12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਪੀ.ਓ.ਕੇ. 'ਚ ਭਾਰਤ ਦੀ ਹੱਦਬੰਦੀ ਪ੍ਰਕਿਰਿਆ ਨੂੰ ਰੱਦ ਕਰਦੇ ਹਾਂ-ਅੰਦਰਾਬੀ

ਅਜੀਤ ਡੈਸਕ 18-04-2026

ਅੰਮਿ੍ਤਸਰ, 17 ਅਪ੍ਰੈਲ (ਸੁਰਿੰਦਰ ਕੋਛੜ)-ਭਾਰਤੀ ਸੰਸਦ 'ਚ ਪੇਸ਼ ਕੀਤੇ ਗਏ ਹੱਦਬੰਦੀ ਬਿੱਲ ਨੂੰ ਲੈ ਕੇ ਪਾਕਿਸਤਾਨ ਗੁੱਸੇ 'ਚ ਹੈ | ਦਰਅਸਲ, ਸੰਸਦ 'ਚ ਪੇਸ਼ ਕੀਤੇ ਗਏ ਬਿੱਲ ਵਿਚ ਪ੍ਰਸਤਾਵ ਦਿੱਤਾ ਗਿਆ ਹੈ ਕਿ ਜੰਮੂ-ਕਸ਼ਮੀਰ ਵਿਚ ਹਲਕਿਆਂ ਦੀ ਹੱਦਬੰਦੀ 'ਚ ਪਾਕਿ ਦੇ ਗ਼ੈਰ-ਕਾਨੂੰਨੀ ਕਬਜ਼ੇ ਵਾਲੇ ਖੇਤਰ ਸ਼ਾਮਿਲ ਹਨ | ਪਾਕਿ ਵਿਦੇਸ਼ ਮੰਤਰਾਲੇ ਦੇ ਬੁਲਾਰੇ ਤਾਹਿਰ ਹੁਸੈਨ ਅੰਦਰਾਬੀ ਨੇ ਇਕ ਬਿਆਨ 'ਚ ਕਿਹਾ ਕਿ ਉਨ੍ਹਾਂ ਨੇ ਭਾਰਤੀ ਸੰਸਦ ਵਿਚ ਹੱਦਬੰਦੀ ਬਿੱਲ ਪੇਸ਼ ਕਰਨ ਸੰਬੰਧੀ ਮੀਡੀਆ ਰਿਪੋਰਟਾਂ ਵੇਖੀਆਂ ਹਨ | ਉਹ ਜੰਮੂ-ਕਸ਼ਮੀਰ ਵਿਚ ਭਾਰਤ ਦੀ ਹੱਦਬੰਦੀ ਪ੍ਰਕਿਰਿਆ ਨੂੰ ਸਪੱਸ਼ਟ ਤੌਰ 'ਤੇ ਰੱਦ ਕਰਦੇ ਹਨ | ਅੰਦਰਾਬੀ ਨੇ ਭਾਰਤ ਸਰਕਾਰ ਦੀ ਪੂਰੀ ਪ੍ਰਕਿਰਿਆ ਨੂੰ ਗ਼ੈਰ-ਕਾਨੂੰਨੀ ਅਤੇ ਰਾਜਨੀਤਿਕ ਦਿਖਾਵਾ ਦੱਸਿਆ |

ਪਿਛਲੀ ਖ਼ਬਰ ਵਿੱਤ ਮੰਤਰੀ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਦੀ ਇਨਫੋਰਸਮੈਂਟ ਲਈ 25 ਨਵੇਂ ਵਾਹਨਾਂ ਨੂੰ ਦਿਖਾਈ ਹਰੀ ਝੰਡੀ ਅਗਲੀ ਖ਼ਬਰ ਦਲ ਖ਼ਾਲਸਾ ਦਾ ਇੰਸਟਾਗ੍ਰਾਮ ਅਕਾਊਾਟ ਬੈਨ, 4 ਲੱਖ ਦੇ ਕਰੀਬ ਸਨ ਫਾਲੋਅਰਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।