17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਮਾਝਾ ਤੇ ਮਾਲਵਾ 'ਚ 17 ਨੂੰ ਤੇਜ਼ ਹਵਾ ਨਾਲ ਮੀਂਹ ਦੀ ਪੇਸ਼ਨਗੋਈ

ਅਜੀਤ ਡੈਸਕ 17-04-2026
ਪੰਜਾਬ ਦੇ ਮਾਝਾ ਤੇ ਮਾਲਵਾ ਖੇਤਰ ਵਿਚ 17 ਨੂੰ ਮੌਸਮ ਖ਼ਰਾਬ ਹੋਣ ਸੰਬੰਧੀ ਯੈਲੋ ਚਿਤਾਵਨੀ ਜਾਰੀ ਕੀਤੀ ਗਈ ਜਿਸ ਦੇ ਚੱਲਦਿਆਂ ਵੱਖ ਵੱਖ ਥਾਵਾਂ 'ਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਅਤੇ ਹਲਕੇ ਮੀਂਹ ਪੈ ਸਕਦਾ ਹੈ | ਮੌਸਮ ਵਿਭਾਗ ਕੇਂਦਰ ਚੰਡੀਗੜ੍ਹ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਵਿਚ ਮੌਸਮ ਖ਼ਰਾਬ ਹੋਣ ਦੀ ਚਿਤਾਵਨੀ ਦੇ ਚੱਲਦਿਆਂ 17 ਅਪ੍ਰੈਲ ਨੂੰ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫ਼ਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਜ਼ਿਲਿ੍ਹਆਂ ਵਿਚ ਵੱਖ ਵੱਖ ਥਾਵਾਂ 'ਤੇ 40 ਕਿਲੋਮੀਟਰ ਪਰ ਘੰਟੇ ਦੀ ਗਤੀ ਨਾਲ ਹਵਾ ਚੱਲੇਗੀ, ਬੱਦਲਾਂ ਦੀ ਗਰਜ, ਚਮਕ ਨਾਲ ਹਲਕਾ ਮੀਂਹ ਵੀ ਪਵੇਗਾ |

ਪਿਛਲੀ ਖ਼ਬਰ ਰਾਜਪੁਰਾ ਦੇ 4 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਅਗਲੀ ਖ਼ਬਰ ਗਰਮ ਰੁੱਤ ਦਾ ਅਹਿਸਾਸ, ਪੰਜਾਬ ਤੇ ਹਰਿਆਣਾ 'ਚ ਚੜਿ੍ਹਆ ਪਾਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।