04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਡਾ. ਰਵਜੋਤ ਸਿੰਘ ਵਲੋਂ 6.5 ਕਰੋੜ ਰੁਪਏ ਦੀ ਲਾਗਤ ਵਾਲੇ ਸੀਵਰੇਜ ਪ੍ਰਾਜੈਕਟ ਦੀ ਸ਼ੁਰੂਆਤ

ਅਜੀਤ ਡੈਸਕ 09-05-2026

ਹੁਸ਼ਿਆਰਪੁਰ, 8 ਮਈ (ਬਲਜਿੰਦਰਪਾਲ ਸਿੰਘ)-ਵਿਧਾਨ ਸਭਾ ਹਲਕਾ ਸ਼ਾਮਚੁਰਾਸੀ 'ਚ ਪੈਂਦੇ ਕਸਬਾ ਸ਼ਾਮਚੁਰਾਸੀ 'ਚ ਲੋਕਾਂ ਦੀ ਸਹੂਲਤ ਲਈ 6.5 ਕਰੋੜ ਰੁਪਏ ਦੀ ਲਾਗਤ ਵਾਲੇ ਸੀਵਰੇਜ ਪ੍ਰਾਜੈਕਟ ਨੂੰ ਹਰੀ ਝੰਡੀ ਦਿੱਤੀ ਗਈ ਹੈ, ਇਸ ਕੰਮ ਦੀ ਸ਼ੁਰੂਆਤ ਕੈਬਨਿਟ ਮੰਤਰੀ ਪੰਜਾਬ ਸਰਕਾਰ ਡਾ. ਰਵਜੋਤ ਸਿੰਘ ਵਲੋਂ ਕੀਤੀ ਗਈ | ਇਸ ਮੌਕੇ ਨਗਰ ਕੌਂਸਲ ਸ਼ਾਮਚੁਰਾਸੀ ਦੇ ਪ੍ਰਧਾਨ ਨਿਰਮਲ ਕੁਮਾਰ ਸਮੇਤ ਵੱਡੀ ਗਿਣਤੀ 'ਚ ਲੋਕ ਮੌਜੂਦ ਰਹੇ | ਇਸ ਮੌਕੇ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਸ ਪ੍ਰਾਜੈਕਟ 'ਤੇ ਪੰਜਾਬ ਸਰਕਾਰ 6.5 ਕਰੋੜ ਰੁਪਏ ਖ਼ਰਚ ਕਰਕੇ 5.5 ਕਿੱਲੋਮੀਟਰ ਲੰਬੀ ਸੀਵਰੇਜ ਪਾਈਪ ਲਾਈਨ ਵਿਛਾਉਣ ਜਾ ਰਹੀ ਹੈ ਤੇ ਨਾਲ ਹੀ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਉਣ ਲਈ ਆਧੁਨਿਕ ਪੰਪਿੰਗ ਸਟੇਸ਼ਨ ਦੀ ਸਥਾਪਨਾ ਸ਼ਾਮਚੁਰਾਸੀ ਵਾਸੀਆਂ ਲਈ ਪੰਜਾਬ ਸਰਕਾਰ ਦਾ ਤੋਹਫ਼ਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ | ਮੰਤਰੀ ਡਾ. ਰਵਜੋਤ ਸਿੰਘ ਨੇ ਅੱਗੇ ਕਿਹਾ ਕਿ 'ਆਪ' ਸਰਕਾਰ ਨੇ ਸਿਰਫ਼ ਚਾਰ ਸਾਲਾਂ ਦੇ ਅੰਦਰ ਮੁਫ਼ਤ ਬਿਜਲੀ, 65,000 ਸਰਕਾਰੀ ਨੌਕਰੀਆਂ, ਖੇਤਾਂ ਨੂੰ ਨਹਿਰੀ ਪਾਣੀ, 10 ਲੱਖ ਰੁਪਏ ਦੀ ਮੁੱਖ ਮੰਤਰੀ ਸਿਹਤ ਯੋਜਨਾ ਤੇ ਅÏਰਤਾਂ ਲਈ ਮਹੀਨਾਵਾਰ ਸਨਮਾਨ ਰਾਸ਼ੀ ਪ੍ਰਦਾਨ ਕੀਤੀ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦਿਨ ਵੇਲੇ ਮੁਫ਼ਤ ਬਿਜਲੀ ਮਿਲ ਰਹੀ ਹੈ, ਜਦਕਿ ਲਗਪਗ 14,000 ਕਿੱਲੋਮੀਟਰ ਪਾਈਪ-ਲਾਈਨਾਂ ਵਿਛਾਈਆਂ ਗਈਆਂ ਹਨ ਤੇ ਨਹਿਰਾਂ ਨੂੰ ਮੁੜ ਬਹਾਲ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਦੇ ਹਰ ਖੇਤ ਤੱਕ ਪਾਣੀ ਪਹੁੰਚ ਸਕੇ |

ਪਿਛਲੀ ਖ਼ਬਰ ਸੂਬੇ 'ਚ ਹੋ ਰਹੇ ਬੰਬ ਧਮਾਕਿਆਂ ਦੀ ਜਵਾਬਦੇਹੀ ਤੋਂ ਭੱਜ ਰਿਹਾ ਮੁੱਖ ਮੰਤਰੀ ਮਾਨ-ਅਸ਼ਵਨ ਭੱਲਾ <br/> ਅਗਲੀ ਖ਼ਬਰ 'ਸ਼ੁਕਰਾਨਾ ਯਾਤਰਾ' ਆਪਣੀ ਵਾਹ-ਵਾਹ ਖੱਟਣ ਵਾਸਤੇ ਨਾਟਕ ਬਾਜ਼ੀ-ਵੜਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।