21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸਤਿਕਾਰ ਸੋਧ ਐਕਟ ਸੰੰਬੰਧੀ 'ਪੰਥਕ ਇਤਰਾਜ਼ਾਂ' ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਲਗਾਏ 'ਫਲੈਕਸ ਬੋਰਡ' <br/>

ਅਜੀਤ ਡੈਸਕ 17-05-2026
ਅੰਮਿ੍ਤਸਰ, 16 ਮਈ (ਜਸਵੰਤ ਸਿੰਘ ਜੱਸ)-ਹਾਲ ਹੀ ਵਿਚ ਪੰਜਾਬ ਸਰਕਾਰ ਵਲੋਂ ਪਾਸ ਕੀਤੇ ਗਏ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ' ਨੂੰ ਲੈ ਕੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਆਦੇਸ਼ ਜਾਰੀ ਕਰਕੇ 15 ਦਿਨਾਂ ਅੰਦਰ ਵਿਧਾਨ ਸਭਾ ਦਾ ਇਜਲਾਸ ਸੱਦ ਕੇ ਐਕਟ ਵਿਚ ਮੌਜੂਦ ਖਾਮੀਆਂ ਅਤੇ ਪੰਥਕ ਇਤਰਾਜ਼ਾਂ ਨੂੰ ਦੂਰ ਕਰਨ ਦੇ ਦਿੱਤੇ ਅਲਟੀਮੇਟਮ ਦੌੌਰਾਨ ਸ਼ੋ੍ਰਮਣੀ ਕਮੇਟੀ ਵਲੋਂ ਐਕਟ ਪ੍ਰਤੀ ਸਿੱਖ ਜਥੇਬੰਦੀਆਂ ਵਲੋਂ ਉਠਾਏ ਜਾ ਰਹੇ ਇਤਰਾਜ਼ਾਂ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਉਣ ਲਈ ਹੁਣ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਬਾਹਰ ਜਾਣਕਾਰੀ ਭਰਪੂਰ ਫਲੈਕਸ ਬੋਰਡ ਲਗਾਏ ਗਏ ਹਨ | ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਉਕਤ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਸੰਜੀਦਾ ਮਾਮਲਾ ਹੈ | ਪੰਜਾਬ ਸਰਕਾਰ ਵਲੋਂ ਪਾਸ ਕੀਤੇ ਗਏ ਐਕਟ ਬਾਰੇ ਸਿੱਖ ਵਿਦਵਾਨਾਂ ਅਤੇ ਬੁੱਧੀਜੀਵੀਆਂ ਵਲੋਂ ਗੰਭੀਰ ਇਤਰਾਜ਼ ਪ੍ਰਗਟ ਕੀਤੇ ਗਏ ਹਨ, ਜਿਨ੍ਹਾਂ ਤੋਂ ਸੰਗਤਾਂ ਨੂੰ ਜਾਣੂੰ ਕਰਵਾਇਆ ਜਾਣਾ ਬੇਹੱਦ ਜ਼ਰੂਰੀ ਹੈ, ਜਿਸ ਦੇ ਮੱਦੇਨਜ਼ਰ ਇਹ ਬੋਰਡ ਲਗਾਏ ਗਏ ਹਨ |

ਪਿਛਲੀ ਖ਼ਬਰ ਬਰਾੜ ਐਗਰੀਕਲਚਰ ਫਾਰਮ 'ਤੇ ਝੋਨੇ ਅਤੇ ਬਾਸਮਤੀ ਦੀਆਂ ਉੱਨਤ ਕਿਸਮਾਂ ਦੇ ਬੀਜ ਉਪਲਬਧ-ਬਰਾੜ <br/> ਅਗਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਦੇ ਮਾਮਲੇ 'ਚ ਸਿਪਾਹੀ ਦੀ ਹੋਈ ਗਵਾਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।