08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਬੜੂ ਸਾਹਿਬ ਵਿਖੇ 'ਖ਼ਾਲਸਾ ਸਾਜਨਾ ਦਿਵਸ' ਵਿਸਾਖੀ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 14-04-2026
ਸੰਗਰੂਰ, ਧਰਮਗੜ੍ਹ, 13 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ, ਗੁਰਜੀਤ ਸਿੰਘ ਚਹਿਲ)-ਗੁ. ਬੜੂ ਸਾਹਿਬ (ਹਿ.ਪ੍ਰ.) ਵਿਖੇ ਤਿੰਨ ਰੋਜ਼ਾ 'ਵਿਸਾਖੀ ਸਮਾਗਮ' 12 ਤੋਂ 14 ਅਪ੍ਰੈਲ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੂਜੇ ਦਿਨ ਨੂੰ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਵਿਸਾਖੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਏ ਗਏ, ਜਿਸ ਦੀ ਅਰੰਭਤਾ ਦੀ ਅਰਦਾਸ ਬੜੂ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਭਾਈ ਜਗਜੀਤ ਸਿੰਘ ਨੇ ਕੀਤੀ | ਬੜੂ ਸਾਹਿਬ ਤੋਂ ਮਛੇਰ ਤੱਕ ਸਜਾਏ ਇਸ ਨਗਰ ਕੀਰਤਨ 'ਚ ਪੰਜਾਬ, ਹਰਿਆਣਾ, ਹਿਮਾਚਲ ਅਤੇ ਦਿੱਲੀ ਤੋਂ ਸੰਗਤਾਂ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ | ਨਗਰ ਕੀਰਤਨ ਦੌਰਾਨ ਗਤਕੇ ਦੇ ਮਾਹਿਰ ਬੱਚਿਆਂ ਅਤੇ ਨੌਜਵਾਨਾਂ ਨੇ ਗਤਕੇ ਦੇ ਅਦਭੁਤ ਜੌਹਰ ਸੰਗਤਾਂ ਨੂੰ ਵਿਖਾਏ | ਫ਼ੌਜੀ ਬੈਂਡ ਵਲੋਂ ਵੀ ਸੰਗਤਾਂ ਨੂੰ ਆਪਣੀ ਕਲਾ ਦੇ ਜੌਹਰ ਵਿਖਾਏ ਗਏ | ਨਗਰ ਕੀਰਤਨ ਦੇ ਮਛੇਰ ਤੋਂ ਵਾਪਸ ਬੜੂ ਸਾਹਿਬ ਪੁੱਜਣ 'ਤੇ ਸਮਾਪਤੀ ਦੀ ਅਰਦਾਸ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਡਾ. ਦਵਿੰਦਰ ਸਿੰਘ ਨੇ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਇਸ ਮੌਕੇ ਬੜੂ ਸਾਹਿਬ ਦੇ ਹੋਰਨਾਂ ਸੇਵਾਦਾਰਾਂ ਤੋਂ ਇਲਾਵਾ ਭਾਰੀ ਗਿਣਤੀ 'ਚ ਸੰਗਤਾਂ ਮੌਜੂਦ ਸਨ |
ਪਿਛਲੀ ਖ਼ਬਰ ਜੇਲ੍ਹ 'ਚ ਬੰਦ ਪੁੱਤ ਦੇ ਕਹਿਣ 'ਤੇ ਅਣਪਛਾਤੇ ਵਿਅਕਤੀ ਨੂੰ ਹਥਿਆਰ ਦੇਣ ਜਾਂਦੀ ਮਾਂ ਕਾਬੂ ਅਗਲੀ ਖ਼ਬਰ 4 ਸਾਲ ਬਾਅਦ ਕੱਚੇ ਤੇਲ ਦੀਆਂ ਕੀਮਤਾਂ 'ਚ ਹੋ ਰਿਹਾ ਉਤਾਰ-ਚੜ੍ਹਾਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।