02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸਰਕਾਰ ਤੁਰੰਤ ਵਾਈਟ ਪੇਪਰ ਜਾਰੀ ਕਰੇ-ਰੰਧਾਵਾ

ਅਜੀਤ ਡੈਸਕ 11-04-2026
ਚੰਡੀਗੜ੍ਹ, 10 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸੂਬਾ ਲਗਾਤਾਰ ਕਰਜ਼ੇ ਦੇ ਜਾਲ ਵਿਚ ਫ਼ਸਦਾ ਜਾ ਰਿਹਾ ਹੈ | ਸਿਰਫ਼ ਤਿੰਨ ਮਹੀਨਿਆਂ ਵਿਚ ਲਗਭਗ 9,500 ਕਰੋੜ ਰੁਪਏ ਦਾ ਕਰਜ਼ਾ ਸਰਕਾਰ ਦੀ ਵਿੱਤੀ ਯੋਜਨਾਬੰਦੀ ਦੀ ਅਸਫਲਤਾ ਨੂੰ ਦਰਸਾਉਂਦਾ ਹੈ | ਰਿਪੋਰਟਾਂ ਅਨੁਸਾਰ ਸਰਕਾਰ 2026-27 ਲਈ ਲਗਭਗ 40 ਹਜ਼ਾਰ ਕਰੋੜ ਕਰਜ਼ਾ ਲੈਣ ਦੀ ਯੋਜਨਾ ਬਣਾ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਮੌਜੂਦਾ ਵਿੱਤੀ ਹਾਲਾਤ 'ਤੇ ਤੁਰੰਤ ਵਾਈਟ ਪੇਪਰ ਜਾਰੀ ਕਰੇ | ਰੰਧਾਵਾ ਨੇ ਕਿਹਾ ਕਿ ਜੇਕਰ ਇਹ ਸਥਿਤੀ ਜਾਰੀ ਰਹੀ, ਤਾਂ ਆਉਣ ਵਾਲੇ ਸਾਲਾਂ ਵਿਚ ਪੰਜਾਬ ਨੂੰ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ |

ਪਿਛਲੀ ਖ਼ਬਰ ਭਾਰਤ ਤੋਂ ਪਾਕਿ ਗਏ ਸਿੱਖ ਜਥੇ ਵਿਚੋਂ ਸੈਂਕੜੇ ਸਿੱਖ ਸ਼ਰਧਾਲੂ ਦਰਸ਼ਨਾਂ ਤੋਂ ਹੋਏ ਵਾਂਝੇ ਅਗਲੀ ਖ਼ਬਰ ਜੋਯਆਲੁਕਾਸ ਅਕਸ਼ੈ ਤਿ੍ਤੀਆ ਕੈਸ਼ਬੈਕ ਤਿਉਹਾਰ ਅਪ੍ਰੈਲ 'ਚ ਵਾਪਸ ਆ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।