08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਅੱਜ <br/>

ਅਜੀਤ ਡੈਸਕ 23-05-2026
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਚਰਨਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨੂੰ ਪਤਿਤ ਮਹੰਤਾਂ ਦੇ ਕਬਜ਼ੇ ਤੋਂ ਆਜ਼ਾਦ ਕਰਵਾਉਣ ਲਈ ਵਾਪਰੇ ਖ਼ੂਨੀ ਸਾਕੇ 'ਚ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ (ਹੁਸ਼ਿਆਰਪੁਰ) ਦੇ ਸ਼ਹੀਦ ਹੋਏ 11 ਨਿਹੰਗ ਸਿੰਘਾਂ ਦੀ ਯਾਦ 'ਚ ਸ਼ੋ੍ਰਮਣੀ ਕਮੇਟੀ ਵਲੋਂ 23 ਮਈ ਸਨਿਚਰਵਾਰ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ | ਇਸ ਸਾਕੇ ਦੌਰਾਨ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਜਥੇਦਾਰ ਬਾਬਾ ਨਿਹਾਲ ਸਿੰਘ ਵੀ ਗੋਲੀਆਂ ਲੱਗਣ ਨਾਲ ਗੰਭੀਰ ਜ਼ਖ਼ਮੀ ਹੋ ਗਏ ਸਨ ਅਤੇ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ 'ਜਿੰਦਾ ਸ਼ਹੀਦ' ਦਾ ਖ਼ਿਤਾਬ ਦਿੱਤਾ ਗਿਆ ਸੀ | ਇਸ ਸਬੰਧੀ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨੂੰ ਮਹੰਤਾਂ ਤੋਂ ਆਜ਼ਾਦ ਕਰਵਾਉਣ ਸਮੇਂ 22 ਮਈ 1964 ਨੂੰ ਵਾਪਰੇ ਖ਼ੂਨੀ ਸਾਕੇ 'ਚ 11 ਨਿਹੰਗ ਸਿੰਘ ਸ਼ਹੀਦ ਹੋ ਗਏ ਸਨ, ਜਿਨ੍ਹਾਂ ਦੀ ਯਾਦ 'ਚ ਹੋ ਰਹੇ ਇਸ ਸਮਾਗਮ 'ਚ ਵੱਖ-ਵੱਖ ਰਾਗੀ-ਢਾਡੀ ਜਥੇ ਤੇ ਪ੍ਰਚਾਰਕ ਸੰਗਤਾਂ ਨੂੰ ਕੀਰਤਨ ਅਤੇ ਗੁਰ ਇਤਿਹਾਸ ਰਾਹੀਂ ਨਿਹਾਲ ਕਰਨਗੇ |

ਪਿਛਲੀ ਖ਼ਬਰ ਔਰਤਾਂ ਖਿਲਾਫ਼ ਟਿੱਪਣੀ ਦੇ ਮਾਮਲੇ 'ਚ ਯੋਗਰਾਜ ਸਿੰਘ ਦੀਆਂ ਵਧ ਸਕਦੀਆਂ ਨੇ ਮੁਸ਼ਕਿਲਾਂ <br/> ਅਗਲੀ ਖ਼ਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪ੍ਰਚਾਰਕਾਂ ਦੀ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।