22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਉੱਤਰਾਖੰਡ ਦੇ ਰਾਜਪਾਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ <br/>

ਅਜੀਤ ਡੈਸਕ 19-04-2026
ਅੰਮਿ੍ਤਸਰ, 18 ਅਪ੍ਰੈਲ (ਜਸਵੰਤ ਸਿੰਘ ਜੱਸ)-ਉਤਰਾਖੰਡ ਦੇ ਰਾਜਪਾਲ ਅਤੇ ਸੇਵਾ-ਮੁਕਤ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਤੇ ਗੁਰੂ ਦਰ 'ਤੇ ਸੀਸ ਨਿਵਾ ਕੇ ਗੁਰੂ ਘਰ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ | ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮਿ੍ਤਸਰ ਜ਼ਿਲ੍ਹੇ ਦੇ ਪਿੰਡ ਜਲਾਲ ਉਸਮਾਂ ਦੇ ਜੰਮਪਲ ਰਾਜਪਾਲ ਗੁਰਮੀਤ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦੇ ਅਸ਼ੀਰਵਾਦ ਸਦਕਾ ਹੀ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਨ ਦਾ ਅੱਜ ਮੁੜ ਸੁਭਾਗ ਪ੍ਰਾਪਤ ਹੋਇਆ ਹੈ | ਆਪਣੇ ਬਚਪਣ ਦੀਆਂ ਯਾਦਾਂ ਸਾਂਝੀਆਂ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਉਹ ਸੈਕਿੰਡ ਲੈਫਟੀਨੈਂਟ ਬਣੇ ਸਨ, ਉਦੋਂ ਵੀ ਇਥੇ ਸ਼ੁਕਰਾਨਾ ਕਰਨ ਆਏ ਸਨ ਤੇ ਇਸ ਵਾਰ ਵੀ ਇਥੇ ਆ ਕੇ ਆਤਮਿਕ ਅਨੰਦ ਮਿਲਿਆ ਹੈ | ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਤੋਂ ਸਮੁੱਚੀ ਮਨੁੱਖਤਾ ਨੂੰ ਭਾਈਚਾਰਕ ਸਾਂਝ ਦਾ ਸੰਦੇਸ਼ ਮਿਲਦਾ ਹੈ ਤੇ ਗੁਰੂ ਸਾਹਿਬਾਨ ਦੀ ਗੁਰਬਾਣੀ ਤੇ ਸਿੱਖਿਆਵਾਂ ਦੀ ਸਮੁੱਚੇ ਵਿਸ਼ਵ ਨੂੰ ਜ਼ਰੂਰਤ ਹੈ | ਉਨ੍ਹਾਂ ਲੋਕਾਂ ਨੂੰ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਜਲਦੀ ਹੀ ਉਥੇ ਰੋਪਵੇਅ ਪ੍ਰਾਜੈਕਟ ਸ਼ੁਰੂ ਹੋਣ ਵਾਲਾ ਹੈ, ਜਿਸ ਨਾਲ ਸ਼ਰਧਾਲੂਆਂ ਨੂੰ ਸਹੂਲਤ ਮਿਲੇਗੀ | ਰਾਜਪਾਲ ਗੁਰਮੀਤ ਸਿੰਘ ਨੂੰ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਵਲੋਂ ਜੀ ਆਇਆਂ ਆਖਿਆ ਤੇ ਸਿਰੋਪਾਓ, ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਧਾਰਮਿਕ ਪੁਸਤਕਾਂ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰਧਾਨ ਤੇ ਮੁੱਖ ਸਕੱਤਰ ਤੋਂ ਇਲਾਵਾ ਓ.ਐੱਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਸੂਚਨਾ ਅਧਿਕਾਰੀ ਅੰਮਿ੍ਤਪਾਲ ਸਿੰਘ, ਸਤਨਾਮ ਸਿੰਘ, ਰਾਜਪਾਲ ਨਾਲ ਪੁੱਜੇ ਏ.ਡੀ.ਸੀ. ਅਮਿਤ ਸ੍ਰੀਵਾਸਤਵ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਿੱਖਸ ਫ਼ਾਰ ਜਸਟਿਸ ਨੇ ਪੈਸੇ ਦਾ ਲਾਲਚ ਦੇ ਕੇ ਕਰਵਾਈ ਸੀ ਇਹ ਕਾਰਵਾਈ-ਸੰਦੀਪ ਮਲਿਕ ਅਗਲੀ ਖ਼ਬਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ 3000 ਸਹਾਇਕ ਲਾਈਨਮੈਨਾਂ ਦੀ ਭਰਤੀ ਅਚਾਨਕ ਰੱਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।