12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਦਲ ਖ਼ਾਲਸਾ ਦਾ ਇੰਸਟਾਗ੍ਰਾਮ ਅਕਾਊਾਟ ਬੈਨ, 4 ਲੱਖ ਦੇ ਕਰੀਬ ਸਨ ਫਾਲੋਅਰਜ਼

ਅਜੀਤ ਡੈਸਕ 18-04-2026

ਅੰਮਿ੍ਤਸਰ, 17 ਅਪ੍ਰੈਲ (ਜਸਵੰਤ ਸਿੰਘ ਜੱਸ)-ਕੇਂਦਰ ਸਰਕਾਰ ਵਲੋਂ ਦਲ ਖ਼ਾਲਸਾ ਦਾ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਾਟ ਮੁੜ ਬੈਨ ਕਰ ਦਿੱਤਾ ਗਿਆ ਹੈ | ਦਲ ਖ਼ਾਲਸਾ ਦੇ ਸਕੱਤਰ ਜਨਰਲ ਕੰਵਰਪਾਲ ਸਿੰਘ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਰਟੀ ਦੀਆਂ ਕੁਝ ਪੋਸਟਾਂ 'ਤੇ ਇਤਰਾਜ਼ ਤੋਂ ਬਾਅਦ ਬੈਨ ਕੀਤੇ ਗਏ ਉਕਤ ਅਕਾਊਾਟ ਨਾਲ ਕਰੀਬ 4 ਲੱਖ ਫਾਲੋਅਰ ਜੁੜੇ ਹੋਏ ਸਨ, ਜਿਨ੍ਹਾਂ ਤੋਂ ਪਾਰਟੀ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਸੀ | ਉਨ੍ਹਾਂ ਕਿਹਾ ਸਰਕਾਰ ਦਾ ਇਹ ਫ਼ੈਸਲਾ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ 'ਤੇ ਹਮਲਾ, ਆਵਾਜ਼ ਨੂੰ ਬੰਦ ਕਰਨ ਦੀ ਕੋਸ਼ਿਸ਼ ਅਤੇ ਹਮਦਰਦਾਂ ਨਾਲ ਸੰਪਰਕ ਤੋੜਨ ਦੀ ਕੋਸ਼ਿਸ਼ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਜੂਨ 2025 ਵਿਚ ਉਨ੍ਹਾਂ ਦਾ ਇਕ ਹੋਰ ਸੋਸ਼ਲ ਮੀਡੀਆ ਪੇਜ਼ ਬੰਦ ਕੀਤਾ ਗਿਆ ਸੀ, ਜਿਸ ਤੋਂ ਬਾਅਦ ਨਵਾਂ ਅਕਾਊਾਟ ਬਣਾਇਆ ਗਿਆ ਸੀ, ਪਰ ਹੁਣ ਉਸ ਨੂੰ ਵੀ ਬੈਨ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਪੀ.ਓ.ਕੇ. 'ਚ ਭਾਰਤ ਦੀ ਹੱਦਬੰਦੀ ਪ੍ਰਕਿਰਿਆ ਨੂੰ ਰੱਦ ਕਰਦੇ ਹਾਂ-ਅੰਦਰਾਬੀ ਅਗਲੀ ਖ਼ਬਰ ਅਮਰੀਕਾ ਬੈਠੇ ਗੈਂਗਸਟਰ ਦੇ ਇਸ਼ਾਰੇ 'ਤੇ 50 ਲੱਖ ਫਿਰੌਤੀ ਮੰਗਣ ਵਾਲੇ ਤਿੰਨ ਮੁਲਜ਼ਮ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।