17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਪੰਜਾਬ ਦੇ ਸੂਝਵਾਨ ਵੋਟਰ 2027 ਵਿਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣਗੇ-ਸਮਰਾ, ਵਡਾਲੀ

ਅਜੀਤ ਡੈਸਕ 13-04-2026

ਛੇਹਰਟਾ, 12 ਅਪ੍ਰੈਲ (ਪੱਤਰ ਪ੍ਰੇਰਕ)-ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀਆਂ ਗਈਆਂ 'ਪੰਜਾਬ ਬਚਾਓ' ਰੈਲੀਆਂ ਨੂੰ ਮਿਲੇ ਬੇਮਿਸਾਲ ਹੁੰਗਾਰੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਸੂਝਵਾਨ ਵੋਟਰ 2027 ਵਿਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣਗੇ | ਇਹ ਪ੍ਰਗਟਾਵਾ ਹਲਕਾ ਅਜਨਾਲਾ ਦੇ ਇੰਚਾਰਜ ਜੋਧ ਸਿੰਘ ਸਮਰਾ ਤੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਵਡਾਲੀ ਨੇ ਸਾਂਝੇ ਤੌਰ 'ਤੇ ਕਹੇ | ਉਨ੍ਹਾਂ ਕਿਹਾ ਕਿ ਇਨ੍ਹਾਂ ਰੈਲੀਆਂ ਦੇ ਪਹਿਲੇ ਪੜਾਅ ਦੌਰਾਨ ਸਫ਼ਲਤਾਪੂਰਵਕ ਰਹੀਆਂ 40 ਰੈਲੀਆਂ ਦੌਰਾਨ ਪੰਜਾਬੀਆਂ ਵਲੋਂ ਦਿਖਾਏ ਗਏ ਪਿਆਰ ਅਤੇ ਸਨੇਹ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਦਿੱਲੀ ਤੋਂ ਚੱਲਦੀਆਂ ਪਾਰਟੀਆਂ ਨੂੰ ਮੂੰਹ ਵੀ ਨਹੀਂ ਲਾਉਣਗੇ ਤੇ ਆਪਣੀ ਖੇਤਰੀ ਪਾਰਟੀ ਨੂੰ ਮੌਕਾ ਦੇਣਗੇ | ਇਸ ਮੌਕੇ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਰੂਬੀ, ਅਕਾਸ਼ਦੀਪ ਸਿੰਘ ਭੂਰੇਗਿੱਲ, ਬਲਕਰਨ ਸਿੰਘ ਸੰਧੂ ਗੁਰਭੇਜ ਸਿੰਘ ਭੱਟੀ, ਅਕਾਸ਼ਦੀਪ ਸਿੰਘ ਭੂਰੇਗਿੱਲ, ਬਲਕਰਨ ਸਿੰਘ ਸੰਧੂ ਤੇ ਹੋਰ |

ਪਿਛਲੀ ਖ਼ਬਰ ਭਾਜਪਾ ਦੇ ਸੂਬਾਈ ਦਫ਼ਤਰ ਵਿਖੇ ਧਮਾਕਾ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ <br/> ਅਗਲੀ ਖ਼ਬਰ ਸੰਤ ਮਹਾਪੁਰਸ਼ਾਂ ਨੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ 'ਆਪ' ਸਰਕਾਰ ਨੂੰ ਦਿੱਤਾ ਸਮਰਥਨ-ਦੀਪਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।