28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਹਰਦੀਪ ਸਿੰਘ ਮੁੰਡੀਆਂ ਨੇ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਤਰੱਕੀ ਪੱਤਰ ਸੌਂਪੇ <br/>

ਅਜੀਤ ਡੈਸਕ 11-04-2026
ਚੰਡੀਗੜ੍ਹ•, 10 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਨਵੇਂ ਤਰੱਕੀ ਪ੍ਰਾਪਤ ਮਾਲ ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ | ਉਨ੍ਹਾਂ ਨੇ ਸੀਨੀਆਰਤਾ ਦੇ ਆਧਾਰ 'ਤੇ ਤਰੱਕੀ ਪ੍ਰਾਪਤ ਕਰਨ ਵਾਲੇ 14 ਤਹਿਸੀਲਦਾਰਾਂ ਅਤੇ 13 ਨਾਇਬ ਤਹਿਸੀਲਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਤਰੱਕੀਆਂ ਸੂਬੇ ਵਿਚ ਮਾਲ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਬਣਾਉਣ ਸਣੇ ਅਧਿਕਾਰੀਆਂ ਦੀ ਲਗਨ ਅਤੇ ਸਾਲਾਂ ਦੀ ਸੇਵਾ ਦਾ ਬਣਦਾ ਹੱਕ ਹਨ | ਕੈਬਨਿਟ ਮੰਤਰੀ ਨੇ ਦੱਸਿਆ ਕਿ ਪਦਉਨਤ ਕੀਤੇ ਅਧਿਕਾਰੀਆਂ ਦੀ ਤੈਨਾਤੀ ਉਨ੍ਹਾਂ ਵਲੋਂ ਸੌਂਪੇ ਤਿੰਨ ਮਨਪਸੰਦ ਸਟੇਸ਼ਨਾਂ ਦੀ ਸੂਚੀ ਵਿਚੋਂ ਇਕ ਉਪਰ ਉਨ੍ਹਾਂ ਦੀ ਰਿਹਾਇਸ਼ ਨੇੜੇ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਕਦਮ ਦਾ ਮਕਸਦ ਕੰਮ ਅਤੇ ਨਿੱਤ ਦੇ ਜੀਵਨ ਦਰਮਿਆਨ ਸੰਤੁਲਨ ਨੂੰ ਯਕੀਨੀ ਬਣਾਉਣਾ ਅਤੇ ਅਧਿਕਾਰੀਆਂ ਨੂੰ ਹੋਰ ਇਕਾਗਰਤਾ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦੇ ਯੋਗ ਬਣਾਉਣਾ ਹੈ | ਸਮਾਗਮ ਦੌਰਾਨ ਸਕੱਤਰ ਮਾਲ-ਕਮ-ਡਾਇਰੈਕਟਰ ਆਫ਼ਤ ਪ੍ਰਬੰਧਨ ਮਨਵੇਸ਼ ਸਿੰਘ ਸਿੱਧੂ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਹਾਈ ਕੋਰਟ ਵਲੋਂ ਆਰ.ਬੀ.ਆਈ. ਨੂੰ 4 ਹਫ਼ਤਿਆਂ 'ਚ ਕਰੰਸੀ ਬਦਲਣ ਦੇ ਹੁਕਮ ਅਗਲੀ ਖ਼ਬਰ ਬੇਮੌਸਮੀ ਬਾਰਿਸ਼ ਨਾਲ ਪੰਜਾਬ 'ਚ ਕਣਕ ਨੂੰ ਭਾਰੀ ਨੁਕਸਾਨ, ਕਿਸਾਨ ਚਿੰਤਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।