17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਭਾਜਪਾ ਦੇ ਸੂਬਾਈ ਦਫ਼ਤਰ ਵਿਖੇ ਧਮਾਕਾ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ <br/>

ਅਜੀਤ ਡੈਸਕ 13-04-2026
ਚੰਡੀਗੜ੍ਹ, 12 ਅਪ੍ਰੈਲ (ਸੰਦੀਪ ਕੁਮਾਰ ਮਾਹਨਾ)–ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ 'ਤੇ ਹੋਏ ਧਮਾਕੇ ਦੇ ਮਾਮਲੇ 'ਚ ਪੰਜਾਬ ਪੁਲਿਸ ਨੇ ਜਾਂਚ ਨੂੰ ਹੋਰ ਤੇਜ਼ ਕਰਦਿਆਂ ਦੋ ਹੋਰ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਗਏ ਦੋਵੇਂ ਨੌਜਵਾਨ ਜ਼ਿਲ੍ਹਾ ਤਰਨਤਾਰਨ ਨਾਲ ਸੰਬੰਧਿਤ ਹਨ ਤੇ ਮਾਮਲੇ ਵਿਚ ਉਨ੍ਹਾਂ ਦੀ ਭੂਮਿਕਾ ਅਹਿਮ ਮੰਨੀ ਜਾ ਰਹੀ ਹੈ | ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜ਼ਮਾਂ ਦੀ ਪਹਿਚਾਣ ਨਵਦੀਪ ਅਤੇ ਹਰਦੀਪ ਵਜੋਂ ਹੋਈ ਹੈ, ਜੋ ਕਿ ਇੱਕੋ ਪਿੰਡ ਦੇ ਰਹਿਣ ਵਾਲੇ ਹਨ | ਦੋਵਾਂ ਨੂੰ ਅੰਮਿ੍ਤਸਰ ਇਲਾਕੇ 'ਚ ਕੀਤੀ ਗਈ ਸੁਚੱਜੀ ਕਾਰਵਾਈ ਦੌਰਾਨ ਕਾਬੂ ਕੀਤਾ ਗਿਆ | ਸ਼ੁਰੂਆਤੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਉਨ੍ਹਾਂ ਨੇ ਗ੍ਰਨੇਡ ਹਾਸਲ ਕਰਨ, ਇਸਦੀ ਆਵਾਜਾਈ ਤੇ ਮਾਮਲੇ ਨਾਲ ਜੁੜੀ ਰਕਮ ਦੀ ਵੰਡ ਕਰਨ 'ਚ ਭੂਮਿਕਾ ਨਿਭਾਈ ਸੀ | ਇਸ ਮਾਮਲੇ ਦੇ ਤਾਰ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਹਥਿਆਰਾਂ ਨਾਲ ਜੁੜਦੇ ਨਜ਼ਰ ਆ ਰਹੇ ਹਨ |

ਪਿਛਲੀ ਖ਼ਬਰ ਕੇਂਦਰ ਵਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ <br/> ਅਗਲੀ ਖ਼ਬਰ ਪੰਜਾਬ ਦੇ ਸੂਝਵਾਨ ਵੋਟਰ 2027 ਵਿਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣਗੇ-ਸਮਰਾ, ਵਡਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।