08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਭਾਜਪਾ ਦਮਦਮਾ ਸਾਹਿਬ ਵਿਖੇ ਲਗਾਏਗੀ ਲੰਗਰ ਤੇ ਸਿਹਤ ਕੈਂਪ

ਅਜੀਤ ਡੈਸਕ 14-04-2026
ਚੰਡੀਗੜ੍ਹ, 13 ਅਪ੍ਰੈਲ (ਸੰਦੀਪ ਕੁਮਾਰ ਮਾਹਨਾ)-ਵਿਸਾਖੀ ਦੇ ਧਾਰਮਿਕ ਮਹੱਤਵ ਨੂੰ ਸੇਵਾ ਦੇ ਰੰਗ ਨਾਲ ਰੰਗਦਿਆਂ ਪੰਜਾਬ ਭਾਜਪਾ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸ਼ੇਸ਼ ਸੇਵਾ ਕਾਰਜ ਕੀਤੇ ਜਾਣਗੇ | ਪਾਰਟੀ ਦੀ ਸਮੂਹ ਲੀਡਰਸ਼ਿਪ ਨਤਮਸਤਕ ਹੋਣ ਉਪਰੰਤ ਸ਼ਰਧਾਲੂਆਂ ਲਈ ਲੰਗਰ ਅਤੇ ਸਿਹਤ ਕੈਂਪਾਂ ਦੀ ਸੁਵਿਧਾ ਮੁਹੱਈਆ ਕਰਵਾਉਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਮੀਤ ਪ੍ਰਧਾਨ ਬਿਕਰਮ ਚੀਮਾ ਨੇ ਦੱਸਿਆ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਗੁਰੂ ਕੀ ਕਾਸ਼ੀ ਤਲਵੰਡੀ ਸਾਬੋ ਵਿਖੇ ਮੱਥਾ ਟੇਕੇਗੀ | ਇਸ ਮੌਕੇ ਸੀਨੀਅਰ ਐਡਵੋਕੇਟ ਐਚ.ਐਸ. ਫੂਲਕਾ, ਸੰਸਦ ਮੈਂਬਰ ਸਤਨਾਮ ਸਿੰਘ ਸੰਧੂ, ਵਿਧਾਇਕ ਜੰਗੀ ਲਾਲ ਮਹਾਜਨ ਸਮੇਤ ਸੂਬਾ ਅਹੁਦੇਦਾਰ, ਸਟੇਟ ਕੋਰ ਕਮੇਟੀ ਮੈਂਬਰ, ਸਾਬਕਾ ਵਿਧਾਇਕ, ਸਾਬਕਾ ਮੰਤਰੀ ਅਤੇ ਹੋਰ ਸੀਨੀਅਰ ਆਗੂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਣ ਅਤੇ ਕੀਰਤਨ ਦਰਬਾਰ 'ਚ ਸ਼ਾਮਲ ਹੋਣ ਤੋਂ ਬਾਅਦ ਭਾਜਪਾ ਦੇ ਆਗੂ ਸੇਵਾ ਭਾਵ ਨਾਲ ਸ਼ਰਧਾਲੂਆਂ ਲਈ ਦੋ ਥਾਵਾਂ 'ਤੇ ਲੰਗਰ ਸੇਵਾ ਕਰਨਗੇ | ਇਹ ਲੰਗਰ ਬਠਿੰਡਾ-ਤਲਵੰਡੀ ਰੋਡ ਅਤੇ ਮੌੜ-ਤਲਵੰਡੀ ਰੋਡ 'ਤੇ ਲਗਾਏ ਜਾਣਗੇ | ਭਾਜਪਾ ਵਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਦੋ ਮੈਡੀਕਲ ਕੈਂਪਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ | ਇਹ ਕੈਂਪ ਵੀ ਬਠਿੰਡਾ-ਤਲਵੰਡੀ ਰੋਡ ਅਤੇ ਮੌੜ-ਤਲਵੰਡੀ ਰੋਡ 'ਤੇ ਲਗਾਏ ਜਾਣਗੇ |
ਪਿਛਲੀ ਖ਼ਬਰ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਕਣਕ ਦੀ ਫ਼ਸਲ ਨਾ ਖ਼ਰੀਦ ਕੇ ਕਰ ਰਹੀ ਹੈ ਧੋਖਾ-ਲੱਖੋਵਾਲ ਅਗਲੀ ਖ਼ਬਰ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ 23 ਤੱਕ ਕਰਵਾਈ ਜਾਵੇਗੀ-ਜ਼ਿਲ੍ਹਾ ਚੋਣ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।