04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਵਿਸਾਖੀ ਮੌਕੇ ਪਾਕਿਸਤਾਨ ਪਹੁੰਚੀਆਂ ਸੰਗਤਾਂ ਨੇ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ ਦੀਦਾਰੇ

ਅਜੀਤ ਡੈਸਕ 12-04-2026

ਨਨਕਾਣਾ ਸਾਹਿਬ, 11 ਅਪ੍ਰੈਲ (ਅਵਤਾਰ ਸਿੰਘ ਰੰਧਾਵਾ, ਸਤਬੀਰ ਸਿੰਘ ਘੁੰਮਣ)-ਬੀਤੇ ਦਿਨ ਭਾਰਤ ਤੋਂ ਅਟਾਰੀ-ਵਾਹਗਾ ਸਰਹੱਦ ਰਾਹੀਂ ਦੇਰ ਰਾਤ ਸ਼ਰਧਾਲੂਆਂ ਦਾ ਵੱਡਾ ਜਥਾ ਪਾਕਿਸਤਾਨ ਸਥਿਤ ਨਨਕਾਣਾ ਸਾਹਿਬ ਪਹੁੰਚਾ | ਇਥੋਂ ਕੱਲ੍ਹ ਨੂੰ ਹਸਨ ਅਬਦਾਲ ਪੰਜਾ ਸਾਹਿਬ ਤੇ ਹੋਰ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ ਕਰਨ ਲਈ ਰਵਾਨਾ ਹੋਵੇਗਾ | ਬੀਤੀ ਰਾਤ ਸਮੇਂ ਸੰਗਤਾਂ ਦੇ ਨਨਕਾਣਾ ਸਾਹਿਬ ਪਹੁੰਚਣ 'ਤੇ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ | ਇੱਥੇ ਸੰਗਤਾਂ ਨੇ ਗੁਰੂ ਕੇ ਲੰਗਰਾਂ ਛਕ ਕੇ ਵਿਸ਼ਰਾਮ ਕੀਤਾ ਤੇ ਅੰਮਿ੍ਤ ਵੇਲੇ ਨਤਮਸਤਕ ਹੋ ਕੇ ਆਸਾ ਜੀ ਦੀ ਵਾਰ ਦਾ ਕੀਰਤਨ ਸਰਵਣ ਕੀਤਾ | ਇੱਥੇ ਨਾਲ ਹੀ ਭਾਈ ਲਛਮਣ ਸਿੰਘ ਧਾਰੋਵਾਲੀ ਸ਼ਹੀਦ ਯਾਦਗਾਰੀ ਜੰਡ ਦੇ ਦਰਖਤ ਕੋਲ ਲਿਖਿਆ ਇਤਿਹਾਸ ਪੜਿ੍ਹਆ |

ਪਿਛਲੀ ਖ਼ਬਰ ਗੁਰਦੁਆਰਾ ਕਿਆਰਾ ਸਾਹਿਬ ਪਾਕਿਸਤਾਨ ਦੇ ਸੇਵਾ ਕਾਰਜਾਂ ਦੀ ਆਰੰਭਤਾ ਹੋਈ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਮੋਗਾ ਵਿਖੇ ਸੂਬਾ ਪੱਧਰੀ ਵਿਚਾਰ ਗੋਸ਼ਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।