12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਵਿੱਤ ਮੰਤਰੀ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਦੀ ਇਨਫੋਰਸਮੈਂਟ ਲਈ 25 ਨਵੇਂ ਵਾਹਨਾਂ ਨੂੰ ਦਿਖਾਈ ਹਰੀ ਝੰਡੀ

ਅਜੀਤ ਡੈਸਕ 18-04-2026
ਐੱਸ. ਏ. ਐੱਸ. ਨਗਰ, 17 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵਲੋਂ ਅੱਜ ਇਥੇ ਆਬਕਾਰੀ ਅਤੇ ਕਰ ਵਿਭਾਗ ਦੀ ਕਾਰਜਸ਼ੀਲ ਗਤੀਸ਼ੀਲਤਾ ਅਤੇ ਇਨਫੋਰਸਮੈਂਟ ਸਮਰਥਾਵਾਂ ਨੂੰ ਮਜ਼ਬੂਤ ਕਰਨ ਲਈ 25 ਨਵੀਆਂ ਬਲੈਰੋ ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਖੇਤਰ 'ਚ ਮੌਜੂਦਗੀ 'ਚ ਕਾਫ਼ੀ ਵਾਧਾ ਹੋਵੇਗਾ, ਟੈਕਸ ਚੋਰੀ ਨੂੰ ਨੱਥ ਪਵੇਗੀ ਅਤੇ ਪੰਜਾਬ ਸਰਕਾਰ ਲਈ ਮਾਲੀਆ ਇਕੱਤਰ ਕਰਨ ਨੂੰ ਹੁਲਾਰਾ ਮਿਲੇਗਾ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਅੱਜ ਸਾਡੇ ਸੂਬਾਈ ਪ੍ਰਸ਼ਾਸਨ ਲਈ ਅਹਿਮ ਕਦਮ ਚੁੱਕਿਆ ਗਿਆ ਹੈ ਕਿਉਂਕਿ ਅਸੀਂ ਆਬਕਾਰੀ ਅਤੇ ਕਰ ਵਿਭਾਗ ਦੀ ਕਾਰਜਸ਼ੀਲ ਗਤੀਸ਼ੀਲਤਾ ਅਤੇ ਇਨਫੋਰਸਮੈਂਟ ਸਮਰਥਾਵਾਂ ਨੂੰ ਮਹੱਤਵਪੂਰਨ ਢੰਗ ਨਾਲ ਵਧਾਉਣ ਲਈ ਅਧਿਕਾਰਤ ਤੌਰ 'ਤੇ 25 ਨਵੀਆਂ ਬਲੈਰੋ ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਹੈ | ਉਨ੍ਹਾਂ ਕਿਹਾ ਕਿ ਕੁੱਲ ਟੈਕਸ ਮਾਲੀਏ 'ਚ ਸਾਲ-ਦਰ-ਸਾਲ ਮਜ਼ਬੂਤ ਵਾਧਾ ਦੇਖਣ ਨੂੰ ਮਿਲਿਆ ਹੈ | ਕੁੱਲ ਜੀ.ਐਸ.ਟੀ. ਵਸੂਲੀ 11.87 ਫ਼ੀਸਦੀ ਦੇ ਵਾਧੇ ਨਾਲ 24,799.18 ਕਰੋੜ ਰੁ. ਤੋਂ 27,744.05 ਕਰੋੜ ਰੁ. ਹੋ ਗਈ ਹੈ, ਜਦਕਿ ਸ਼ੁੱਧ ਜੀ.ਐਸ.ਟੀ. ਵਸੂਲੀ 12.52 ਫ਼ੀਸਦੀ ਦੇ ਵਾਧੇ ਨਾਲ 23,642.08 ਕਰੋੜ ਰੁ. ਤੋਂ 26,601.12 ਕਰੋੜ ਰੁ. ਹੋ ਗਈ ਹੈ | ਇਸੇ ਤਰ੍ਹਾਂ ਆਬਕਾਰੀ ਮਾਲੀਏ 'ਚ 9.15 ਫ਼ੀਸਦੀ ਦਾ ਵਾਧਾ ਹੋਇਆ ਹੈ, ਜੋ ਕਿ 2024-25 'ਚ 10,752.80 ਕਰੋੜ ਰੁ. ਦੇ ਮੁਕਾਬਲੇ ਇਸ ਸਾਲ 11,736.57 ਕਰੋੜ ਰੁ. ਤੱਕ ਪਹੁੰਚ ਗਿਆ ਹੈ |
ਪਿਛਲੀ ਖ਼ਬਰ ਸਿਹਤ ਮੰਤਰੀ ਵਲੋਂ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਤਹਿਤ ਰਾਜ ਪੱਧਰੀ ਮੁਹਿੰਮ ਦੀ ਪਟਿਆਲਾ ਤੋਂ ਸ਼ੁਰੂਆਤ ਅਗਲੀ ਖ਼ਬਰ ਪੀ.ਓ.ਕੇ. 'ਚ ਭਾਰਤ ਦੀ ਹੱਦਬੰਦੀ ਪ੍ਰਕਿਰਿਆ ਨੂੰ ਰੱਦ ਕਰਦੇ ਹਾਂ-ਅੰਦਰਾਬੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।