14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਅਕਾਲੀ ਦਲ 'ਵਾਰਿਸ ਪੰਜਾਬ ਦੇ' ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਿਚਕਾਰ ਹੋਇਆ ਚੋਣ ਗੱਠਜੋੜ <br/>

ਅਜੀਤ ਡੈਸਕ 19-04-2026
ਜਲੰਧਰ, 18 ਅਪ੍ਰੈਲ (ਜਸਪਾਲ ਸਿੰਘ)-ਅਕਾਲੀ ਦਲ 'ਵਾਰਿਸ ਪੰਜਾਬ ਦੇ' ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਰਮਿਆਨ ਚੋਣ ਗਠਜੋੜ ਸਿਰੇ ਚੜ੍ਹ ਗਿਆ ਹੈ | ਅੱਜ ਇੱਥੇ ਦੋਵਾਂ ਧਿਰਾਂ ਦੀਆਂ ਤਾਲਮੇਲ ਕਮੇਟੀਆਂ ਦੀ ਹੋਈ ਮੀਟਿੰਗ 'ਚ ਦੋਵਾਂ ਤਾਲਮੇਲ ਕਮੇਟੀਆਂ ਨੂੰ ਜੋੜ ਕੇ ਇੱਕ 'ਪੰਥਕ ਤਾਲਮੇਲ ਕਮੇਟੀ' ਦਾ ਗਠਨ ਕੀਤਾ ਗਿਆ, ਜਿਸ ਦਾ ਕਨਵੀਨਰ ਮਨਪ੍ਰੀਤ ਸਿੰਘ ਇਆਲੀ ਨੂੰ ਲਾਇਆ ਗਿਆ ਹੈ | ਦੋਵਾਂ ਦਲਾਂ ਦੀ ਹੋਈ ਸਾਂਝੀ ਮੀਟਿੰਗ ਵਿਚ ਦੋਵਾਂ ਪਾਰਟੀਆਂ ਨੇ ਇੱਕਜੁੱਟ ਹੋ ਕੇ ਪੰਜਾਬ ਦੇ ਸਰਬਪੱਖੀ ਵਿਕਾਸ ਤੇ ਪੰਥ ਦੀ ਭਲਾਈ ਲਈ ਅਹਿਦ ਲਿਆ | ਮੀਟਿੰਗ ਵਿਚ ਕਿਹਾ ਗਿਆ ਕਿ ਆਉਣ ਵਾਲੇ ਸਮੇਂ ਵਿਚ ਪੰਥਕ ਮਸਲਿਆਂ ਨੂੰ ਪ੍ਰਮੁੱਖਤਾ ਦਿੱਤੀ ਜਾਵੇਗੀ ਤੇ ਸੂਬੇ ਵਿਚ ਵਸਣ ਵਾਲੇ ਹਰ ਧਰਮ ਦੇ ਵਿਅਕਤੀ ਨੂੰ ਬਰਾਬਰ ਦਾ ਸਤਿਕਾਰ ਦਿੱਤਾ ਜਾਵੇਗਾ | ਮੀਟਿੰਗ ਵਿਚ ਇਹ ਵੀ ਫੈਸਲਾ ਲਿਆ ਗਿਆ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਵੱਖ-ਵੱਖ ਧਾਰਮਿਕ, ਰਾਜਨੀਤਿਕ, ਕਿਸਾਨ ਅਤੇ ਮਜ਼ਦੂਰ ਸੰਗਠਨਾਂ ਦੇ ਆਗੂਆਂ ਨਾਲ ਗੱਲਬਾਤ ਕਰਕੇ ਆਗਾਮੀ ਚੋਣਾਂ ਲਈ ਗੱਠਜੋੜ ਕਰਨ ਦੀ ਪ੍ਰਕਿਰਿਆ ਨੂੰ ਜਾਰੀ ਰੱਖਿਆ ਜਾਵੇਗਾ | ਇਸ ਮੌਕੇ ਮੀਟਿੰਗ 'ਚ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਦੀ ਐਨ.ਐਸ.ਏ. ਟੁੱਟਣ ਦੇ ਬਾਵਜੂਦ ਉਨ੍ਹਾਂ ਨੂੰ ਡਿਬਰੂਗੜ੍ਹ ਦੀ ਜੇਲ੍ਹ 'ਚ ਰੱਖਣ ਦੇ ਪੰਜਾਬ ਸਰਕਾਰ ਦੇ ਫੈਸਲੇ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ | ਮੀਟਿੰਗ ਵਿਚ ਪਿਛਲੇ 30-35 ਸਾਲਾਂ ਤੋਂ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਕਰਦਿਆਂ ਕਿਹਾ ਗਿਆ ਕਿ ਕੇਂਦਰ ਅਤੇ ਸੂਬਾ ਸਰਕਾਰ ਇਸ ਮਾਮਲੇ ਪ੍ਰਤੀ ਰੱਤੀ ਭਰ ਵੀ ਗੰਭੀਰ ਨਹੀਂ ਹੈ | ਇਸ ਮੌਕੇ ਮੀਟਿੰਗ ਵਿਚ ਦੋਵਾਂ ਪਾਰਟੀਆਂ ਦੀਆਂ ਤਾਲਮੇਲ ਕਮੇਟੀਆਂ ਦੇ ਆਗੂ ਇਕਬਾਲ ਸਿੰਘ ਝੂੰਦਾ, ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਸੁੱਚਾ ਸਿੰਘ ਛੋਟੇਪੁਰ, ਬਾਬੂ ਸਿੰਘ ਬਰਾੜ, ਪਰਮਜੀਤ ਸਿੰਘ ਜੌਹਲ, ਪਰਗਟ ਸਿੰਘ ਅਤੇ ਰਛਪਾਲ ਸਿੰਘ ਸੋਸਣ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਤੇ ਆਲਮੀ ਨਿਵੇਸ਼ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਅੱਜ ਤੋਂ ਨੀਦਰਲੈਂਡ ਦੌ... ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਮਿਸਲ ਸਤਲੁਜ ਉਤਾਰੇਗੀ ਆਪਣੇ ਉਮੀਦਵਾਰ-ਅਜੇਪਾਲ ਸਿੰਘ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।