08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸਿੱਖ ਜਥੇ ਦਾ ਵਾਹਗਾ ਪਾਕਿਸਤਾਨ ਪੁੱਜਣ 'ਤੇ ਨਿੱਘਾ ਸਵਾਗਤ

ਅਜੀਤ ਡੈਸਕ 11-04-2026
ਅਟਾਰੀ ਸਰਹੱਦ/ਅੰਮਿ੍ਤਸਰ, 10 ਅਪ੍ਰੈਲ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ, ਸੁਰਿੰਦਰ ਕੋਛੜ)-ਖਾਲਸੇ ਦਾ ਸਾਜਨਾ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਸੁਰਜੀਤ ਸਿੰਘ ਤੁਗਲਵਾਲ ਤੇ ਪਰਮਜੀਤ ਸਿੰਘ ਝੰਡੋਕ ਦਿੱਲੀ ਦੀ ਅਗਵਾਈ ਵਿਚ ਅਟਾਰੀ ਸਰਹੱਦ ਰਸਤੇ ਪਾਕਿਸਤਾਨ ਗਏ ਸਿੱਖ ਸ਼ਰਧਾਲੂ ਜਥੇ ਅਤੇ ਜਥਾ ਲੀਡਰਾਂ ਦਾ ਵਾਹਗਾ ਪਾਕਿਸਤਾਨ ਸਰਹੱਦ ਦੀ ਜ਼ੀਰੋ ਲਾਈਨ 'ਤੇ ਲਹਿੰਦੇ ਪੰਜਾਬ ਦੇ ਮੰਤਰੀ ਪਾਕਿਸਤਾਨ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ, ਜਨਰਲ ਸਕੱਤਰ ਬੀਬੀ ਸਤਵੰਤ ਕੌਰ, ਡਾ. ਮਾਹੀਪਾਲ ਸਿੰਘ ਲਾਹੌਰ, ਪਾਕਿਸਤਾਨ ਓਕਾਫ ਬੋਰਡ ਦੇ ਸਕੱਤਰ ਫਰਾਂਸ ਅਬਾਸ, ਸਾਬਕਾ ਪ੍ਰਧਾਨ ਸਤਵੰਤ ਸਿੰਘ ਪੰਜਾ ਸਾਹਿਬ ਸਮੇਤ ਹੋਰ ਅਧਿਕਾਰੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਪਾਕਿਸਤਾਨ ਦੇ ਸੂਬਾ ਸਿੰਧ ਵਿਖੇ ਨਵੇਂ ਗੁਰੂ ਘਰ ਗੁਰਦੁਆਰਾ ਸ੍ਰੀ ਸਿੰਘ ਸਭਾ ਕੋਇਟਾ ਲਈ ਬਾਬਾ ਸਤਨਾਮ ਸਿੰਘ ਗੁਰੂ ਕੇ ਬਾਗ ਵਾਲਿਆਂ ਵਲੋਂ ਪਾਲਕੀ ਸਾਹਿਬ ਸੁਸ਼ੋਭਿਤ ਕਰਨ ਲਈ ਭਾਰਤੀ ਇੰਮੀਗ੍ਰੇਸ਼ਨ ਤੇ ਭਾਰਤੀ ਕਸਟਮ ਦੀ ਆਗਿਆ ਲੈਣ ਉਪਰੰਤ ਸਿੱਖ ਸੰਗਤਾਂ ਦੇ ਨਾਲ ਇਹ ਪਾਲਕੀ ਸਾਹਿਬ ਬਾਬਾ ਮਹਿਲ ਸਿੰਘ ਕਾਰ ਸੇਵਾ ਗੁਰੂ ਕੇ ਬਾਗ ਵਾਲੇ ਲੈ ਕੇ ਪਾਕਿਸਤਾਨ ਲਈ ਰਵਾਨਾ ਹੋ ਗਏ |
ਪਿਛਲੀ ਖ਼ਬਰ ਅੰਮਿ੍ਤਪਾਲ ਸਿੰਘ ਮਹਿਰੋਂ ਨੂੰ ਗਿ੍ਫ਼ਤਾਰ ਕਰਕੇ ਯੂ.ਏ.ਈ. ਤੋਂ ਬਠਿੰਡਾ ਲਿਆਂਦਾ ਅਗਲੀ ਖ਼ਬਰ ਪੰਜਾਬ ਸਰਕਾਰ ਦੁਨੀਆ ਭਰ 'ਚੋਂ ਦੋਸ਼ੀਆਂ ਨੂੰ ਲੱਭਣ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਤੇ ਵਿਦੇਸ਼ ਮੰਤਰਾਲੇ ਨਾਲ ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।