13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

2027 ਦੀਆਂ ਵਿਧਾਨ ਸਭਾ ਚੋਣਾਂ 'ਚ ਮਿਸਲ ਸਤਲੁਜ ਉਤਾਰੇਗੀ ਆਪਣੇ ਉਮੀਦਵਾਰ-ਅਜੇਪਾਲ ਸਿੰਘ ਬਰਾੜ

ਅਜੀਤ ਡੈਸਕ 19-04-2026
ਚੰਡੀਗੜ੍ਹ 18 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਪੰਜਾਬ ਦੇ ਹਿੱਤਾਂ ਨੂੰ ਮੁੱਖ ਰੱਖ ਕੇ ਸੰਘਰਸ਼ ਕਰਨ ਲਈ ਹੋਂਦ ਵਿਚ ਆਈ ਰਾਜਸੀ ਜਥੇਬੰਦੀ 'ਮਿਸਲ ਸਤਲੁਜ' ਪੰਜਾਬ ਵਿਚ ਇਕ ਮਜ਼ਬੂਤ ਤੇ ਬਦਲਵੀਂ ਰਾਜਨੀਤੀ ਧਾਰਾ ਵਜੋਂ ਉੱਭਰ ਰਹੀ ਹੈ | ਇਹ ਵਿਚਾਰ ਅੱਜ ਇੱਥੇ ਜਥੇਬੰਦੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਪ੍ਰੈੱਸ ਕਲੱਬ ਚੰਡੀਗੜ੍ਹ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਪ੍ਰਗਟਾਏ | ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਤੋਂ ਪੰਜਾਬ ਦੀਆਂ ਹੱਕੀ ਮੰਗਾਂ ਲਈ ਲਗਾਤਾਰ ਸੰਘਰਸ਼ ਕਰ ਰਹੀ ਮਿਸਲ ਸਤਲੁਜ ਨੇ ਹਮੇਸ਼ਾਂ ਲੋਕ-ਮੁੱਦਿਆਂ ਨੂੰ ਪਹਿਲ ਦਿੱਤੀ ਹੈ | ਮਿਸਲ ਸਤਲੁਜ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਐਲਾਨ ਕੀਤਾ ਕਿ ਮਿਸਲ ਸਤਲੁਜ ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਸਰਗਰਮੀ ਨਾਲ ਹਿੱਸਾ ਲਿਆ ਜਾਵੇਗਾ | ਇਸ ਮੁਹਿੰਮ ਵਿਚ ਵਿਸ਼ੇਸ਼ ਤੌਰ 'ਤੇ ਪੰਜਾਬ ਦੇ ਨੌਜਵਾਨਾਂ ਦੀ ਵੱਡੀ ਅਤੇ ਸਰਗਰਮ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ | ਇਸ ਮੌਕੇ ਪੰਜਾਬ ਦੇ ਬਹੁਜਨ ਸਮਾਜ ਪਾਰਟੀ ਦੇ ਕ੍ਰਾਂਤੀਕਾਰੀ ਯੋਧਾ ਅਤੇ ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਸਹੂੰਗੜਾ ਦੇ ਵੱਡੇ ਪੁੱਤਰ ਕੁੰਵਰ ਜਗਬੀਰ ਸਿੰਘ ਅੱਜ ਮਿਸਲ ਸਤਲੁਜ ਵਿਚ ਸ਼ਾਮਿਲ ਹੋਏ | ਇਸ ਮੌਕੇ ਜਥੇਬੰਦੀ ਦੇ ਜਰਨਲ ਸਕੱਤਰ ਦਵਿੰਦਰ ਸਿੰਘ ਸੇਖੋਂ, ਮੀਤ ਪ੍ਰਧਾਨ ਹਰਦੀਪ ਸਿੰਘ ਡੋਡ, ਮਹਿਲਾ ਵਿੰਗ ਦੀ ਪ੍ਰਧਾਨ ਜਸਮੀਤ ਕੌਰ ਛੀਨਾ ਅਤੇ ਮਿਸਲ ਸਤਲੁਜ ਦੇ ਉੱਘੇ ਨੌਜਵਾਨ ਆਗੂ ਅਤੇ 'ਪੂਰਾ ਪੰਜਾਬ ਲਹਿਰ' ਦੇ ਕਨਵੀਨਰ ਅਮਰਿੰਦਰ ਸਿੰਘ ਤੁੜ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਅਕਾਲੀ ਦਲ 'ਵਾਰਿਸ ਪੰਜਾਬ ਦੇ' ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਿਚਕਾਰ ਹੋਇਆ ਚੋਣ ਗੱਠਜੋੜ <br/> ਅਗਲੀ ਖ਼ਬਰ ਬੀ.ਬੀ.ਐਮ.ਬੀ. ਬਾਰੇ ਕੇਂਦਰ ਦੇ ਫ਼ੈਸਲੇ ਵਿਰੁੱਧ 24 ਅਪ੍ਰੈਲ ਨੂੰ ਰਾਜਪਾਲ ਨੂੰ ਮਿਲੇਗਾ ਐਸ.ਕੇ.ਐਮ. ਦਾ ਵਫ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।