03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਕਣਕ ਦੀ ਨਾੜ ਸਾੜਨ 'ਚ ਸ਼ਾਹਕੋਟ ਮੋਹਰੀ, ਇਕ ਖ਼ਿਲਾਫ ਐਫ.ਆਈ.ਆਰ. ਦਰਜ <br/>

ਅਜੀਤ ਡੈਸਕ 09-05-2026

ਜਲੰਧਰ, 8 ਮਈ (ਜਤਿੰਦਰ ਪੰਮੀ) : ਕਣਕ ਦੀ ਵਾਢੀ ਦਾ ਸੀਜ਼ਨ ਖਤਮ ਹੋਣ ਕੰਢੇ ਪੁੱਜ ਚੁੱਕਾ ਹੈ ਪਰ ਖੇਤਾਂ 'ਚ ਨਾੜ ਦੇ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ | ਹਾਲਾਂਕਿ ਵਿਭਾਗੀ ਟੀਮਾਂ ਵਲੋਂ ਖੇਤਾਂ 'ਚ ਲੱਗਣ ਵਾਲੀ ਅੱਗ ਦੀਆਂ ਘਟਨਾਵਾਂ ਰੋਕਣ ਲਈ ਕਾਰਵਾਈ ਵੀ ਕੀਤੀ ਜਾ ਰਹੀ ਹੈ | ਖੇਤੀਬਾੜੀ ਵਿਭਾਗ ਵਲੋਂ ਜਾਗਰੂਕਤਾ ਮੁਹਿੰਮ ਚਲਾ ਕੇ ਕਿਸਾਨਾਂ ਨੂੰ ਖੇਤਾਂ 'ਚ ਅੱਗ ਨਾ ਲਾਉਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ | ਜ਼ਿਲ੍ਹੇ 'ਚ ਕਣਕ ਦੀ ਨਾੜ ਸਾੜਨ 'ਚ ਸਬ-ਡਵੀਜ਼ਨ ਸ਼ਾਹਕੋਟ ਸਭ ਤੋਂ ਮੋਹਰੀ ਹੈ, ਜਿੱਥੇ ਹੁਣ ਤਕ 51 ਮਾਮਲੇ ਆ ਚੁੱਕੇ ਹਨ | ਅੱਗ ਲਾਉਣ ਦੇ ਦੋਸ਼ ਹੇਠ ਸਬ-ਡਵੀਜ਼ਨ ਜਲੰਧਰ-2 ਅਧੀਨ ਪੈਂਦੇ ਇਕ ਪਿੰਡ ਦੇ ਕਿਸਾਨ ਵਿਰੁੱਧ ਬੀਐਨਐਸ ਦੀ ਧਾਰਾ 223 ਤਹਿਤ ਐੱਫਆਈਆਰ ਦਰਜ ਕੀਤੀ ਗਈ ਹੈ | ਪ੍ਰਦੂਸ਼ਣ ਵਿਭਾਗ ਵਲੋਂ ਸੈਟੇਲਾਈਟ ਰਾਹੀਂ ਪ੍ਰਾਪਤ ਕੀਤੇ ਗਏ ਅੰਕੜਿਆਂ ਮੁਤਾਬਕ ਜ਼ਿਲ੍ਹੇ 'ਚ 8 ਮਈ ਤਕ ਖੇਤਾਂ 'ਚ ਅੱਗ ਲੱਗਣ ਦੇ 129 ਮਾਮਲੇ ਸਾਹਮਣੇ ਆ ਚੁੱਕੇ ਹਨ | ਇਨ੍ਹਾਂ 'ਚੋਂ 96 ਘਟਨਾਵਾਂ ਦੀ ਖੇਤੀਬਾੜੀ, ਪ੍ਰਦੂਸ਼ਣ ਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵਲੋਂ ਪੜਤਾਲ ਕੀਤੀ ਜਾ ਚੁੱਕੀ ਹੈ ਅਤੇ 33 ਘਟਨਾਵਾਂ ਦੀ ਜਾਂਚ ਕਰਨੀ ਬਾਕੀ ਹੈ ਅਤੇ 30 ਮਾਮਲੇ ਕਣਕ ਦੀ ਨਾੜ ਸਾੜਨ ਦੇ ਨਹੀਂ ਹਨ | ਪ੍ਰਦੂਸ਼ਣ ਵਿਭਾਗ ਵਲੋਂ ਪੜਤਾਲ ਉਪਰੰਤ ਇਨਵਾਇਰਨਮੈਂਟ ਕੰਪਨਸੇਸ਼ਨ (ਜੁਰਮਾਨਾ) ਲਾਇਆ ਜਾਂਦਾ ਹੈ ਅਤੇ ਮਾਲ ਵਿਭਾਗ ਵਲੋਂ ਜ਼ਮੀਨੀ ਰਿਕਾਰਡ 'ਚ ਰੈੱਡ ਐਂਟਰੀ ਦਰਜ ਕੀਤੀ ਜਾਂਦੀ ਹੈ | ਜ਼ਿਲ੍ਹਾ ਖੇਤੀਬਾੜੀ ਤੇ ਕਿਸਾਨ ਭਲਾਈ ਅਫਸਰ ਡਾ. ਜਸਵਿੰਦਰ ਸਿੰਘ ਦਾ ਕਹਿਣਾ ਹੈ ਕਿ ਵਿਭਾਗ ਵਲੋਂ ਪਿੰਡਾਂ 'ਚ ਜਾਗਰੂਕਤਾ ਵੈਨ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਜਾਗਰੂਕ ਕਰ ਰਹੀ ਹੈ ਅਤੇ ਉਨ੍ਹਾਂ ਨੇ ਅੱਗ ਨਾਲ ਜ਼ਮੀਨ ਨੂੰ ਹੋਣ ਵਾਲੇ ਨੁਕਸਾਨ ਤੋਂ ਜਾਣੁ ਕਰਵਾਇਆ ਜਾ ਰਿਹਾ ਹੈ | ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਰਾਹੀਂ ਕਣਕ ਦੇ ਨਾੜ ਦੀ ਸਾਂਭ-ਸੰਭਾਲ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ | ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਜਲੰਧਰ ਖੇਤਰੀ ਦਫਤਰ ਦੇ ਵਾਤਾਵਰਨ ਇੰਜੀਨੀਅਰ (ਐਕਸੀਅਨ) ਦੀਪਕ ਚੱਢਾ ਨੇ ਦੱਸਿਆ ਕਿ ਕਣਕ ਦੇ ਨਾੜ ਨੂੰ ਖੇਤਾਂ 'ਚ ਅੱਗ ਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਹੁਣ ਤਕ 64 ਮਾਮਲਿਆਂ 'ਚ 3,20,000 ਰੁਪਏ ਇਨਵਾਇਰਨਮੈਂਟ ਕੰਪਨਸੇਸ਼ਨ (ਜੁਰਮਾਨਾ) ਲਾਇਆ ਜਾ ਚੁੱਕਾ ਹੈ ਅਤੇ ਜ਼ਿਲ੍ਹਾ ਦੇ ਮਾਲ ਵਿਭਾਗ ਵਲੋਂ 59 ਕਿਸਾਨਾਂ ਦੇ ਜ਼ਮੀਨੀ ਰਿਕਾਰਡ 'ਚ ਰੈਡ ਐਂਟਰੀ ਦਰਜ ਕੀਤੀ ਜਾ ਚੁੱਕੀ ਹੈ |

ਪਿਛਲੀ ਖ਼ਬਰ ਕੇਂਦਰ ਸਰਕਾਰ ਘੱਟ ਗਿਣਤੀਆਂ ਅਤੇ ਕਿਸਾਨਾਂ ਨਾਲ ਵਿਤਕਰਾ ਕਰ ਰਹੀ ਹੈ-ਮਨਪ੍ਰੀਤ ਸਿੰਘ ਇਯਾਲੀ ਅਗਲੀ ਖ਼ਬਰ ਨਸ਼ਾ ਤਸਕਰਾਂ ਦੀ ਹੁਣ ਖੈਰ ਨਹੀਂ-ਐੱਸ.ਐੱਸ.ਪੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।