08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਧਾਮੀ ਵਲੋਂ ਸੰਗਤਾਂ ਨੂੰ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ

ਅਜੀਤ ਡੈਸਕ 14-04-2026
ਅੰਮਿ੍ਤਸਰ, 13 ਅਪ੍ਰੈਲ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਨਾ ਦਿਵਸ ਦੇ ਇਤਿਹਾਸਕ ਮੌਕੇ 'ਤੇ ਸੰਗਤਾਂ ਨੂੰ ਵਧਾਈ ਦਿੰਦਿਆਂ ਬਾਣੀ ਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ ਹੈ | ਵਧਾਈ ਸੰਦੇਸ਼ ਵਿਚ ਪ੍ਰਧਾਨ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ੍ਹ 1699 ਦੀ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸੇ ਦੀ ਸਿਰਜਣਾ ਕਰਕੇ ਸਿੱਖ ਕੌਮ ਨੂੰ ਨਵੀਂ ਪਛਾਣ ਦਿੱਤੀ ਤੇ ਸਵੈਮਾਣ ਨਾਲ ਜੀਉਣ ਦਾ ਰਾਹ ਦਿਖਾਇਆ | ਦੁਨੀਆਂ ਅੰਦਰ ਵੱਡੀ ਮਹੱਤਤਾ ਰੱਖਦਾ ਸਿੱਖ ਇਤਿਹਾਸ ਦਾ ਇਹ ਪੰਨਾ ਕੌਮ ਨੂੰ ਹਮੇਸ਼ਾਂ ਹੱਕ ਸੱਚ ਦੀ ਅਵਾਜ਼ ਬਣਨ ਅਤੇ ਅਸੂਲਾਂ 'ਤੇ ਡਟੇ ਰਹਿਣ ਦੀ ਪ੍ਰੇਰਣਾ ਦਿੰਦਾ ਹੈ | ਉਨ੍ਹਾਂ ਸਿੱਖ ਕੌਮ ਨੂੰ ਆਪਣੇ ਇਸ ਇਤਿਹਾਸਕ ਦਿਹਾੜੇ 'ਤੇ ਗੁਰੂ ਸਾਹਿਬ ਵਲੋਂ ਦਰਸਾਈ ਜੀਵਨ ਜਾਚ ਨਾਲ ਜੁੜ ਕੇ ਕੌਮੀ ਹਿੱਤਾਂ ਦੀ ਪਹਿਰੇਦਾਰੀ ਕਰਨ ਦੀ ਅਪੀਲ ਕਰਦਿਆਂ ਇਸ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਉਣ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਖਾਲਸਾ ਸਾਜਣਾ ਦਿਵਸ ਮੌਕੇ ਹੋਣ ਵਾਲੇ ਸਮਾਗਮਾਂ ਵਿਚ ਭਰਵੀਂ ਸ਼ਮੂਲੀਅਤ ਕਰਨ ਦੀ ਵੀ ਅਪੀਲ
ਪਿਛਲੀ ਖ਼ਬਰ 4 ਸਾਲ ਬਾਅਦ ਕੱਚੇ ਤੇਲ ਦੀਆਂ ਕੀਮਤਾਂ 'ਚ ਹੋ ਰਿਹਾ ਉਤਾਰ-ਚੜ੍ਹਾਅ ਅਗਲੀ ਖ਼ਬਰ ਜੂਨੀਅਰਾਂ ਨੂੰ ਮਿਲਿਆ ਲਾਭ ਤਾਂ ਸੀਨੀਅਰ ਨੂੰ ਵੀ ਮਿਲੇਗਾ ਹੱਕ, ਹਾਈ ਕੋਰਟ ਨੇ ਪੀ.ਆਰ.ਟੀ.ਸੀ. ਨੂੰ ਦਿੱਤੇ ਰੈਗੂਲਰ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।