31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵਲੋਂ ਜਲਿ੍ਹਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ <br/>

ਅਜੀਤ ਡੈਸਕ 14-04-2026
ਨਵੀਂ ਦਿੱਲੀ, 13 ਅਪ੍ਰੈਲ (ਏਜੰਸੀ)-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੋਮਵਾਰ ਨੂੰ 1919 ਦੇ ਜਲਿ੍ਹਆਂਵਾਲਾ ਬਾਗ ਕਤਲੇਆਮ 'ਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਕਿਹਾ ਕਿ ਰਾਸ਼ਟਰ ਹਮੇਸ਼ਾ ਉਨ੍ਹਾਂ ਦਾ ਸ਼ੁਕਰਗੁਜ਼ਾਰ ਰਹੇਗਾ | ਦਰੋਪਦੀ ਮੁਰਮੂ ਨੇ ਹਿੰਦੀ 'ਚ ਐਕਸ 'ਤੇ ਇਕ ਪੋਸਟ 'ਚ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਉਨ੍ਹਾਂ ਦੀ ਦੇਸ਼ ਭਗਤੀ ਦੀ ਭਾਵਨਾ ਹਰ ਕਿਸੇ ਨੂੰ ਸਮਰਪਣ ਅਤੇ ਵਫ਼ਾਦਾਰੀ ਨਾਲ ਰਾਸ਼ਟਰੀ ਸੇਵਾ ਦੇ ਰਾਹ 'ਤੇ ਅੱਗੇ ਵਧਣ ਲਈ ਪ੍ਰੇਰਿਤ ਕਰਦੀ ਰਹੇਗੀ | ਰਾਸ਼ਟਰਪਤੀ ਨੇ ਕਿਹਾ ਕਿ ਉਹ ਜਲਿ੍ਹਆਂਵਾਲਾ ਬਾਗ 'ਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸਾਰੇ ਅਮਰ ਆਜ਼ਾਦੀ ਘੁਲਾਟੀਆਂ ਨੂੰ ਨਿਮਰ ਸ਼ਰਧਾਂਜਲੀ ਭੇਟ ਕਰਦੇ ਹਨ | ਉਨ੍ਹਾਂ ਅੱਗੇ ਕਿਹਾ ਕਿ ਇਸ ਘਟਨਾ ਨੇ ਦੇਸ਼ ਵਾਸੀਆਂ 'ਚ ਆਜ਼ਾਦੀ ਲਈ ਇਕ ਨਵੀਂ ਚੇਤਨਾ ਅਤੇ ਦਿ੍ੜ੍ਹ ਇਰਾਦਾ ਪੈਦਾ ਕੀਤਾ | ਰਾਸ਼ਟਰ ਹਮੇਸ਼ਾ ਉਨ੍ਹਾਂ ਦਾ ਸ਼ੁਕਰਗੁਜ਼ਾਰ ਰਹੇਗਾ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਭਾਰਤ ਦੇ ਲੋਕਾਂ ਦੀ ਅਜਿੱਤ ਭਾਵਨਾ ਦੀ ਇਕ ਸ਼ਕਤੀਸ਼ਾਲੀ ਯਾਦ ਦਿਵਾਉਂਦੀ ਹੈ | ਮੋਦੀ ਨੇ ਇਹ ਵੀ ਕਿਹਾ ਕਿ ਕਤਲੇਆਮ 'ਚ ਮਾਰੇ ਗਏ ਲੋਕਾਂ ਦੀ ਗਾਥਾ, ਵਿਦੇਸ਼ੀ ਸ਼ਾਸਨ ਦੀ ਬੇਰਹਿਮੀ ਵਿਰੁੱਧ ਉਨ੍ਹਾਂ ਦੀ ਅਜਿੱਤ ਹਿੰਮਤ ਅਤੇ ਸਵੈ-ਮਾਣ ਦੇਸ਼ ਦੀ ਹਰ ਪੀੜ੍ਹੀ ਨੂੰ ਪ੍ਰੇਰਿਤ ਕਰਦਾ ਰਹੇਗਾ | ਮੋਦੀ ਨੇ ਐਕਸ 'ਤੇ ਇਕ ਪੋਸਟ 'ਚ ਕਿਹਾ ਕਿ ਇਸ ਦਿਨ, ਅਸੀਂ ਜਲਿ੍ਹਆਂਵਾਲਾ ਬਾਗ ਦੇ ਬਹਾਦਰ ਸ਼ਹੀਦਾਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕਰਦੇ ਹਾਂ | ਉਨ੍ਹਾਂ ਦੀ ਕੁਰਬਾਨੀ ਸਾਡੇ ਲੋਕਾਂ ਦੀ ਅਜਿੱਤ ਭਾਵਨਾ ਦੀ ਇਕ ਸ਼ਕਤੀਸ਼ਾਲੀ ਯਾਦ ਦਿਵਾਉਂਦੀ ਹੈ | ਉਨ੍ਹਾਂ ਦੁਆਰਾ ਦਿਖਾਈ ਗਈ ਹਿੰਮਤ ਅਤੇ ਦਿ੍ੜਤਾ ਪੀੜ੍ਹੀਆਂ ਨੂੰ ਆਜ਼ਾਦੀ, ਨਿਆਂ ਅਤੇ ਮਾਣ ਦੇ ਮੁੱਲਾਂ ਨੂੰ ਬਰਕਰਾਰ ਰੱਖਣ ਲਈ ਪ੍ਰੇਰਿਤ ਕਰਦੀ ਰਹਿੰਦੀ ਹੈ |

ਪਿਛਲੀ ਖ਼ਬਰ ਪੰਥਕ ਧਿਰਾਂ ਦੀ ਆਮ ਰਾਏ ਤੋਂ ਬਾਅਦ ਬੇਅਦਬੀ ਕਾਨੂੰਨ 'ਚ ਕਰੜੀ ਸੋਧ ਹੋਣੀ ਚਾਹੀਦੀ–ਪ੍ਰਧਾਨ ਧਾਮੀ ਅਗਲੀ ਖ਼ਬਰ ਖੜਗੇ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।