਂ ਦੀ ਗਿ੍ਫ਼ਤਾਰੀ ਦਾ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ ਸੰਯੁਕਤ ਅਰਬ ਅਮੀਰਾਤ ਤੋਂ ਉਸ ਦੀ ਵਾਪਸੀ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਦੀ ਦਿ੍ੜ ਵਚਨਬੱਧਤਾ ਨੂੰ ਦਰਸਾਉਂਦੀ ਹੈ | ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਜੇਕਰ ਕੋਈ ਇਹ ਸੋਚਦਾ ਹੈ ਕਿ ਉਹ ਪੰਜਾਬ ਵਿੱਚ ਅਪਰਾਧ ਕਰਕੇ ਕਿਸੇ ਦੂਜੇ ਰਾਜ ਜਾਂ ਦੇਸ਼ ਵਿੱਚ ਲੁਕ ਕੇ ਬਚ ਸਕਦਾ ਹੈ, ਤਾਂ ਉਹ ਬਹੁਤ ਵੱਡੀ ਗਲਤਫਹਿਮੀ ਵਿੱਚ ਹੈ | ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਉਹ ਭਾਵੇਂ ਕਿਤੇ ਵੀ ਜਾਣ, ਉਨ੍ਹਾਂ ਨੂੰ ਲੱਭ ਲਿਆ ਜਾਵੇਗਾ ਅਤੇ ਵਾਪਸ ਲਿਆਂਦਾ ਜਾਵੇਗਾ | ਉਨ੍ਹਾਂ ਕਿਹਾ ਕਿ ਅਪਰਾਧੀਆਂ ਨੂੰ ਦੁਨੀਆ ਦੇ ਕਿਸੇ ਵੀ ਕੋਨੇ ਤੋਂ ਵਾਪਸ ਲਿਆ ਕੇ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿੱਤੀ ਜਾਵੇਗੀ |

ਪਿਛਲੀ ਖ਼ਬਰ ਸਿੱਖ ਜਥੇ ਦਾ ਵਾਹਗਾ ਪਾਕਿਸਤਾਨ ਪੁੱਜਣ 'ਤੇ ਨਿੱਘਾ ਸਵਾਗਤ ਅਗਲੀ ਖ਼ਬਰ 6 ਹੋਰ ਗਵਾਹਾਂ ਨੇ ਬਿਆਨ ਕਰਵਾਏ ਦਰਜ, ਅਗਲੀ ਪੇਸ਼ੀ 1 ਮਈ 'ਤੇ ਪਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।